Weather Forecast: ਅਕਤੂਬਰ ਖ਼ਤਮ ਹੋਣ ਵਾਲਾ ਹੈ, ਦੀਵਾਲੀ ਵੀ ਆ ਗਈ ਹੈ, ਪਰ ਮੈਦਾਨੀ ਇਲਾਕਿਆਂ 'ਚ ਠੰਡ ਦੇ ਆਉਣ ਦੇ ਕੋਈ ਸੰਕੇਤ ਨਹੀਂ ਹਨ। ਦਿੱਲੀ-ਐਨਸੀਆਰ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 6 ਤੋਂ 7 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਦੀਵਾਲੀ ਤੋਂ ਪਹਿਲਾਂ ਇੱਥੇ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਆਈ ਹੈ।
ਮੰਗਲਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ (AQI) 268 ਦਰਜ ਕੀਤੀ ਗਈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀ ਹਾਲਤ ਵੀ ਖਰਾਬ ਹੈ। ਇੱਥੇ ਤਾਪਮਾਨ ਅਜੇ ਵੀ ਬਰਕਰਾਰ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਛੱਤੀਸਗੜ੍ਹ, ਓਡੀਸ਼ਾ, ਗੋਆ ਅਤੇ ਕੋਂਕਣ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਪਾਕਿਸਤਾਨ ਸਰਹੱਦ 'ਤੇ ਪੱਛਮੀ ਗੜਬੜੀ ਦੀ ਸਰਗਰਮੀ ਕਾਰਨ ਭਾਰਤ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਸ਼ੁਰੂ ਹੋ ਗਈ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਵੀ ਪਵੇਗਾ। ਉੱਤਰ ਤੋਂ ਦੱਖਣ ਵੱਲ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ। ਇੱਕ-ਦੋ ਦਿਨਾਂ ਵਿੱਚ ਇਹ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਆਪਣਾ ਅਸਰ ਦਿਖਾ ਸਕਦਾ ਹੈ। ਇਸ ਕਾਰਨ ਦੀਵਾਲੀ ਤੋਂ ਪਹਿਲਾਂ ਆਸਮਾਨ ਸਾਫ ਹੋ ਸਕਦਾ ਹੈ।
ਸਰਦੀ ਵਿੱਚ ਦੇਰੀ
ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਮੈਦਾਨੀ ਇਲਾਕਿਆਂ ਦੇ ਮੌਸਮ ਵਿੱਚ ਅਗਲੇ ਹਫ਼ਤੇ ਤੱਕ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ। ਡਿੱਗਦੇ ਤਾਪਮਾਨ ਨਾਲ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੇਗੀ, ਪਰ ਠੰਡ ਦੀ ਸ਼ੁਰੂਆਤ ਦੇਰ ਨਾਲ ਹੋਵੇਗੀ। ਜੰਮੂ-ਕਸ਼ਮੀਰ ਦੇ ਪਹਾੜਾਂ 'ਚ ਮੰਗਲਵਾਰ ਨੂੰ ਇਸ ਮੌਸਮ ਦੀ ਪਹਿਲੀ ਬਰਫਬਾਰੀ ਹੋਈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਸ਼ੁਰੂ ਹੋ ਗਈ। ਆਈਐਮਡੀ ਦਾ ਅਨੁਮਾਨ ਹੈ ਕਿ ਅਗਲੇ ਕੁਝ ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕਈ ਥਾਵਾਂ 'ਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਮੈਦਾਨੀ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਹੈ। ਉੱਤਰਾਖੰਡ, ਬਿਹਾਰ, ਛੱਤੀਸਗੜ੍ਹ ਅਤੇ ਝਾਰਖੰਡ ਦੇ ਕਈ ਸਥਾਨਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਠੰਡੀਆਂ ਹਵਾਵਾਂ ਅਤੇ ਧੁੰਦ ਨਾਲ ਸਵੇਰ ਦੀ ਸ਼ੁਰੂਆਤ, ਦਿੱਲੀ ਵਿੱਚ ਹਾਲੇ 10 ਦਿਨ ਹੋਰ ਕਰਨਾ ਪਵੇਗਾ ਸਰਦੀ ਦਾ ਇੰਤਜ਼ਾਰ
ਮੌਸਮ 'ਚ ਵੱਡਾ ਬਦਲਾਅ
31 ਅਕਤੂਬਰ ਨੂੰ ਦਿੱਲੀ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਦੇ ਨਾਲ-ਨਾਲ ਲਖਨਊ, ਝਾਂਸੀ ਅਤੇ ਕਾਨਪੁਰ ਵਰਗੀਆਂ ਥਾਵਾਂ 'ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਨਾਲ ਅਸਮਾਨ ਸਾਫ਼ ਹੋਵੇਗਾ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ ਅਤੇ ਪ੍ਰਦੂਸ਼ਣ ਦੀ ਮਾਤਰਾ ਘਟੇਗੀ। ਧੁੰਦ ਦੇ ਹਟਣ ਨਾਲ ਦਿਨ ਦਾ ਤਾਪਮਾਨ ਥੋੜ੍ਹਾ ਵੱਧ ਸਕਦਾ ਹੈ। ਹਾਲਾਂਕਿ, ਆਈਐਮਡੀ ਦਾ ਮੰਨਣਾ ਹੈ ਕਿ ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਤੋਂ ਬਾਅਦ ਹੀ ਮੈਦਾਨੀ ਇਲਾਕਿਆਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਫਿਲਹਾਲ, ਅਜਿਹੀਆਂ ਗਤੀਵਿਧੀਆਂ ਨਜ਼ਰ ਨਹੀਂ ਆ ਰਹੀਆਂ। ਦੀਵਾਲੀ ਤੋਂ ਕਰੀਬ ਇੱਕ ਹਫ਼ਤੇ ਬਾਅਦ ਹਲਕੀ ਠੰਢ ਦੇਖਣ ਨੂੰ ਮਿਲ ਸਕਦੀ ਹੈ। ਦੂਜੇ ਹਫ਼ਤੇ ਤੋਂ ਪਹਾੜੀ ਇਲਾਕਿਆਂ ਤੋਂ ਮੈਦਾਨੀ ਇਲਾਕਿਆਂ ਵੱਲ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਨਾਲ ਤਾਪਮਾਨ ਘੱਟ ਜਾਵੇਗਾ ਅਤੇ ਰਾਤਾਂ ਠੰਡੀਆਂ ਹੋ ਜਾਣਗੀਆਂ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਪੂਰਬੀ ਵਿਦਰਭ, ਪੂਰਬੀ ਮੱਧ ਪ੍ਰਦੇਸ਼, ਉੱਤਰ-ਪੂਰਬੀ ਭਾਰਤ, ਸਿੱਕਮ, ਕੋਂਕਣ ਅਤੇ ਗੋਆ, ਦੱਖਣੀ ਕਰਨਾਟਕ, ਤਾਮਿਲਨਾਡੂ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਦੱਖਣ-ਪੂਰਬੀ ਉੱਤਰ ਪ੍ਰਦੇਸ਼, ਕੇਰਲ, ਲਕਸ਼ਦੀਪ, ਗੁਜਰਾਤ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Major change in plains weather, IMD issues alert