Weather Forecast: ਉੱਤਰੀ ਭਾਰਤ ਵਿੱਚ ਅੱਤ ਦੀ ਗਰਮੀ ਅਤੇ ਲੂ ਦਾ ਦੌਰ ਖ਼ਤਮ ਹੋ ਗਿਆ ਹੈ ਅਤੇ ਹੁਣ ਦਿੱਲੀ-ਹਰਿਆਣਾ-ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੌਨਸੂਨ ਦੀ ਧਮਾਕੇਦਾਰ ਐਂਟਰੀ ਹੋਣ ਜਾ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਮੌਨਸੂਨ ਦੇਸ਼ ਦੀ ਰਾਜਧਾਨੀ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਇਸ ਹਫਤੇ ਯਾਨੀ 29-30 ਜੂਨ ਤੱਕ ਦਸਤਕ ਦੇਵੇਗਾ।
ਜਦੋਂਕਿ, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਇਸਦੀ ਐਂਟਰੀ ਹੋ ਚੁੱਕੀ ਹੈ, ਇਹ ਦੋ-ਤਿੰਨ ਦਿਨਾਂ ਵਿੱਚ ਪਹਾੜੀ ਸੂਬਿਆਂ ਹਿਮਾਚਲ ਅਤੇ ਉੱਤਰਾਖੰਡ ਵਿੱਚ ਵੀ ਸਰਗਰਮ ਹੋ ਜਾਵੇਗਾ। ਹਾਲਾਂਕਿ ਦੇਸ਼ ਦੇ ਕਈ ਇਲਾਕੇ ਅਜਿਹੇ ਹਨ ਜਿੱਥੇ ਅਜੇ ਵੀ ਗਰਮੀ ਦਾ ਕਹਿਰ ਘੱਟ ਨਹੀਂ ਹੋਇਆ ਹੈ। ਆਓ ਜਾਣਦੇ ਹਾਂ ਕਿ ਅੱਜ ਦੇਸ਼ ਭਰ ਵਿੱਚ ਮੌਸਮ ਦਾ ਕੀ ਹਾਲ ਰਹੇਗਾ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਮੌਨਸੂਨ 29-30 ਜੂਨ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਾਖਲ ਹੋਣ ਜਾ ਰਿਹਾ ਹੈ। IMD ਦਾ ਕਹਿਣਾ ਹੈ ਕਿ ਮੌਨਸੂਨ ਨੇ ਮੰਗਲਵਾਰ ਨੂੰ ਆਪਣੀ ਰਫ਼ਤਾਰ ਵਧਾ ਦਿੱਤੀ ਅਤੇ ਗੁਜਰਾਤ, ਮੱਧ ਪ੍ਰਦੇਸ਼, ਦੱਖਣ-ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਨੂੰ ਕਵਰ ਕਰ ਲਿਆ। ਫਿਲਹਾਲ, ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ਵਿੱਚ 29 ਜੂਨ ਤੋਂ 1 ਜੁਲਾਈ ਤੱਕ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 30 ਜੂਨ ਅਤੇ 1 ਜੁਲਾਈ ਨੂੰ ਮੀਂਹ ਦੇ ਨਾਲ-ਨਾਲ ਤੂਫਾਨ ਵੀ ਆਵੇਗਾ। ਹਾਲਾਂਕਿ, ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋ ਰਹੀ ਹੈ, ਪਰ ਨਮੀ ਦਾ ਪੱਧਰ ਵਧਣ ਨਾਲ ਲੋਕ ਪਰੇਸ਼ਾਨ ਵੀ ਹੋ ਰਹੇ ਹਨ। ਫਿਲਹਾਲ, IMD ਨੇ ਕਿਹਾ ਕਿ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।
ਪੰਜਾਬ-ਹਰਿਆਣਾ ਦਾ ਮੌਸਮ
IMD ਦਾ ਕਹਿਣਾ ਹੈ ਕੀ ਮੌਨਸੂਨ ਤਿੰਨ ਤੋਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਬਿਜਲੀ ਚਮਕਣ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲੇਗੀ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪਵੇਗਾ। ਦੱਸ ਦੇਈਏ ਕਿ ਮੌਸਮ ਵਿਭਾਗ ਨੇ 30 ਜੂਨ ਅਤੇ 1 ਜੁਲਾਈ ਨੂੰ ਵੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੇ ਬਾਵਜੂਦ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਅਜੇ ਵੀ ਔਸਤ ਤੋਂ 4.4 ਡਿਗਰੀ ਵੱਧ ਹੈ।
ਇਹ ਵੀ ਪੜ੍ਹੋ: Himachal ਵਿੱਚ ਬੱਦਲ ਫਟਣ ਕਾਰਨ ਤਬਾਹੀ, Gujarat ਵਿੱਚ ਤੂਫ਼ਾਨ ਦਾ Red Alert, Haryana-Punjab ਵਿੱਚ 30 ਜੂਨ ਤੋਂ Monsoon ਦੀ ਦਸਤਕ, ਇੱਥੇ ਜਾਣੋ IMD ਵੱਲੋਂ ਜਾਰੀ Latest Update
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ, ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਸਿੱਕਮ, ਉਪ-ਹਿਮਾਲਿਆ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ।
ਉੜੀਸਾ, ਮਰਾਠਵਾੜਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤੱਟੀ ਆਂਧਰਾ ਪ੍ਰਦੇਸ਼, ਦੱਖਣ-ਪੂਰਬੀ ਅਤੇ ਪੂਰਬੀ ਰਾਜਸਥਾਨ, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਰਾਇਲਸੀਮਾ, ਤਾਮਿਲਨਾਡੂ ਅਤੇ ਵਿਦਰਭ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Massive entry of Monsoon is about to take place in North India, Monsoon is rapidly moving towards Delhi