Weather Forecast: ਪੰਜਾਬ ਭਰ ਵਿੱਚ ਪਏ ਮੀਂਹ ਨੇ ਜਿੱਥੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆ ਦਿੱਤੀ ਹੈ, ਉੱਥੇ ਹੀ ਆਮ ਲੋਕਾਂ ਨੂੰ ਵੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਟੈਂਪਰੇਚਰ ਜੋ 40 ਡਿਗਰੀ ਦੇ ਨੇੜੇ ਚੱਲ ਰਿਹਾ ਸੀ ਉਹ ਹੁਣ ਘੱਟ ਕੇ 31 ਡਿਗਰੀ ਤੱਕ ਪਹੁੰਚ ਗਿਆ ਹੈ ਜੋ ਕਿ ਆਮ ਟੈਂਪਰੇਚਰ ਨਾਲੋਂ ਵੀ ਪੰਜ ਡਿਗਰੀ ਹੇਠਾਂ ਚੱਲ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜਰੂਰ ਮਿਲੀ ਹੈ।
ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਮੌਨਸੂਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ, ਆਓ ਜਾਣਦੇ ਹਾਂ ਕਿਵੇਂ ਦਾ ਰਹਿਣ ਵਾਲਾ ਹੈ ਮੌਸਮ ਦਾ ਮਿਜਾਜ਼...
ਪੰਜਾਬ-ਹਰਿਆਣਾ ਦਾ ਮੌਸਮ
ਦੱਖਣ-ਪੱਛਮੀ ਮਾਨਸੂਨ ਸ਼ੁੱਕਰਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ, ਜਿਸ ਕਾਰਨ ਚੰਡੀਗੜ੍ਹ ਅਤੇ ਗੁਆਂਢੀ ਸੂਬੇ ਪੰਜਾਬ ਵਿੱਚ ਮਾਨਸੂਨ ਦੀ ਸ਼ੁਰੂਆਤ ਹੋਣ ਨੂੰ ਹਾਲੇ ਦੋ-ਤਿੰਨ ਦਿਨਾਂ ਦਾ ਹੋਰ ਸਮਾਂ ਲੱਗੇਗਾ। ਦੱਸ ਦੇਈਏ ਕਿ ਹਰਿਆਣਾ 'ਚ ਮਾਨਸੂਨ ਦੇ ਆਉਣ ਨਾਲ ਗੁਰੂਗ੍ਰਾਮ ਅਤੇ ਫਰੀਦਾਬਾਦ 'ਚ ਭਾਰੀ ਬਾਰਿਸ਼ ਦੇਖਣ ਨੂੰ ਮਿਲੀ, ਜਿਸ ਕਾਰਨ ਦੋਵੇਂ ਸ਼ਹਿਰਾਂ 'ਚ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ। ਸ਼ਹਿਰ 'ਚ ਬਾਰਿਸ਼ ਤੋਂ ਬਾਅਦ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ਵੀ ਪ੍ਰਭਾਵਿਤ ਹੋਇਆ। ਗੱਲ ਪੰਜਾਬ ਦੀ ਕਰੀਏ ਤਾਂ IMD ਨੇ ਦੱਸਿਆ ਹੈ ਕਿ 1 ਜੁਲਾਈ ਤੋਂ ਪੰਜਾਬ ਵਿੱਚ ਮੌਨਸੂਨ ਦੀ ਐਂਟਰੀ ਹੋਣ ਜਾ ਰਹੀ ਹੈ।
ਪੰਜਾਬ ਵਿੱਚ 29-30 ਜੂਨ ਨੂੰ ਭਾਰੀ ਮੀਂਹ
ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 2 ਤੋਂ 3 ਦਿਨ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਦੇ ਲਈ IMD ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 1 ਜੁਲਾਈ ਤੋਂ ਪੰਜਾਬ ਵਿੱਚ ਮੌਨਸੂਨ ਦੀ ਐਂਟਰੀ ਹੋਣ ਜਾ ਰਹੀ ਹੈ।
ਕਿਸਾਨਾਂ ਦੇ ਖਿੜ੍ਹੇ ਚਿਹਰੇ
ਮੌਨਸੂਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਪਵਨੀਤ ਕੌਰ ਕਿੰਗਰਾ, ਮੌਸਮ ਵਿਗਿਆਨੀ ਪੀ.ਏ.ਯੂ ਲੁਧਿਆਣਾ ਨੇ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਲਵਾਈ ਕਰ ਰਹੇ ਹਨ ਉਹਨਾਂ ਲਈ ਖੁਸ਼ਖਬਰੀ ਹੈ, ਕਿਉਂਕਿ ਉਨ੍ਹਾਂ ਨੂੰ ਭਰਪੂਰ ਮਾਤਰਾ ਵਿੱਚ ਪਾਣੀ ਮਿਲਣ ਵਾਲਾ ਹੈ। ਉਹਨਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦੋ ਤਿੰਨ ਦਿਨ ਬਰਸਾਤ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ।
ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ Pre-Monsoon ਸਿਸਟਮ ਐਕਟਿਵ, ਵੀਰਵਾਰ ਨੂੰ Punjab-Haryana ਵਿੱਚ ਮੀਂਹ ਨਾਲ ਮੌਸਮ ਸੁਹਾਵਣਾ, ਹੁਣ 29 ਤੋਂ 1 ਜੁਲਾਈ ਤੱਕ ਭਾਰੀ ਛੜਾਕੇ ਲੱਗਣ ਦੀ ਸੰਭਾਵਨਾ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ, ਅਸਾਮ, ਅਰੁਣਾਚਲ ਪ੍ਰਦੇਸ਼, ਉੱਤਰ-ਪੂਰਬੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦਿੱਲੀ, ਸਿੱਕਮ, ਅਸਾਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਤੇਲੰਗਾਨਾ, ਉੜੀਸਾ, ਤੇਲੰਗਾਨਾ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਬਿਹਾਰ, ਝਾਰਖੰਡ, ਪੱਛਮੀ ਬੰਗਾਲ ਦੇ ਗੰਗਾ ਦੇ ਮੈਦਾਨੀ ਖੇਤਰਾਂ, ਉੱਤਰ-ਪੂਰਬੀ ਭਾਰਤ, ਮੱਧ ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਜੰਮੂ-ਕਸ਼ਮੀਰ, ਰਾਇਲਸੀਮਾ, ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Monsoon has reached Haryana, now Monsoon will hit Punjab from July 1, read IMD Report