1. Home
  2. ਮੌਸਮ

Weather Today: 16 ਜੂਨ ਤੋਂ ਮਿਲੇਗੀ ਰਾਹਤ, ਭਾਰੀ ਮੀਂਹ ਅਤੇ ਤੂਫ਼ਾਨ ਬਦਲੇਗਾ ਮੌਸਮ ਦਾ ਮਿਜਾਜ਼

ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 15, 16 ਅਤੇ 17 ਜੂਨ ਨੂੰ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਹੁੰਮਸ ਵਧਣ ਕਾਰਨ ਤੜਫੇ ਲੋਕ, 16 ਜੂਨ ਤੋਂ ਰਾਹਤ ਦੀ ਉਮੀਦ

ਹੁੰਮਸ ਵਧਣ ਕਾਰਨ ਤੜਫੇ ਲੋਕ, 16 ਜੂਨ ਤੋਂ ਰਾਹਤ ਦੀ ਉਮੀਦ

Weather Forecast: ਉੱਤਰ ਭਾਰਤ 'ਚ ਗਰਮੀ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਤਾਪਮਾਨ ਵਧਣ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੱਲ ਦਿੱਲੀ-ਐਨਸੀਆਰ ਦੀ ਕਰੀਏ ਤਾਂ ਇੱਥੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ ਬਿਹਾਰ, ਝਾਰਖੰਡ, ਛੱਤੀਸਗੜ੍ਹ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਜਦੋਂਕਿ, ਪੰਜਾਬ-ਹਰਿਆਣਾ ਵਿੱਚ ਮੌਸਮ ਵਿਭਾਗ ਨੇ 16 ਜੂਨ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

ਪੰਜਾਬ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ ਅੱਜ ਯਾਨੀ 14 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਇਸ ਤੋਂ ਬਾਅਦ 15, 16 ਅਤੇ 17 ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

● ਪੰਜਾਬ ਵਿੱਚ 14, 15, 16 ਅਤੇ 17 ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ।

● ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : Weather Today: ਹਾਈ ਟੈਮਪ੍ਰੇਚਰ ਤੋਂ ਬਾਅਦ ਇਸ ਦਿਨ ਤੋਂ ਮੌਸਮ 'ਚ ਬਦਲਾਅ ਦੀ ਉਮੀਦ

ਹਰਿਆਣਾ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਹਰਿਆਣਾ ਵਿੱਚ 14 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਇਸ ਤੋਂ ਬਾਅਦ 15 ਅਤੇ 16 ਅਤੇ 17 ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

● ਹਰਿਆਣਾ ਵਿੱਚ 14, 15, 16 ਅਤੇ 17 ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ।

● ਸੂਬੇ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : Weather Today: ਕਦੇ ਧੁੱਪ - ਕਦੇ ਮੀਂਹ, ਮੌਸਮ 'ਚ ਇਹ ਬਦਲਾਅ 15 ਜੂਨ ਤੱਕ ਜਾਰੀ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਗੁਜਰਾਤ ਤੱਟ 'ਤੇ ਸਮੁੰਦਰ ਦੀ ਸਥਿਤੀ ਖਰਾਬ ਤੋਂ ਬਹੁਤ ਖਰਾਬ ਰਹੇਗੀ।

● 15 ਜੂਨ ਤੱਕ ਗੁਜਰਾਤ ਦੇ ਤੱਟ 'ਤੇ ਹਨੇਰੀ-ਤੂਫਾਨ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 90-100 ਕਿਲੋਮੀਟਰ ਪ੍ਰਤੀ ਘੰਟਾ ਤੋਂ 120 ਅਤੇ 140 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਹੋ ਸਕਦੀ ਹੈ।

● ਗੁਜਰਾਤ ਦੇ ਦੱਖਣੀ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ।

● ਉੱਤਰ-ਪੂਰਬੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ ਅਤੇ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਝਾਰਖੰਡ, ਵਿਦਰਭ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Hope for relief from June 16, heavy rain and storm alert

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters