Weather Forecast: ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਕਾਫੀ ਹੱਦ ਤੱਕ ਰਾਹਤ ਮਿਲੀ ਹੈ। ਮਾਨਸੂਨ ਦੀ ਬਾਰਿਸ਼ ਜਿੱਥੇ ਕੁਝ ਸੂਬਿਆਂ ਲਈ ਰਾਹਤ ਬਣੀ ਹੋਈ ਹੈ, ਉੱਥੇ ਹੀ ਮਹਾਰਾਸ਼ਟਰ ਅਤੇ ਗੁਜਰਾਤ ਵਰਗੇ ਕੁਝ ਸੂਬਿਆਂ ਦੇ ਲੋਕਾਂ ਲਈ ਇਹ ਆਫ਼ਤ ਬਣ ਗਈ ਹੈ।
ਦਰਅਸਲ, ਇਨ੍ਹੀਂ ਦਿਨੀਂ ਮਹਾਰਾਸ਼ਟਰ ਅਤੇ ਗੁਜਰਾਤ 'ਚ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਦਿੱਲੀ ਦਾ ਮੌਸਮ
ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੌਨਸੂਨ ਦੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਦਿੱਲੀ ਦਾ ਤਾਪਮਾਨ ਘਟਦਾ ਜਾ ਰਿਹਾ ਹੈ। ਅਜਿਹੇ 'ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਦਿੱਲੀ 'ਚ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਇਹ ਵੀ ਅੰਦਾਜ਼ਾ ਹੈ ਕਿ ਅੱਜ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੱਜ ਨੋਇਡਾ, ਗਾਜ਼ੀਆਬਾਦ ਸਮੇਤ ਕਈ ਹੋਰ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਵੀ ਬੱਦਲਵਾਈ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਸੂਬੇ 'ਚ ਮੌਸਮ ਫਿਰ ਤੋਂ ਬਦਲ ਜਾਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸ਼ਨੀਵਾਰ ਨੂੰ ਯੈਲੋ ਵੈਦਰ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਫਸਲਾਂ 'ਤੇ ਗਰਮੀ ਦੀ ਮਾਰ
ਹੁੰਮਸ ਅਤੇ ਗਰਮੀ ਦੇ ਪ੍ਰਚੰਡ ਰੂਪ ਨਾਲ ਬਾਸਮਤੀ ਕਿਸਮਾਂ ਵਿੱਚ ਝੰਡਾ ਰੋਗ ਫਿਰ ਤੋਂ ਜੋਰ ਪਕੜ ਰਿਹਾ ਹੈ, ਕੁਝ ਥਾਵਾਂ ਤੇ ਪੌਣੇ ਬੂਟਿਆਂ ਦੀ ਸਮੱਸਿਆ ਵੀ ਦੇਖਣ ਵਿੱਚ ਆ ਰਹੀ ਹੈ। ਸਿੱਧੀ ਬਿਜਾਈ ਰਾਹੀਂ ਲੋੜ ਤੋਂ ਵੱਧ ਅਗੇਤੇ ਲੱਗੇ ਝੋਨੇ ਬਾਸਮਤੀ ਚ ਜੜਾਂ ਤੇ ਨਾਲੀ ਦੀ ਸੁੰਡੀ ਵੀ ਆਪਣੀ ਹਾਜ਼ਰੀ ਲਵਾ ਰਹੀ ਹੈ। ਬਾਰਿਸ਼ ਦੀ ਬੇਰੁਖੀ ਕਾਰਨ ਵਿਗੜੇ ਮੌਸਮ ਵਿੱਚ ਇਹ ਸਾਰੀਆਂ ਅਲਾਮਤਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਧਾ ਹੋਵੇਗਾ, ਇਸ ਲਈ ਖੇਤਾਂ ਦਾ ਲਗਾਤਾਰ ਨਿਰੀਖਣ ਬਹੁਤ ਜਰੂਰੀ ਹੈ, ਲੋੜ ਪੈਣ ਤੇ ਸਿਫਾਰਸ਼ੁਦਾ ਦਵਾਈਆਂ ਦੀ ਵਰਤੋਂ ਕਰ ਸਕਦੇ ਹੋ।
ਆਉਣ ਵਾਲੇ 24 ਘੰਟਿਆਂ ਦਾ ਮੌਸਮ
ਗੱਲ ਕਰੀਏ ਆਉਣ ਵਾਲੇ 24 ਘੰਟਿਆਂ ਦੇ ਮੌਸਮ ਦੀ, ਕਿਸੇ ਵੀ ਚੰਗੇ ਬੈਕਅਪ ਦੀ ਗੈਰ ਮੌਜੂਦਗੀ ਕਾਰਨ ਮਾਨਸੂਨ ਐਕਸਸ ਰੇਖਾ ਤੋਂ ਕੋਈ ਵੀ ਚੰਗਾ ਸਪੈਲ ਅੱਗੇ ਨਹੀਂ ਵਧ ਰਿਹਾ, ਇਸ ਕਾਰਨ ਆਉਣ ਵਾਲੇ 24 ਘੰਟਿਆਂ ਵਿੱਚ ਪੰਜਾਬ ਵਿਰਲੇ ਥਾਵਾਂ ਤੇ ਛੜਾਕਿਆਂ ਤੋਂ ਇਲਾਵਾ ਕਿਧਰੇ ਵੀ ਇੱਕ ਸਾਰ ਬਾਰਿਸ਼ ਦੀ ਕੋਈ ਉਮੀਦ ਨਹੀਂ, ਇਸ ਕਾਰਨ ਅੱਜ ਪੰਜਾਬ ਵਿੱਚ ਰਾਤ ਦਾ ਤਾਪਮਾਨ ਫਿਰ ਤੋਂ 31 ਡਿਗਰੀ ਤੋਂ ਉੱਪਰ ਜਾਏਗਾ ਕੱਲ ਦਿਨ ਦਾ ਔਸਤ ਤਾਪਮਾਨ 38 ਡਿਗਰੀ ਤੋਂ ਵੀ ਉੱਪਰ ਜਾਏਗਾ। ਉਮੀਦ ਨਹੀਂ ਛੱਡਣੀ ਸਿਰਫ ਇੱਕ ਚੰਗੇ ਬੈਕਅਪ ਦੀ ਲੋੜ ਹੈ।
ਇਹ ਵੀ ਪੜ੍ਹੋ: Weather Today: ਪੰਜਾਬ 'ਚ ਗਰਮੀ ਤੋਂ ਹਾਲ-ਬੇਹਾਲ, IMD ਵੱਲੋਂ ਤੂਫਾਨ ਅਤੇ ਭਾਰੀ ਮੀਂਹ ਦਾ ਯੈਲੋ ਅਲਰਟ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦੱਖਣੀ ਗੁਜਰਾਤ, ਕੋਂਕਣ ਅਤੇ ਗੋਆ, ਪੱਛਮੀ ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਮੱਧ ਮਹਾਰਾਸ਼ਟਰ, ਤੇਲੰਗਾਨਾ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ, ਉੱਤਰਾਖੰਡ, ਉੱਤਰ-ਪੂਰਬੀ ਭਾਰਤ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦ ਨਾਲ ਹੀ ਸਿੱਕਮ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਕੇਰਲ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਝਾਰਖੰਡ, ਸੌਰਾਸ਼ਟਰ ਅਤੇ ਕੱਛ, ਰਾਜਸਥਾਨ, ਬਿਹਾਰ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਰਾਜਸਥਾਨ ਦੇ ਪੱਛਮੀ ਹਿੱਸਿਆਂ, ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Monsoon Active in Punjab till July 31, yellow alert of heavy rain in these districts