Weather Forecast: ਦੇਸ਼ ਦੇ ਕਈ ਹਿੱਸਿਆਂ 'ਚ ਮਾਨਸੂਨ ਦੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ ਕਈ ਸੂਬੇ ਹੜ੍ਹ ਵਰਗੀ ਸਥਿਤੀ ਝੇਲ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਆਵਾਜਾਈ ਸਮੇਤ ਕਈ ਹੋਰ ਚੀਜ਼ਾਂ 'ਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਦੇਸ਼ ਦੇ 14 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਰਾਜਸਥਾਨ ਵਿੱਚ ਖਿੱਲਰੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ-ਦਿੱਲੀ, ਪੰਜਾਬ ਅਤੇ ਪੱਛਮੀ ਰਾਜਸਥਾਨ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਦਿਨ ਸੁਸਤ ਰਹਿਣ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 2 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਇਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ 2 ਸਤੰਬਰ ਨੂੰ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੱਧ ਪ੍ਰਦੇਸ਼ ਦਾ ਮੌਸਮ
ਮੱਧ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਮੌਸਮ ਦਾ ਰੂਪ ਬਦਲਣ ਵਾਲਾ ਹੈ। ਦਰਅਸਲ,, ਮੌਸਮ ਵਿਭਾਗ ਨੇ ਕਈ ਇਲਾਕਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੱਧ ਪ੍ਰਦੇਸ਼ 'ਚ 1 ਸਤੰਬਰ ਤੋਂ ਤੇਜ਼ ਮੀਂਹ ਦਾ ਸਿਸਟਮ ਸਰਗਰਮ ਹੋ ਸਕਦਾ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਸੂਬੇ ਦੇ 35 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਵੀ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਮੌਸਮ ਸੁਹਾਵਣਾ, ਅੱਜ ਵੀ ਮੀਂਹ ਪੈਣ ਦੇ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦੱਖਣੀ ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼, ਦੱਖਣੀ ਉੜੀਸਾ, ਤੇਲੰਗਾਨਾ, ਵਿਦਰਭ, ਦੱਖਣੀ ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ, ਮਰਾਠਵਾੜਾ, ਕੋਂਕਣ ਅਤੇ ਗੋਆ, ਅੰਦਰੂਨੀ ਕਰਨਾਟਕ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਸਿੱਕਮ, ਉਪ ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ ਅਤੇ ਮੱਧ ਮਹਾਰਾਸ਼ਟਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Heavy rains started in Punjab from September 2, yellow alert issued by Meteorological Department