Weather Forecast: ਇਨ੍ਹੀਂ ਦਿਨੀਂ ਪਹਾੜਾਂ 'ਤੇ ਬਰਫਬਾਰੀ ਕਾਰਨ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਜਿਸਦੇ ਚਲਦਿਆਂ ਲੋਕ ਖੱਜਲ-ਖੁਆਰ ਹੋ ਰਹੇ ਹਨ। ਕੁਝ ਲੋਕ ਅੱਗ ਲਗਾ ਕੇ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕੁਝ ਲੋਕ ਘਰਾਂ ਤੋਂ ਬਾਹਰ ਨਾ ਨਿਕਲ ਕੇ ਆਪਣੇ ਆਪ ਨੂੰ ਠੰਡ ਤੋਂ ਬਚਾ ਰਹੇ ਹਨ।
ਦੱਸ ਦੇਈਏ ਕਿ ਠੰਡ ਦੇ ਕਹਿਰ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਯੈਲੋ ਅਲਰਟ ਨੂੰ ਔਰੇਂਜ ਅਲਰਟ 'ਚ ਬਦਲ ਦਿੱਤਾ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਹਾਲ।
ਮੌਸਮ 'ਚ ਬਦਲਾਅ
ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਤਾਪਮਾਨ 'ਚ 7 ਤੋਂ 8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਦਿਨ 'ਚ ਕੜਾਕੇ ਦੀ ਠੰਡ ਬਰਕਰਾਰ ਹੈ। ਵਿਭਾਗ ਅਨੁਸਾਰ 8 ਜਨਵਰੀ ਤੋਂ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਜਦੋਂਕਿ ਮੀਂਹ ਤੋਂ ਬਾਅਦ ਤਾਪਮਾਨ 'ਚ ਕੁਝ ਸੁਧਾਰ ਹੋ ਸਕਦਾ ਹੈ। ਸੰਭਾਵਨਾ ਹੈ ਕਿ 10 ਜਨਵਰੀ ਤੱਕ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਤੱਕ ਵਧ ਸਕਦਾ ਹੈ। ਵਿਭਾਗ ਦਾ ਮੰਨਣਾ ਹੈ ਕਿ ਮੀਂਹ ਕਾਰਨ ਮੌਸਮ 'ਚ ਬਦਲਾਅ ਹੋ ਸਕਦਾ ਹੈ। ਇਸ ਨਾਲ ਅਸਮਾਨ ਸਾਫ਼ ਹੋ ਜਾਵੇਗਾ ਅਤੇ ਸਥਿਤੀ ਸੁਧਰ ਸਕਦੀ ਹੈ।
ਦੱਖਣੀ ਭਾਰਤ 'ਚ ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅੰਦਰੂਨੀ ਤਾਮਿਲਨਾਡੂ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਕਰਨਾਟਕ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਮੱਧ ਮਹਾਰਾਸ਼ਟਰ, ਬਿਹਾਰ, ਝਾਰਖੰਡ ਅਤੇ ਰਾਇਲਸੀਮਾ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਉੱਤਰੀ ਭਾਰਤ 'ਚ ਮੌਸਮ ਦੀ ਗਤੀਵਿਧੀ
ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਬਹੁਤ ਸਾਰੀਆਂ ਥਾਵਾਂ 'ਤੇ ਅਤੇ ਪੂਰਬੀ ਰਾਜਸਥਾਨ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਠੰਡੇ ਦਿਨ ਤੋਂ ਗੰਭੀਰ ਠੰਡੇ ਦਿਨ ਦੇ ਹਾਲਾਤ ਜਾਰੀ ਰਹਿ ਸਕਦੇ ਹਨ। ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਅਲੱਗ-ਥਲੱਗ ਖੇਤਰਾਂ ਵਿੱਚ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਜੰਮੂ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
Summary in English: Weather Today: IMD has predicted rain, the possibility of change in weather from this day