
ਅੱਜ ਵੀ ਭਾਰੀ ਮੀਂਹ ਦੇ ਨਾਲ ਗੜੇਮਾਰੀ
Weather Forecast: ਵੀਰਵਾਰ ਨੂੰ ਪੰਜਾਬ ਵਿੱਚ ਦਿਨ ਭਰ ਹਲਕੀ ਬਾਰਿਸ਼ ਹੋਈ, ਜਦੋਂਕਿ ਹਿਮਾਚਲ, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਜਾਰੀ ਰਹੀ, ਇਸ ਨਾਲ ਜਨਜੀਵਨ ਵੀ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂਕਿ ਹਿਮਾਚਲ ਵਿੱਚ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਦਰਅਸਲ, ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਆਈ ਤਬਦੀਲੀ ਕਾਰਨ, ਪੰਜਾਬ ਵਿੱਚ ਅੱਜ ਵੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ ਅਤੇ ਬਰਫ਼ਬਾਰੀ ਜਾਰੀ ਹੈ। ਸ਼ਿਮਲਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਤੂਫਾਨ ਵੀ ਆ ਰਿਹਾ ਹੈ। ਮੀਂਹ, ਬਰਫ਼ਬਾਰੀ ਅਤੇ ਜ਼ਮੀਨ ਖਿਸਕਣ ਕਾਰਨ ਰਾਜ ਦੀਆਂ ਲਗਭਗ 250 ਸੜਕਾਂ, ਜਿਨ੍ਹਾਂ ਵਿੱਚ ਚਾਰ ਰਾਸ਼ਟਰੀ ਰਾਜਮਾਰਗ ਸ਼ਾਮਲ ਹਨ, ਬੰਦ ਹੋ ਗਈਆਂ ਹਨ। ਖਰਾਬ ਮੌਸਮ ਦੇ ਕਾਰਨ ਚੰਬਾ, ਕੁੱਲੂ, ਲਾਹੌਲ-ਸਪਿਤੀ ਅਤੇ ਕਿੰਨੌਰ ਜ਼ਿਲ੍ਹਿਆਂ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ, ਸ਼ੁੱਕਰਵਾਰ ਨੂੰ ਵੀ ਰਾਜ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਇਸ ਦੇ ਮੱਦੇਨਜ਼ਰ, ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। 1 ਅਤੇ 2 ਮਾਰਚ ਨੂੰ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਆਉਣ ਕਾਰਨ 3 ਅਤੇ 4 ਮਾਰਚ ਨੂੰ ਕਈ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਵਿੱਚ ਅੱਜ ਵੀ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਨੋਇਡਾ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਦਿੱਲੀ-ਐਨਸੀਆਰ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਨੇ ਅੱਜ ਹਲਕੀ ਤੋਂ ਬਹੁਤ ਹੀ ਹਲਕੀ ਬਾਰਿਸ਼ ਦੇ ਨਾਲ-ਨਾਲ ਗਰਜ-ਤੂਫਾਨ ਦੀ ਸੰਭਾਵਨਾ ਜਤਾਈ ਹੈ। ਇਸ ਸਮੇਂ ਦੌਰਾਨ, ਹਵਾ ਦੀ ਗਤੀ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab-Haryana ਵਿੱਚ ਭਾਰੀ ਮੀਂਹ ਨਾਲ ਗੜੇਮਾਰੀ, Mumbai-Goa ਵਿੱਚ ਤੇਜ਼ ਗਰਮੀ, Alert 'ਤੇ 10 ਸੂਬੇ
ਮੌਸਮ ਦੀ ਗਤੀਵਿਧੀ
ਮੌਸਮ ਵਿਹਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, 27 ਅਤੇ 28 ਫਰਵਰੀ ਨੂੰ ਪੱਛਮੀ ਹਿਮਾਲਿਆਈ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਇੱਕ-ਦੋ ਥਾਵਾਂ 'ਤੇ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕਿਤੇ-ਕਿਤੇ ਗੜੇਮਾਰੀ ਵੀ ਹੋ ਸਕਦੀ ਹੈ। ਜਦੋਂਕਿ, ਉੱਤਰੀ ਅਤੇ ਉੱਤਰ-ਪੂਰਬੀ ਰਾਜਸਥਾਨ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਅੰਦਰੂਨੀ ਤਾਮਿਲਨਾਡੂ ਅਤੇ ਅਸਾਮ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Heavy rain and hail warning in Punjab today, Orange Alert in these districts