Weather Forecast: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਲਈ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ਦੇ ਕਈ ਖੇਤਰਾਂ ਲਈ ਵੀ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਝਾਰਖੰਡ ਸਮੇਤ ਛੱਤੀਸਗੜ੍ਹ ਦੇ ਉੱਤਰੀ ਖੇਤਰਾਂ ਵਿੱਚ ਬਣਿਆ ਦਬਾਅ ਖੇਤਰ ਹੁਣ ਕਮਜ਼ੋਰ ਹੋ ਕੇ ਡਿਪ੍ਰੈਸ਼ਨ ਵਿੱਚ ਬਦਲ ਗਿਆ ਹੈ। ਇਹ ਪੱਛਮ ਅਤੇ ਉੱਤਰ-ਪੱਛਮ ਵੱਲ ਵਧ ਰਿਹਾ ਹੈ। ਇਸ ਕਾਰਨ ਯੂਪੀ ਅਤੇ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਰਾਜਧਾਨੀ ਦਿੱਲੀ ਸਮੇਤ ਐਨਸੀਆਰ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਦਰਅਸਲ, ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਤੋਂ ਦਿੱਲੀ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਦੇਰ ਰਾਤ ਮੀਂਹ ਦੇਖਣ ਨੂੰ ਮਿਲਿਆ। ਬੁੱਧਵਾਰ ਨੂੰ ਵੀ ਸਵੇਰ ਤੋਂ ਹੀ ਨੋਇਡਾ ਸਮੇਤ ਕਈ ਇਲਾਕਿਆਂ 'ਚ ਬਾਰਿਸ਼ ਹੋ ਰਹੀ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਆਈਐਮਡੀ ਮੁਤਾਬਕ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਅਗਲੇ ਇੱਕ-ਦੋ ਦਿਨਾਂ ਤੱਕ ਪੰਜਾਬ ਦੇ ਮੌਸਮ ਵਿੱਚ ਉਤਰਾਅ-ਚੜ੍ਹਾਅ ਜਾਰੀ ਰਹੇਗਾ। ਅੱਜ ਫਿਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਸੂਬੇ ਦੇ ਤਿੰਨ ਜ਼ਿਲ੍ਹਿਆਂ ਰੂਪਨਗਰ, ਪਠਾਨਕੋਟ ਅਤੇ ਮੋਹਾਲੀ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ ਅੱਜ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਅੱਜ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਵਾਲਾ ਹੈ।
ਉੱਤਰ ਪ੍ਰਦੇਸ਼ ਦਾ ਮੌਸਮ
ਭਾਰਤੀ ਮੌਸਮ ਵਿਭਾਗ ਦੇ ਲਖਨਊ ਕੇਂਦਰ ਨੇ ਮੌਸਮ ਬਾਰੇ ਤਾਜ਼ਾ ਅਪਡੇਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ, ਅੱਜ ਯਾਨੀ 18 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਬਦਲਦਾ ਰਹੇਗਾ। ਸੂਬੇ ਦੇ ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਠੰਢ ਮਹਿਸੂਸ ਹੋ ਸਕਦੀ ਹੈ। ਲਖਨਊ, ਆਗਰਾ, ਅਲੀਗੜ੍ਹ, ਨੋਇਡਾ, ਕਾਨਪੁਰ ਅਤੇ ਕਨੌਜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: Weather Today: ਮੌਸਮ ਵਿਭਾਗ ਨੇ 13 ਰਾਜਾਂ ਲਈ ਜਾਰੀ ਕੀਤਾ ਅਲਰਟ, ਬੱਦਲਵਾਈ ਨਾਲ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਖ਼ਦਸ਼ਾ
ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ
ਤੁਹਾਨੂੰ ਦੱਸ ਦੇਈਏ ਕਿ ਉੱਤਰਾਖੰਡ, ਰਾਜਸਥਾਨ, ਹਰਿਆਣਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਗੋਆ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ।
Summary in English: Weather Today: Heavy rain alert issued in these states including Punjab, change in weather from September 22