Weather Forecast: ਭਾਰਤ ਦੇ ਕਈ ਸੂਬਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦੇਸ਼ ਦੀਆਂ ਕੁਝ ਥਾਵਾਂ ਤੋਂ ਇਹ ਵੀ ਸੂਚਨਾਵਾਂ ਮਿਲ ਰਹੀਆਂ ਹਨ ਕਿ ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਅਜਿਹੀ ਸਥਿਤੀ ਵਿੱਚ, IMD ਨੇ ਮੌਸਮ ਨਾਲ ਸਬੰਧਤ ਤਾਜ਼ਾ ਅਪਡੇਟ ਜਾਰੀ ਕੀਤਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ 27 ਅਤੇ 28 ਜੁਲਾਈ ਨੂੰ ਪੰਜਾਬ ਦੀਆਂ ਜ਼ਿਆਦਾਤਰ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ 27 ਅਤੇ 28 ਜੁਲਾਈ ਨੂੰ ਜ਼ਿਆਦਾਤਰ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹਰਿਆਣਾ ਵਿੱਚ 29 ਅਤੇ 30 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਪੰਜਾਬ ਦੇ Majha-Malwa-Doaba ਦੇ ਇਨ੍ਹਾਂ ਖੇਤਰਾਂ 'ਚ ਭਾਰੀ ਮੀਂਹ ਦੇ ਆਸਾਰ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਕੋਂਕਣ ਅਤੇ ਗੋਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਵਿਦਰਭ, ਮਰਾਠਵਾੜਾ, ਪੱਛਮੀ ਮੱਧ ਪ੍ਰਦੇਸ਼, ਦੱਖਣੀ ਗੁਜਰਾਤ, ਪੂਰਬੀ ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰੀ ਅਤੇ ਮੱਧ ਰਾਜਸਥਾਨ, ਮੱਧ ਮਹਾਰਾਸ਼ਟਰ, ਕੇਰਲਾ, ਦੱਖਣੀ ਅੰਦਰੂਨੀ ਕਰਨਾਟਕ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ੍ਹ, ਬਿਹਾਰ ਦੇ ਕੁਝ ਹਿੱਸਿਆਂ ਅਤੇ ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰ-ਪੂਰਬੀ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Monsoon active again, know the weather till July 30