Weather Forecast: ਮੌਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਦੱਖਣੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਹੋ ਰਹੀ ਹੈ। ਜਦੋਂਕਿ ਉੱਤਰੀ ਸੂਬਿਆਂ ਨੂੰ ਅਜੇ ਮੌਨਸੂਨ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਦਰਅਸਲ, ਪੰਜਾਬ, ਹਰਿਆਣਾ, ਦਿੱਲੀ, ਬਿਹਾਰ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬੇ ਹੀਟ ਵੇਵ ਦੀ ਚਪੇਟ ਵਿੱਚ ਹਨ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਤੀ ਕੀਤਾ ਹੋਇਆ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਜਿੱਥੇ ਅਗਲੇ ਪੰਜ ਦਿਨਾਂ ਤੱਕ ਉੱਤਰੀ-ਪੱਛਮੀ ਭਾਰਤ ਅਤੇ ਪੂਰਬੀ ਭਾਰਤ ਵਿੱਚ ਹੀਟ ਵੇਵ ਦੇ ਗੰਭੀਰ ਹਾਲਤ ਹੋਣ ਦੀ ਭਵਿੱਖਬਾਣੀ ਕੀਤੀ ਹੈ। ਉੱਥੇ ਹੀ, ਉੱਤਰ-ਪੂਰਬੀ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਜਤਾਏ ਹਨ।
ਇੱਥੇ ਹੀਟ ਵੇਵ ਅਲਰਟ
ਮੌਸਮ ਵਿਭਾਗ ਨੇ ਉੱਤਰ-ਪੱਛਮੀ ਭਾਰਤ ਦੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਆਉਣ ਵਾਲੇ ਪੰਜ ਦਿਨਾਂ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਬਿਹਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂਕਿ ਝਾਰਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਕੁਝ ਦਿਨਾਂ 'ਚ ਦਿੱਲੀ 'ਚ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਇੱਥੇ ਮੀਂਹ ਦੀਆਂ ਗਤੀਵਿਧੀਆਂ
ਮੌਸਮ ਵਿਭਾਗ ਨੇ ਆਉਂਦੇ ਪੰਜ ਦਿਨਾਂ 'ਚ ਕਰਨਾਟਕ, ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਉੱਤਰੀ ਕਰਨਾਟਕ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦੋਂਕਿ ਤੇਲੰਗਾਨਾ, ਦੱਖਣੀ ਕਰਨਾਟਕ ਅਤੇ ਕੇਰਲ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਸੂਬਿਆਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ: Weather Today: ਸੁਹਾਵਣੇ ਮੌਸਮ ਤੋਂ ਬਾਅਦ ਟੈਮਪ੍ਰੇਚਰ ਦਾ ਟਾਰਚਰ ਸ਼ੁਰੂ, ਇਸ ਦਿਨ ਤੱਕ ਗਰਮੀ ਫਿਰ ਮੀਂਹ ਪੈਣ ਦੇ ਆਸਾਰ
11 ਤੋਂ 14 ਜੂਨ ਤੱਕ ਦੇ ਮੌਸਮ ਦਾ ਮਿਜਾਜ਼
11 ਜੂਨ 2024: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੜੀਸਾ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
12 ਜੂਨ 2024: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼ ਦੇ ਜੰਮੂ ਡਿਵੀਜ਼ਨ, ਉੱਤਰਾਖੰਡ, ਉੱਤਰੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰੀ ਉੜੀਸਾ ਵਿੱਚ ਰੈੱਡ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
13 ਜੂਨ 2024: ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰੀ ਉੜੀਸਾ ਦੇ ਜੰਮੂ ਡਿਵੀਜ਼ਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਬਿਹਾਰ, ਝਾਰਖੰਡ ਲਈ ਔਰੇਂਜ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
14 ਜੂਨ 2024: ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਮੱਧ ਪ੍ਰਦੇਸ਼, ਝਾਰਖੰਡ ਅਤੇ ਉੱਤਰੀ ਉੜੀਸਾ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂਕਿ, ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ ਅਤੇ ਜੰਮੂ ਡਿਵੀਜ਼ਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।
Summary in English: Weather Today: North India scorched by extreme heat, people are suffering from heat, heat broke all records in Punjab-Haryana