Monsoon Update: ਦੇਸ਼ 'ਚ ਮਾਨਸੂਨ ਦੀ ਐਂਟਰੀ ਤੋਂ ਬਾਅਦ ਮੀਂਹ ਕਈ ਸੂਬਿਆਂ ਲਈ ਆਫਤ ਬਣ ਗਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਮੁੰਬਈ ਅਤੇ ਗੁਜਰਾਤ ਦੇ ਸ਼ਹਿਰੀ ਖੇਤਰ ਹੜ੍ਹ ਦੀ ਲਪੇਟ ਵਿਚ ਆ ਗਏ ਹਨ। ਆਈਐਮਡੀ ਨੇ ਭਾਰੀ ਮੀਂਹ ਦੀ ਭਵਿੱਖਬਾਣੀ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਉਤਰਾਖੰਡ ਅਤੇ ਹਿਮਾਚਲ 'ਚ ਵੀ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ।
Gujarat Weather: ਮਾਨਸੂਨ ਕਾਰਨ ਗੁਜਰਾਤ 'ਚ ਅਫਰਾ-ਤਫਰੀ ਦਾ ਮਾਹੌਲ ਬਣਿਆ ਹੋਇਆ ਹੈ। ਇੱਥੇ ਸ਼ਹਿਰੀ ਖੇਤਰ 'ਚ ਤਾਂ ਪਾਣੀ ਭਰ ਗਿਆ ਹੈ, ਜਦੋਂਕਿ ਪੇਂਡੂ ਖੇਤਰ ਹੜ੍ਹ ਦੀ ਲਪੇਟ ਵਿਚ ਆ ਗਏ ਹਨ। ਆਈਐਮਡੀ ਨੇ ਭਾਰੀ ਮੀਂਹ ਦੀ ਭਵਿੱਖਬਾਣੀ ਕਰਦਿਆਂ ਦੱਖਣੀ ਗੁਜਰਾਤ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
Maharashtra Weather: ਮੌਸਮ ਵਿਭਾਗ ਨੇ ਅੱਜ (14 ਜੁਲਾਈ) ਮਹਾਰਾਸ਼ਟਰ ਦੇ ਕੋਲਹਾਪੁਰ, ਪਾਲਘਰ, ਨਾਸਿਕ, ਪੁਣੇ ਅਤੇ ਰਤਨਾਗਿਰੀ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਨਾਲ ਹੀ, ਆਉਣ ਵਾਲੇ ਤਿੰਨ ਦਿਨਾਂ ਲਈ, ਮੌਸਮ ਵਿਭਾਗ ਨੇ ਮੁੰਬਈ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
Madhya Pradesh Weather: ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਸਭ ਤੋਂ ਵੱਡਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਤਿੰਨ ਅਲਰਟ ਜਾਰੀ ਕੀਤੇ ਗਏ ਹਨ।
Uttarakhand & Himachal Pradesh Weather: ਉਤਰਾਖੰਡ ਅਤੇ ਹਿਮਾਚਲ 'ਚ ਵੀ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਭਾਰੀ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਹਿਮਾਚਲ ਪ੍ਰਦੇਸ਼ ਵਿੱਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Punjab Weather: ਪੰਜਾਬ 'ਚ ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
Delhi-NCR Weather: ਦਿੱਲੀ-ਐਨਸੀਆਰ ਵਿੱਚ ਚੰਗੀ ਬਾਰਸ਼ ਦਾ ਇੰਤਜ਼ਾਰ ਅਜੇ ਵੀ ਜਾਰੀ ਹੈ। ਇਸ ਦੌਰਾਨ ਬੁੱਧਵਾਰ ਨੂੰ ਦਿੱਲੀ 'ਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਭਾਰੀ ਮੀਂਹ ਵੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਵੀਰਵਾਰ ਤੋਂ ਐਤਵਾਰ ਤੱਕ ਆਸਮਾਨ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Red Alert: ਉੱਤਰ ਭਾਰਤ 'ਚ ਮੀਂਹ! ਮਹਾਰਾਸ਼ਟਰ, ਗੁਜਰਾਤ ਅਤੇ ਮੱਧ ਪ੍ਰਦੇਸ਼ 'ਚ ਹੜ੍ਹ ਨਾਲ ਤਬਾਹੀ!
Bihar Weather: ਬਿਹਾਰ 'ਚ ਮਾਨਸੂਨ ਕਮਜ਼ੋਰ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਕਾਫੀ ਵਧ ਗਈਆਂ ਹਨ। ਅਜਿਹੇ 'ਚ ਖਬਰ ਹੈ ਕਿ ਲੋਕਾਂ ਨੂੰ ਚੰਗੀ ਬਾਰਿਸ਼ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਹੁਣ ਬਿਹਾਰ 'ਚ 18 ਜੁਲਾਈ ਤੋਂ ਬਾਅਦ ਹੀ ਮਾਨਸੂਨ ਸਰਗਰਮ ਹੋਵੇਗਾ।
Alert: ਸਕਾਈਮੇਟ ਮੌਸਮ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਕੋਂਕਣ ਅਤੇ ਗੋਆ, ਗੁਜਰਾਤ ਦੇ ਕੁਝ ਹਿੱਸਿਆਂ, ਮੱਧ ਮਹਾਰਾਸ਼ਟਰ, ਵਿਦਰਭ, ਤੇਲੰਗਾਨਾ ਅਤੇ ਦੱਖਣੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੱਟਵਰਤੀ ਕਰਨਾਟਕ, ਕੇਰਲ, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਮਰਾਠਵਾੜਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਦੱਖਣ-ਪੂਰਬੀ ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Heavy rain red alert in these states! Get to know the weather today!