Weather Forecast: ਦੇਸ਼ ਦੇ ਕੁਝ ਹਿੱਸਿਆਂ 'ਚ ਮੌਨਸੂਨ ਦਾਖਲ ਹੋ ਗਿਆ ਹੈ, ਜਦੋਂਕਿ ਕੁਝ ਸੂਬਿਆਂ 'ਚ ਫਿਲਹਾਲ ਮੌਨਸੂਨ ਦੀ ਦਸਤਕ ਅਜੇ ਬਾਕੀ ਹੈ। ਮੌਸਮ ਵਿਭਾਗ ਮੁਤਾਬਕ 24 ਜੂਨ ਦੀ ਰਾਤ ਤੋਂ ਪੰਜਾਬ-ਹਰਿਆਣਾ 'ਚ ਇਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਇਸ ਤੋਂ ਬਾਅਦ 25 ਤੋਂ 29 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ਵਿੱਚ ਵੀ ਮੌਨਸੂਨ ਦੇ ਦਾਖ਼ਲ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 23 ਅਤੇ 24 ਜੂਨ ਨੂੰ ਕੁਝ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਇਸ ਤੋਂ ਬਾਅਦ 25 ਅਤੇ 26 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਪੰਜਾਬ ਵਿੱਚ 24, 25 ਅਤੇ 26 ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਅਤੇ ਤੇਜ਼ ਹਵਾ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
● ਅਗਲੇ ਪੰਜ ਦਿਨਾਂ ਵਿੱਚ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ ਵਿੱਚ 4-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ : Weather Today: ਪੰਜਾਬ 'ਚ ਦੋ ਦਿਨ ਮੌਸਮ ਖੁਸ਼ਕ, 24 ਜੂਨ ਤੋਂ Weather Change
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਹਰਿਆਣਾ ਵਿੱਚ 23 ਅਤੇ 24 ਜੂਨ ਨੂੰ ਕੁਝ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਮੌਸਮ ਵਿਭਾਗ ਮੁਤਾਬਕ 23 ਅਤੇ 24 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ।
● ਇਸ ਤੋਂ ਬਾਅਦ 25 ਅਤੇ 26 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਅਗਲੇ ਪੰਜ ਦਿਨਾਂ ਵਿੱਚ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ ਵਿੱਚ 4-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ : Weather Today: ਹੁਣ ਲੱਗਣਗੇ 41 ਤੋਂ 42 ਡਿਗਰੀ ਦੇ ਝਟਕੇ, ਜਾਣੋ ਇੱਕ ਹਫ਼ਤੇ ਦੀ ਮੌਸਮ ਰਿਪੋਰਟ
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਹਲਚਲ: Skymet Weather
● ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਦੱਖਣੀ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਬਿਹਾਰ, ਕਰਨਾਟਕ, ਕੇਰਲ ਅਤੇ ਲਕਸ਼ਦੀਪ ਵਿੱਚ ਇੱਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਤੇਲੰਗਾਨਾ, ਰਾਇਲਸੀਮਾ, ਤਾਮਿਲਨਾਡੂ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਮਹਾਰਾਸ਼ਟਰ ਅਤੇ ਵਿਦਰਭ ਵਿੱਚ ਮੀਂਹ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: humidity in Punjab, change will come from 25 to 29 June