1. Home
  2. ਮੌਸਮ

Weather Today: ਕਈ ਸੂਬੇ ਠੰਡੇ, ਕਈਆਂ ਦਾ ਤਾਪਮਾਨ 42 ਤੋਂ ਪਾਰ, ਨਹੀਂ ਮਿਲਣ ਵਾਲੀ ਗਰਮੀ ਤੋਂ ਰਾਹਤ, ਹਾਲੇ ਹੋਰ ਵਧੇਗਾ ਤਾਪਮਾਨ, 1 ਮਈ ਤੱਕ Heatwave Alert

ਇੱਕ ਪਾਸੇ ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ ਤੇ ਦੂਜੇ ਪਾਸੇ ਤਾਪਮਾਨ ਵਧਣ ਕਾਰਨ ਲੂ ਵਰਗੇ ਹਾਲਾਤ ਬਣੇ ਹੋਏ ਹਨ। ਅਜਿਹੇ 'ਚ ਮੌਸਮ ਵਿਭਾਗ ਵੱਲੋਂ Weather Report ਜਾਰੀ ਕਰਕੇ ਵੱਖ-ਵੱਖ ਸੂਬਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।

Gurpreet Kaur Virk
Gurpreet Kaur Virk
ਮੌਸਮ ਦੇ ਵੱਖ-ਵੱਖ ਰੰਗ

ਮੌਸਮ ਦੇ ਵੱਖ-ਵੱਖ ਰੰਗ

Weather Forecast: ਦੇਸ਼ 'ਚ ਤਾਪਮਾਨ ਵਧਣ ਕਾਰਨ ਗਰਮੀ ਦਾ ਕਹਿਰ ਜਾਰੀ ਹੈ। ਹਾਲਾਂਕਿ, ਕੁਝ ਸੂਬਿਆਂ ਵਿੱਚ ਮੀਂਹ ਅਤੇ ਬਰਫਬਾਰੀ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਪਰ ਕੁਝ ਸੂਬੇ ਲੂ ਦੀ ਚਪੇਟ ਵਿੱਚ ਹਨ, ਜਿਸਦੇ ਚਲਦਿਆਂ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਵੱਲੋਂ ਅੱਜ ਯਾਨੀ 29 ਅਪ੍ਰੈਲ ਨੂੰ ਜਿੱਥੇ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ ਅਤੇ ਕਰਨਾਟਕ ਵਿੱਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਉੱਥੇ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ 'ਚ ਗਰਜ ਨਾਲ ਮੀਂਹ ਪੈ ਸਕਦਾ ਹੈ।

ਦਿੱਲੀ ਦਾ ਮੌਸਮ

ਦਿੱਲੀ ਵਿੱਚ ਗਰਮੀ ਵਧਣ ਦੀ ਸੰਭਾਵਨਾ ਹੈ ਅਤੇ ਪਾਰਾ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 22 ਤੋਂ 23 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਬਦਲ ਗਿਆ ਹੈ। ਇੱਥੇ ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।

ਬਿਹਾਰ ਦਾ ਮੌਸਮ

ਬਿਹਾਰ 'ਚ ਪਾਰਾ ਚੜ੍ਹਨਾ ਸ਼ੁਰੂ ਹੋ ਗਿਆ ਹੈ। ਇੱਥੇ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਐਤਵਾਰ ਨੂੰ ਸੂਬੇ ਦੇ 26 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ ਇਹ ਵੀ ਕਿਹਾ ਸੀ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਮੌਸਮ ਵਿੱਚ ਇੱਕ ਤੋਂ ਤਿੰਨ ਡਿਗਰੀ ਦਾ ਵਾਧਾ ਹੋਵੇਗਾ। ਮੌਸਮ ਵਿਭਾਗ ਨੇ ਇਸ ਦੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ 1 ਮਈ ਤੱਕ ਹੀਟਵੇਵ ਜਾਰੀ ਰਹੇਗੀ।

ਇਹ ਵੀ ਪੜ੍ਹੋ : Weather Today: ਇਨ੍ਹਾਂ ਸੂਬਿਆਂ 'ਚ ਤਾਪਮਾਨ 40 ਡਿਗਰੀ ਤੋਂ ਪਾਰ, ਇਨ੍ਹਾਂ 'ਚ ਮੀਂਹ ਨਾਲ ਬੁਰਾ ਹਾਲ, 29 ਅਪ੍ਰੈਲ ਤੱਕ ਅਲਰਟ ਜਾਰੀ

ਮੌਸਮ ਦੀ ਗਤੀਵਿਧੀ

ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਮੁਤਾਬਕ ਅਗਲੇ 2 ਦਿਨਾਂ ਦੌਰਾਨ ਪੱਛਮੀ ਹਿਮਾਲਿਆ ਦੇ ਕਈ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 29 ਅਤੇ 30 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਦਰਭ, ਮਰਾਠਵਾੜਾ, ਤੇਲੰਗਾਨਾ, ਛੱਤੀਸਗੜ੍ਹ ਅਤੇ ਦੱਖਣੀ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂਕਿ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਦੋ ਵਾਰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।

Summary in English: Weather Today: No relief from the heat, temperature will rise further, Heatwave Alert till May 1

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters