Weather Forecast: ਦੇਸ਼ ਵਿੱਚ ਮਾਨਸੂਨ ਅਜੇ ਵੀ ਮਿਹਰਬਾਨ ਹੈ। ਦਿੱਲੀ ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਰਾਜਸਥਾਨ, ਮਹਾਰਾਸ਼ਟਰ ਅਤੇ ਕਰਨਾਟਕ ਤੋਂ ਲੈ ਕੇ ਆਂਧਰਾ ਪ੍ਰਦੇਸ਼ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਅੱਜ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਅੱਜ ਇੱਕ ਵਾਰ ਫਿਰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਜ਼ਮੀਨ ਖਿਸਕਣ ਦਾ ਖ਼ਤਰਾ ਮੰਡਰਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਦਿਨ ਭਰ ਦਿੱਲੀ-ਐਨਸੀਆਰ ਵਿੱਚ ਬੱਦਲਵਾਈ ਰਹਿ ਸਕਦੀ ਹੈ।
ਯੂਪੀ ਦਾ ਮੌਸਮ
ਉੱਤਰ ਪ੍ਰਦੇਸ਼ ਵਿੱਚ ਸਰਗਰਮ ਮਾਨਸੂਨ ਕਾਰਨ ਰਾਜਧਾਨੀ ਲਖਨਊ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੋਮਵਾਰ 10 ਸਤੰਬਰ ਤੋਂ ਮੀਂਹ ਦਾ ਦਾਇਰਾ ਵਧ ਜਾਵੇਗਾ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਪੂਰੇ ਸੂਬੇ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਕਾਰਨ ਯੂਪੀ ਦੇ ਲੋਕਾਂ ਨੂੰ ਨਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਲਖਨਊ ਦੇ ਨਾਲ ਲੱਗਦੇ ਜ਼ਿਲਿਆਂ 'ਚ ਬਾਰਿਸ਼ ਹੋ ਸਕਦੀ ਹੈ। ਲਖਨਊ 'ਚ ਵੀ ਮੀਂਹ ਪੈ ਸਕਦਾ ਹੈ। ਅਜਿਹੇ 'ਚ ਸੋਮਵਾਰ ਤੋਂ ਤਾਪਮਾਨ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਪੰਜਾਬ ਦਾ ਮੌਸਮ
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸਿਰਫ਼ 3 ਮਿਲੀਮੀਟਰ ਬਾਰਿਸ਼ ਦੇ ਨਾਲ ਮੀਂਹ ਰਿਕਾਰਡ ਕਰਨ ਵਾਲਾ ਜ਼ਿਲ੍ਹਾ ਲੁਧਿਆਣਾ ਹੀ ਹੈ। ਸੂਬੇ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 0.3 ਡਿਗਰੀ ਵੱਧ ਯਾਨੀ 33.4 ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ ਦਿਨ ਤੋਂ ਪਹਾੜੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਆਸ-ਪਾਸ ਦੇ ਇਲਾਕਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਲੁਧਿਆਣਾ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਬਰਨਾਲਾ, ਪਟਿਆਲਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੀ ਸੰਭਾਵਨਾ ਵੀ ਸਿਰਫ 25 ਫੀਸਦੀ ਤੱਕ ਹੀ ਹੈ।
ਇਹ ਵੀ ਪੜ੍ਹੋ: ਅਕਤੂਬਰ ਮਹੀਨੇ ਤੱਕ ਮੀਂਹ, ਫਿਰ ਕੜਾਕੇ ਦੀ ਠੰਢ ਸ਼ੁਰੂ, ਜਾਣੋ ਆਉਣ ਵਾਲੇ ਮਹੀਨੇ ਦੀ Weather Report
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਉੜੀਸਾ, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂਕਿ, ਗੰਗਾ ਪੱਛਮੀ ਬੰਗਾਲ, ਝਾਰਖੰਡ, ਉੱਤਰੀ ਛੱਤੀਸਗੜ੍ਹ, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਦਿੱਲੀ, ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਵਿਦਰਭ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲਾ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੇਘਾਲਿਆ, ਨਗਾਲੈਂਡ। ਮਨੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਲੱਦਾਖ, ਹਰਿਆਣਾ, ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਮਰਾਠਵਾੜਾ, ਮੱਧ ਮਹਾਰਾਸ਼ਟਰ, ਕੇਂਦਰੀ ਕਰਨਾਟਕ, ਰਾਇਲਸੀਮਾ, ਤਾਮਿਲਨਾਡੂ, ਅਸਾਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Monsoon slow in Punjab, temperature rises, no warning of rain, Dry weather till September 14