Weather Forecast: ਦੇਸ਼ਭਰ ਵਿੱਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 2 ਜੂਨ ਨੂੰ ਦਿੱਲੀ, ਪੰਜਾਬ, ਹਰਿਆਣਾ, ਯੂਪੀ ਸਮੇਤ ਇਨ੍ਹਾਂ ਸੂਬਿਆਂ 'ਚ ਤੇਜ਼ ਹਵਾਵਾਂ ਦੇ ਨਾਲ ਹਲਕੇ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲ ਸਕਦੇ ਹਨ। ਇਸ ਤੋਂ ਬਾਅਦ ਅਗਲੇ 3 ਦਿਨਾਂ ਤੱਕ ਅਜਿਹਾ ਮੌਸਮ ਜਾਰੀ ਰਹੇਗਾ। ਮੌਸਮ ਵਿਭਾਗ ਨੇ 4 ਜੂਨ ਤੋਂ ਸਰਗਰਮ ਹੋ ਰਹੀ ਨਵੀ ਪੱਛਮੀ ਗੜਬੜੀ ਤੋਂ ਬਾਅਦ ਲੋਕਾਂ 'ਤੇ "ਲੂ" ਦਾ ਅਟੈਕ ਹੋਣ ਦਾ ਖ਼ਦਸ਼ਾ ਜਤਾਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 7 ਜੂਨ ਤੱਕ ਮੌਸਮ ਵਿੱਚ ਵੱਡਾ ਬਦਲਾਅ ਆਉਣ ਵਾਲਾ ਹੈ।
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ 'ਚ 02 ਜੂਨ ਤੋਂ ਧੂੜ ਭਰੀ ਹਨੇਰੀ ਦੇ ਨਾਲ-ਨਾਲ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।
● ਮੀਂਹ ਦਾ ਇਹ ਸਿਲਸਿਲਾ ਅਗਲੇ 3 ਦਿਨਾਂ ਤੱਕ ਜਾਰੀ ਰਹਿਣ ਵਾਲਾ ਹੈ, ਇਸ ਤੋਂ ਬਾਅਦ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
● ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਵਾਲਾ ਹੈ।
● ਅਗਲੇ ਦੋ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
● ਇਸ ਤੋਂ ਬਾਅਦ ਪੰਜਾਬ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : Weather Today: 4 ਜੂਨ ਤੋਂ ਨਵੀ ਪੱਛਮੀ ਗੜਬੜੀ ਸਰਗਰਮ, ਇਸ ਦਿਨ ਤੱਕ ਮੀਂਹ ਪੈਣ ਦੇ ਆਸਾਰ
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਹਰਿਆਣਾ 'ਚ 02 ਜੂਨ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।
● ਮੌਸਮ ਵਿਭਾਗ ਦੀ ਮੰਨੀਏ ਤਾਂ ਹਰਿਆਣਾ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਵਾਲਾ ਹੈ।
● ਅਗਲੇ ਦੋ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
● ਇਸ ਤੋਂ ਬਾਅਦ ਪੰਜਾਬ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : Weather Today: ਆਉਂਦੇ 5 ਦਿਨਾਂ ਦੌਰਾਨ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ-ਝੱਖੜ-ਗੜ੍ਹੇਮਾਰੀ ਦੀ ਸੰਭਾਵਨਾ
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather
● ਇੱਕ ਪੱਛਮੀ ਗੜਬੜ ਪੱਛਮੀ ਹਿਮਾਲਿਆ ਵੱਲ ਵਧ ਰਹੀ ਹੈ।
● ਇੱਕ ਪ੍ਰੇਰਿਤ ਚੱਕਰਵਾਤੀ ਚੱਕਰ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਪੰਜਾਬ ਉੱਤੇ ਬਣਿਆ ਹੋਇਆ ਹੈ।
● ਇੱਕ ਚੱਕਰਵਾਤੀ ਸਰਕੂਲੇਸ਼ਨ ਦੱਖਣ-ਪੱਛਮੀ ਰਾਜਸਥਾਨ ਅਤੇ ਗੁਆਂਢ ਵਿੱਚ ਬਣਿਆ ਹੋਇਆ ਹੈ।
● ਮੱਧ ਪ੍ਰਦੇਸ਼ ਦੇ ਪੂਰਬੀ ਹਿੱਸਿਆਂ ਵਿੱਚ ਇੱਕ ਹੋਰ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਪੱਛਮੀ ਹਿਮਾਲਿਆ, ਪੰਜਾਬ ਦੇ ਕੁਝ ਹਿੱਸਿਆਂ, ਦੱਖਣੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਧੂੜ ਭਰੀ ਹਨੇਰੀ ਆ ਸਕਦੀ ਹੈ।
● ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਉੱਤਰੀ ਹਿੱਸਿਆਂ, ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: "Loo" attack after rain, 46 degrees will hit in June