Weather Forecast: ਮੌਸਮ ਵਿਭਾਗ ਮੁਤਾਬਕ ਅੱਜ ਅਤੇ ਭਲਕੇ ਦਿੱਲੀ-ਐਨਸੀਆਰ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਤੇਜ਼ ਧੁੱਪ ਰਹੇਗੀ ਪਰ, ਮੀਂਹ ਦੀ ਵੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 3 ਤੋਂ 5 ਸਤੰਬਰ ਦੌਰਾਨ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 1 ਤੋਂ 3 ਸਤੰਬਰ ਤੱਕ ਹਲਕੀ/ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ ਦਿਨਾਂ ਤੱਕ ਸੂਬੇ ਭਰ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਦੋਂਕਿ ਇਨ੍ਹਾਂ ਦਿਨਾਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਖਾਸ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੂਬੇ ਦੀਆਂ ਜ਼ਿਆਦਾਤਰ ਥਾਵਾਂ 'ਤੇ ਤੇਜ਼ ਧੁੱਪ ਨਿਕਲੀ, ਜਿਸ ਨਾਲ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਝੱਲਣੀਆਂ ਪਈਆਂ।
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ ਦੇ ਮੌਸਮ 'ਚ ਲਗਾਤਾਰ ਬਦਲਾਅ ਦਾ ਸਿਲਸਿਲਾ ਜਾਰੀ ਹੈ। ਇੱਥੇ ਮੌਨਸੂਨ ਦਾ ਦੌਰ ਖਤਮ ਹੋ ਗਿਆ ਹੈ ਅਤੇ ਖੁਸ਼ਕ ਮੌਸਮ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਹਰਿਆਣਾ ਦੇ ਕਈ ਇਲਾਕਿਆਂ 'ਚ ਕਦੇ ਠੰਡੀਆਂ ਹਵਾਵਾਂ ਦਾ ਦੌਰ ਚੱਲ ਰਿਹਾ ਹੈ ਅਤੇ ਕਦੇ ਗਰਮੀ ਦੀ ਮਾਰ ਝੱਲਣੀ ਪੈ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਰਿਵਰਤਨਸ਼ੀਲ ਮੌਸਮ ਦਾ ਇਹ ਦੌਰ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ 2 ਸਤੰਬਰ ਤੋਂ ਮੌਸਮ 'ਚ ਬਦਲਾਅ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਮੌਨਸੂਨ ਖ਼ਤਮ, ਹੁਣ Dry Weather ਨਾਲ ਤੇਜ਼ ਗਰਮੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਅੰਦਰੂਨੀ ਕਰਨਾਟਕ ਅਤੇ ਕੇਰਲ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਉੜੀਸਾ, ਪੂਰਬੀ ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Monsoon hit again in September