Weather Forecast: ਉੱਤਰ ਭਾਰਤ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇੱਥੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਵੀ ਮੌਸਮ 'ਚ ਵੱਡੇ ਬਦਲਾਅ ਹੋਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ: Met Centre Chandigarh
ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ, ਜਿਸਦੇ ਚਲਦਿਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਫਿਲਹਾਲ, ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਹਾਲੇ ਕੁਝ ਦਿਨ ਹੋਤ ਮੀਂਹ ਪੈਣ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦੀਨਾ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੇ ਆਸਾਰ ਹਨ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਪਾਰਾ 5 ਤੋਂ 7 ਡਿਗਰੀ ਡਿੱਗਿਆ, ਅਕਤੂਬਰ ਤੱਕ ਮੀਂਹ ਦੇ ਆਸਾਰ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਗੁਜਰਾਤ, ਦੱਖਣ-ਪੱਛਮੀ ਰਾਜਸਥਾਨ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ ਅਤੇ ਪੱਛਮੀ ਹਿਮਾਲਿਆ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੰਜਾਬ, ਦੱਖਣੀ ਰਾਜਸਥਾਨ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲ, ਤਾਮਿਲਨਾਡੂ, ਲਕਸ਼ਦੀਪ, ਤੱਟੀ ਆਂਧਰਾ ਪ੍ਰਦੇਸ਼, ਉੱਤਰ-ਪੂਰਬੀ ਭਾਰਤ, ਝਾਰਖੰਡ, ਉੜੀਸਾ, ਛੱਤੀਸਗੜ੍ਹ ਅਤੇ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਤੇਲੰਗਾਨਾ, ਸਿੱਕਮ, ਮੱਧ ਪ੍ਰਦੇਸ਼, ਅੰਦਰੂਨੀ ਕਰਨਾਟਕ ਅਤੇ ਪੱਛਮੀ ਬੰਗਾਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Monsoon active, no relief before this day