Weather Forecast: ਮੌਸਮ ਵਿਭਾਗ ਨੇ ਉੱਤਰ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਮੌਸਮ ਵਿਭਾਗ ਨੇ ਅੱਜ ਯਾਨੀ 26 ਜੁਲਾਈ ਨੂੰ ਪੂਰੇ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ, ਪੱਛਮੀ ਰਾਜਸਥਾਨ, ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਵੀ ਚੇਤਾਵਨੀ ਦਿੱਤੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਅੱਜ ਯਾਨੀ 26 ਜੁਲਾਈ ਨੂੰ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਮਾਝਾ-ਮਾਲਵਾ-ਦੋਆਬਾ ਵਿੱਚ ਗਰਜ, ਗੜ੍ਹੇਮਾਰੀ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ। ਦੱਸ ਦੇਈਏ ਕਿ ਪਿਛਲੇ 2-3 ਦਿਨਾਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਣ ਕਾਰਨ ਕੁਝ ਰਾਹਤ ਨਸੀਬ ਹੋਈ ਸੀ, ਪਰ ਕੂੜ ਤੋਂ ਮੀਂਹ ਪੈਣ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਫਿਰ ਤੋਂ ਵੱਧ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 26 ਤੋਂ 28 ਜੁਲਾਈ ਤੱਕ ਮੀਂਹ ਪੈਣ ਦੇ ਅਸਰ ਜਤਾਏ ਹਨ।
ਹਰਿਆਣਾ ਦਾ ਮੌਸਮ: Met Centre Chandigarh
ਗੱਲ ਹਰਿਆਣਾ ਸੂਬੇ ਦੀ ਕਰੀਏ ਤਾਂ ਇੱਥੇ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 07 ਦਿਨਾਂ ਦੌਰਾਨ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਉਮੀਦ ਜਤਾਈ ਹੈ। ਮੌਸਮ ਵਿਭਾਗ ਨੇ ਅੱਜ ਯਾਨੀ 26 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 27, 28 ਅਤੇ 29 ਜੁਲਾਈ ਨੂੰ ਵੀ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : Danger Zone ਤੋਂ ਪਾਰ ਵਗ ਰਹੀਆਂ ਹਨ ਇਹ ਨਦੀਆਂ, ਇਸ ਦਿਨ ਹੋਵੇਗੀ Heavy Rain
ਮੌਸਮ ਦੀ ਹਲਚਲ: Skymet Weather
● ਕੋਂਕਣ ਅਤੇ ਗੋਆ, ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ।
● ਉੱਤਰੀ ਪੰਜਾਬ, ਸਿੱਕਮ, ਉੱਤਰ-ਪੂਰਬੀ ਭਾਰਤ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਰਾਜਸਥਾਨ, ਵਿਦਰਭ, ਮਰਾਠਵਾੜਾ ਅਤੇ ਉੱਤਰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਲਕਸ਼ਦੀਪ, ਗੁਜਰਾਤ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਉੜੀਸਾ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਉੱਤਰੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਅੰਦਰੂਨੀ ਓਡੀਸ਼ਾ, ਪੱਛਮੀ ਬੰਗਾਲ, ਲਕਸ਼ਦੀਪ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Heavy rain is expected in these areas of Majha-Malwa-Doaba of Punjab