ਮੌਸਮ ਵਿਭਾਗ ਵੱਲੋਂ ਦੇਸ਼ ਦੇ ਇਨ੍ਹਾਂ ਸੂਬਿਆਂ `ਚ ਮੀਂਹ ਦਾ ਅਲਰਟ, ਜਾਣੋ ਆਪਣੇ ਸੂਬੇ ਦਾ ਮੌਸਮ...
ਉੱਤਰੀ ਭਾਰਤ ਦੇ ਸੂਬਿਆਂ `ਚ ਤਾਪਮਾਨ `ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਨਾਲ ਓਥੇ ਠੰਡ `ਚ ਵਾਧਾ ਹੋ ਰਿਹਾ ਹੈ। ਇਸਦੇ ਨਾਲ ਹੀ ਤਾਮਿਲਨਾਡੂ ਸਮੇਤ ਦੱਖਣੀ ਭਾਰਤ ਦੇ ਕੁਝ ਸੂਬਿਆਂ `ਚ ਬਰਸਾਤ ਦਾ ਦੌਰ ਜਾਰੀ ਹੈ। ਪਹਾੜੀ ਸੂਬਿਆਂ 'ਚ ਵੀ ਹਲਕੀ ਬਾਰਿਸ਼ ਦੇ ਨਾਲ-ਨਾਲ ਕੁਝ ਇਲਾਕਿਆਂ 'ਚ ਬਰਫਬਾਰੀ ਦੇਖਣ ਨੂੰ ਮਿਲ ਰਹੀ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਨੇ ਪੂਰੇ ਦੇਸ਼ ਦੇ ਮੌਸਮ ਲਈ ਕਿ ਪੂਰਵ ਅਨੁਮਾਨ ਜਾਰੀ ਕੀਤਾ ਹੈ।
IMD: ਮੌਸਮ ਵਿਭਾਗ ਨੇ ਅੱਜ ਦੱਖਣੀ ਭਾਰਤ ਦੇ ਕਈ ਸੂਬਿਆਂ `ਚ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ ਦੱਖਣ-ਪੱਛਮੀ ਬੰਗਾਲ ਦੀ ਖਾੜੀ `ਤੇ ਬਣਿਆ ਘੱਟ ਦਬਾਅ ਵਾਲਾ ਖੇਤਰ ਉੱਤਰ-ਪੂਰਬੀ ਸ਼੍ਰੀਲੰਕਾ ਦੇ ਆਸ ਪਾਸ ਦੇ ਖੇਤਰਾਂ `ਚ ਵਧ ਰਿਹਾ ਹੈ। ਇਸਦੇ ਚਲਦਿਆਂ ਦੱਖਣੀ ਪ੍ਰਾਇਦੀਪ ਭਾਰਤ `ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।
Delhi Weather: ਦੇਸ਼ ਦੀ ਰਾਜਧਾਨੀ ਦਿੱਲੀ `ਚ ਸਵੇਰ ਵੇਲੇ ਧੁੰਦ ਵੇਖਣ ਨੂੰ ਮਿਲੀ ਤੇ ਠੰਡ ਵੀ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਅਨੁਸਾਰ 16 ਨਵੰਬਰ ਤੋਂ ਇਥੇ ਚੰਗੀ ਧੁੰਦ ਪੈ ਸਕਦੀ ਹੈ। ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 14 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਰਿਕਾਰਡ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਦਿੱਲੀ ਦਾ ਪ੍ਰਦੂਸ਼ਣ ਅੱਜ ''ਬਹੁਤ ਖ਼ਰਾਬ'' ਸ਼੍ਰੇਣੀ `ਚ ਬਣਿਆ ਹੋਇਆ ਹੈ।
Punjab Weather: ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਦੇ ਮਾਝਾ ਤੇ ਦੋਆਬਾ ਖੇਤਰਾਂ `ਚ ਠੰਡ ਵਧ ਗਈ ਹੈ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ `ਚ ਸਵੇਰੇ ਤੇ ਸ਼ਾਮ ਵੇਲੇ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਹੈ। ਇਸਦੇ ਨਾਲ ਹੀ ਪੰਜਾਬ `ਚ ਅੱਜ ਘੱਟੋ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Bad Weather Ahead: 15 ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਜਾਣੋ ਆਪਣੇ ਸੂਬੇ ਦਾ ਮੌਸਮ
ਹੋਰਾਂ ਸੂਬਿਆਂ ਦਾ ਮੌਸਮ:
● ਮੌਸਮ ਵਿਭਾਗ ਦੇ ਅਨੁਸਾਰ ਤਾਮਿਲਨਾਡੂ, ਪੁਡੂਚੇਰੀ ਤੇ ਕਰਾਈਕਲ `ਚ ਅੱਜ ਤੇ ਕੱਲ੍ਹ ਭਾਰੀ ਮੀਂਹ ਪੈ ਸਕਦਾ ਹੈ।
● ਇਸਦੇ ਚਲਦਿਆਂ ਮਛੇਰਿਆਂ ਨੂੰ ਅੱਜ ਦੱਖਣੀ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ ਸਮੇਤ ਕਈ ਹੋਰ ਖੇਤਰਾਂ `ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
● ਇਸ ਤੋਂ ਇਲਾਵਾ ਦੱਖਣੀ ਅੰਦਰੂਨੀ ਕਰਨਾਟਕ ਤੇ ਤੱਟਵਰਤੀ ਕਰਨਾਟਕ `ਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਲਕਸ਼ਦੀਪ 'ਚ ਅਗਲੇ ਕੁਝ ਘੰਟਿਆਂ ਦੌਰਾਨ ਮੀਂਹ ਦੀ ਤੀਬਰਤਾ ਵਧ ਸਕਦੀ ਹੈ।
● ਦੱਖਣੀ-ਪੱਛਮੀ ਬੰਗਾਲ ਦੀ ਖਾੜੀ ਤੇ ਉੱਤਰ-ਪੂਰਬੀ ਸ਼੍ਰੀਲੰਕਾ ਦੇ ਆਸ-ਪਾਸ ਦੇ ਇਲਾਕਿਆਂ 'ਚ ਘੱਟ ਦਬਾਅ ਦਾ ਖੇਤਰ ਬਣ ਜਾਣ ਕਾਰਨ ਤੱਟਵਰਤੀ ਤਾਮਿਲਨਾਡੂ 'ਚ ਭਾਰੀ ਮੀਂਹ ਜਾਰੀ ਹੈ।
● ਜੰਮੂ-ਕਸ਼ਮੀਰ, ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ 'ਚ 13 ਤੋਂ 14 ਨਵੰਬਰ ਦੌਰਾਨ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
Summary in English: Weather Today: Increased cold in North India, rain in these states