1. Home
  2. ਮੌਸਮ

Weather Today: ਇਨ੍ਹਾਂ ਸੂਬਿਆਂ ਵਿੱਚ ਬਾਰਿਸ਼ ਨਾਲ ਲੋਕ ਬੇਹਾਲ, 20 ਜੂਨ ਤੋਂ Punjab ਵਿੱਚ ਭਾਰੀ ਮੀਂਹ ਨਾਲ ਗੜ੍ਹੇਮਾਰੀ ਦੇ ਆਸਾਰ

ਪਿਛਲੇ 24 ਘੰਟਿਆਂ ਵਿੱਚ ਦਿੱਲੀ, ਮਹਾਰਾਸ਼ਟਰ ਅਤੇ ਕਈ ਹੋਰ ਰਾਜਾਂ ਵਿੱਚ ਭਾਰੀ ਮੀਂਹ ਪਿਆ ਹੈ। ਅੱਜ ਵੀ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ 6 ਰਾਜਾਂ ਵਿੱਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਪੰਜਾਬ ਵਿੱਚ ਭਾਰੀ ਮੀਂਹ ਨਾਲ ਗੜ੍ਹੇਮਾਰੀ ਦੇ ਆਸਾਰ

ਪੰਜਾਬ ਵਿੱਚ ਭਾਰੀ ਮੀਂਹ ਨਾਲ ਗੜ੍ਹੇਮਾਰੀ ਦੇ ਆਸਾਰ

Weather Forecast: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਨੇ ਦਸਤਕ ਦੇ ਦਿੱਤੀ ਹੈ। ਉੱਤਰੀ ਭਾਰਤ ਵਿੱਚ ਵੀ ਮੌਸਮ ਵਿੱਚ ਬਦਲਾਅ ਨੇ ਭਿਆਨਕ ਗਰਮੀ ਅਤੇ ਨਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਪੂਰੇ ਪੱਛਮੀ ਬੰਗਾਲ ਵਿੱਚ ਪਹੁੰਚ ਗਿਆ ਹੈ, ਜਿਸ ਕਾਰਨ ਅਗਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਰਾਜਸਥਾਨ ਵਿੱਚ ਵੀ ਮਾਨਸੂਨ ਦਸਤਕ ਦੇ ਸਕਦਾ ਹੈ। ਜਦੋਂਕਿ, ਪੰਜਾਬ ਵਿੱਚ 20 ਜੂਨ ਤੋਂ ਬਾਅਦ ਪ੍ਰੀ-ਮਾਨਸੂਨ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ, ਅਗਲੇ ਤਿੰਨ ਦਿਨਾਂ ਤੱਕ ਓਡੀਸ਼ਾ ਵਿੱਚ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਕਈ ਰਾਜਾਂ ਵਿੱਚ ਮੌਸਮ ਤਬਾਹੀ ਮਚਾ ਰਿਹਾ ਹੈ। ਦੱਖਣੀ ਕੰਨੜ ਅਤੇ ਗੁਜਰਾਤ ਵਿੱਚ ਭਾਰੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਹੜ੍ਹ ਦੀ ਸਥਿਤੀ ਦੇਖੀ ਜਾ ਰਹੀ ਹੈ।

22 ਜੂਨ ਤੱਕ ਭਾਰੀ ਮੀਂਹ

ਮੌਸਮ ਵਿਭਾਗ ਦੇ ਅਨੁਸਾਰ, 18 ਤੋਂ 20 ਜੂਨ ਦੇ ਵਿਚਕਾਰ ਗੁਜਰਾਤ, ਕੋਂਕਣ, ਗੋਆ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ। 18 ਅਤੇ 19 ਜੂਨ ਨੂੰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਲਕਸ਼ਦੀਪ ਅਤੇ ਕਰਨਾਟਕ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 20 ਤੋਂ 22 ਜੂਨ ਦੇ ਵਿਚਕਾਰ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ, 19 ਅਤੇ 20 ਜੂਨ ਨੂੰ ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Maharashtra, Gujarat ਅਤੇ Bihar ਵਿੱਚ Monsoon ਨੇ ਮਚਾਈ ਤਬਾਹੀ, Punjab ਵਿੱਚ 20 ਜੂਨ ਤੱਕ ਤੂਫ਼ਾਨ ਨਾਲ ਭਾਰੀ ਮੀਂਹ ਪੈਣ ਦਾ ਅਲਰਟ

ਹਿਮਾਚਲ ਪ੍ਰਦੇਸ਼ ਵਿੱਚ ਅਲਰਟ

ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਦੇ ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਿਲਾਸਪੁਰ, ਸੋਲਨ ਅਤੇ ਸਿਰਮੌਰ ਵਿੱਚ ਯੈਲੋ ਅਲਰਟ ਹੈ, ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਦਾ ਮੌਸਮ

ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਮੌਸਮ ਬਦਲ ਗਿਆ ਹੈ। ਮੰਗਲਵਾਰ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲਵਾਈ ਹੈ, ਜਿਸਦੇ ਚਲਦਿਆਂ ਕੱਲ੍ਹ ਸ਼ਾਮ ਤੋਂ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਹਾਲਾਂਕਿ, ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਕਈ ਥਾਵਾਂ 'ਤੇ ਪਾਣੀ ਭਰਨ ਨਾਲ ਲੋਕਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਫਿਲਹਾਲ, ਮੌਸਮ ਵਿਭਾਗ ਨੇ ਅੱਜ ਵੀ ਦਿੱਲੀ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Weather Today: ਮੌਸਮ ਵਿਭਾਗ ਵੱਲੋਂ ਆਈ ਵੱਡੀ ਖ਼ਬਰ, Punjab ਤੋਂ Delhi ਤੱਕ ਤੂਫ਼ਾਨ ਅਤੇ ਮੀਂਹ ਦਾ ਅਲਰਟ

ਪੰਜਾਬ ਦਾ ਮੌਸਮ

ਪੰਜਾਬ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਪ੍ਰੀ-ਮਾਨਸੂਨ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ 20 ਜੂਨ ਤੋਂ ਬਾਅਦ ਪੰਜਾਬ ਵਿੱਚ ਭਾਰੀ ਬਾਰਿਸ਼ ਦੇ ਨਾਲ-ਨਾਲ ਗੜੇ ਪੈਣਗੇ, ਜਦੋਂਕਿ 20 ਜੂਨ ਤੱਕ ਗਰਜ-ਤੂਫਾਨ ਕਾਰਨ ਲੋਕ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਵਿਭਾਗ ਨੇ 22 ਜੂਨ ਤੱਕ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਪੂਰੇ ਹਫ਼ਤੇ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂਕਿ ਸ਼ੁੱਕਰਵਾਰ ਰਾਤ ਅਤੇ ਸ਼ਨੀਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।

Summary in English: Weather Today: Heavy rains and hailstorms in Punjab since June 20, IMD has expressed the possibility of Pre-Monsoon

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters