Monsoon Alert: ਦੇਸ਼ ਦੇ ਵੱਖ-ਵੱਖ ਹਿਸਿਆਂ 'ਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ, ਜਿਸਦੇ ਚਲਦਿਆਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦੇ ਆਸਾਰ ਹਨ।
Punjab Weather: ਪੰਜਾਬ ਵਿੱਚ ਮਾਨਸੂਨ ਮਿਹਰਬਾਨ ਹੋ ਗਿਆ ਹੈ। ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
Haryana Weather: ਵੀਰਵਾਰ ਨੂੰ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਕਈ ਥਾਵਾਂ 'ਤੇ ਮੀਂਹ ਦੇ ਆਸਾਰ ਹਨ, ਜਿਸਦੇ ਚਲਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Delhi-NCR Weather: ਪਿਛਲੇ 2-3 ਦਿਨਾਂ ਤੋਂ ਪੈ ਰਹੇ ਮੀਂਹ ਕਾਰਣ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਅਗਲੇ ਕੁਝ ਦਿਨਾਂ ਤੱਕ ਦਿੱਲੀ-ਐੱਨਸੀਆਰ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
UP Weather: ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਅਗਲੇ ਕੁਝ ਘੰਟਿਆਂ ਵਿੱਚ ਪੱਛਮੀ ਉੱਤਰ ਪ੍ਰਦੇਸ਼ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Bihar Weather: ਬਿਹਾਰ ਦੇ ਜ਼ਿਆਦਾਤਰ ਜ਼ਿਲਿਆਂ 'ਚ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ ਮਾਨਸੂਨ ਦੇ ਮੁੜ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।
Uttarakhand Weather: ਉੱਤਰਾਖੰਡ 'ਚ ਵੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ ਹੈ। ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਕਈ ਥਾਵਾਂ 'ਤੇ ਹਲਕੀ ਜ਼ਮੀਨ ਖਿਸਕਣ, ਚੱਟਾਨਾਂ ਡਿੱਗਣ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : Monsoon Update: ਦਿੱਲੀ-ਐੱਨ.ਸੀ.ਆਰ 'ਚ ਭਾਰੀ ਬਾਰਿਸ਼ ਨਾਲ ਮੌਸਮ ਸੁਹਾਵਣਾ, ਜਾਣੋ ਅੱਜ ਦਾ ਮੌਸਮ!
Gujarat & Maharashtra Weather: ਮੀਂਹ ਦਾ ਸਭ ਤੋਂ ਜ਼ਿਆਦਾ ਅਸਰ ਮਹਾਰਾਸ਼ਟਰ ਅਤੇ ਗੁਜਰਾਤ 'ਚ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਇੱਥੇ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਭਾਰੀ ਮੀਂਹ ਤੋਂ ਬਾਅਦ ਇੱਥੋਂ ਦੀਆਂ ਨਦੀਆਂ 'ਚ ਉਛਾਲ ਹੈ। ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।
Alert: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੋਇਆ ਹੈ। ਵਿਭਾਗ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਸਿੱਕਮ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਅਸਾਮ, ਅਰੁਣਾਚਲ ਪ੍ਰਦੇਸ਼, ਉੜੀਸਾ, ਵਿਦਰਭ ਅਤੇ ਤੱਟਵਰਤੀ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ।
Summary in English: Weather Today: It will rain in these states, know today's weather condition