Weather Forecast: ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਦਾ ਕਹਿਰ ਜਾਰੀ ਹੈ। ਰਾਜਧਾਨੀ ਦਿੱਲੀ 'ਚ ਸੋਮਵਾਰ ਨੂੰ ਮਿਲਿਆ-ਜੁਲਿਆ ਮੌਸਮ ਦੇਖਣ ਨੂੰ ਮਿਲਿਆ। ਦਿਨ ਭਰ ਸੂਰਜ ਅਤੇ ਬੱਦਲਾਂ ਵਿਚਕਾਰ ਲੁਕਣ-ਮੀਟੀ ਦਾ ਸਿਲਸਿਲਾ ਜਾਰੀ ਰਿਹਾ ਅਤੇ ਦੇਰ ਸ਼ਾਮ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ।
ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਦਿੱਲੀ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਆਓ ਜਾਣਦੇ ਹਾਂ ਕਿ ਅੱਜ ਦਿੱਲੀ ਤੋਂ ਇਲਾਵਾ ਪੂਰੇ ਦੇਸ਼ ਵਿੱਚ ਮੌਸਮ ਕਿਹੋ ਜਿਹਾ ਰਹੇਗਾ।
ਦਿੱਲੀ ਦਾ ਮੌਸਮ
ਦਿੱਲੀ 'ਚ ਮੰਗਲਵਾਰ ਨੂੰ ਦਿਨ ਭਰ ਆਸਮਾਨ 'ਚ ਬੱਦਲ ਛਾਏ ਰਹਿਣ, ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ ਦੇ ਬੱਦਲ ਬਣਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ 28, 29 ਅਤੇ 30 ਅਗਸਤ ਨੂੰ ਰਾਜਧਾਨੀ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, 31 ਅਗਸਤ ਨੂੰ ਮੌਸਮ ਸੁਹਾਵਣਾ ਰਹੇਗਾ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦਾ ਮੌਸਮ
ਪੰਜਾਬ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਰੁਕਿਆ ਮਾਨਸੂਨ ਅੱਜ ਸਰਗਰਮ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।
ਹਰਿਆਣਾ ਦਾ ਮੌਸਮ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਆਮ ਤੌਰ 'ਤੇ 31 ਅਗਸਤ ਤੱਕ ਮੌਸਮ ਬਦਲਿਆ ਰਹੇਗਾ। ਅਗਲੇ ਚਾਰ-ਪੰਜ ਦਿਨਾਂ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਇਸ ਕਾਰਨ 30 ਅਗਸਤ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਰੁਕ-ਰੁਕ ਕੇ ਹਵਾਵਾਂ ਅਤੇ ਗਰਜ਼-ਤੂਫ਼ਾਨ ਦੇ ਨਾਲ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Today: ਪੰਜਾਬ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਨਾਲ ਮੀਂਹ, 26 ਅਗਸਤ ਤੋਂ ਮੁੜ ਤੋਂ ਭਾਰੀ ਮੀਂਹ ਦਾ ਦੌਰ ਸ਼ੁਰੂ
ਮੌਸਮ ਦੀ ਗਤੀਵਿਧੀ
ਅਗਲੇ 24 ਘੰਟਿਆਂ ਦੌਰਾਨ ਗੁਜਰਾਤ ਅਤੇ ਦੱਖਣੀ ਰਾਜਸਥਾਨ, ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਦੇ ਅਨੁਸਾਰ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਗੰਗਾ ਪੱਛਮੀ ਬੰਗਾਲ, ਝਾਰਖੰਡ, ਦੱਖਣੀ ਬਿਹਾਰ, ਉੱਤਰ-ਪੂਰਬੀ ਮੱਧ ਪ੍ਰਦੇਸ਼ ਅਤੇ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ, ਸਿੱਕਮ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਉੱਤਰ-ਪੂਰਬੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਤੱਟਵਰਤੀ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਉੱਤਰੀ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਰਾਜਸਥਾਨ, ਵਿਦਰਭ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤੇਲੰਗਾਨਾ, ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
Summary in English: Weather Today: Pleasant weather with heavy rain in Punjab, read the weather forecast till August 30