1. Home
  2. ਮੌਸਮ

Weather Today: ਸੀਤ ਲਹਿਰ ਦੀ ਚਪੇਟ 'ਚ ਪੰਜਾਬ, ਪਾਰਾ ਡਿੱਗ ਕੇ 8 ਡਿਗਰੀ ਤੱਕ ਪਹੁੰਚਿਆ

ਮੌਸਮ ਵਿਭਾਗ ਮੁਤਾਬਕ 23 ਨਵੰਬਰ ਨੂੰ ਇੱਕ ਤਾਜ਼ਾ ਪੱਛਮੀ ਗੜਬੜ ਆ ਰਹੀ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।

Gurpreet Kaur Virk
Gurpreet Kaur Virk
ਸੀਤ ਲਹਿਰ ਦੀ ਚਪੇਟ 'ਚ ਉੱਤਰ ਭਾਰਤ

ਸੀਤ ਲਹਿਰ ਦੀ ਚਪੇਟ 'ਚ ਉੱਤਰ ਭਾਰਤ

Weather Forecast: ਉੱਤਰ ਭਾਰਤ ਵਿੱਚ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। IMD ਮੁਤਾਬਕ ਲਗਭਗ ਪੂਰੇ ਦੇਸ਼ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਹਾਲਾਂਕਿ, 23 ਨਵੰਬਰ ਨੂੰ ਇੱਕ ਤਾਜ਼ਾ ਪੱਛਮੀ ਗੜਬੜ ਆ ਰਹੀ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਯਾਨੀ 22 ਨਵੰਬਰ ਨੂੰ ਤਾਮਿਲਨਾਡੂ, ਦੱਖਣੀ ਕਰਨਾਟਕ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਓਡੀਸ਼ਾ ਦੇ ਦੱਖਣੀ ਤੱਟ, ਦੱਖਣੀ ਛੱਤੀਸਗੜ੍ਹ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦਾ ਹਾਲ।

ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਫਿਲਹਾਲ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ ਅਗਲੇ 5-7 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਜਦੋਂਕਿ, ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪੰਜਾਬ ਵਿਚ ਸੱਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਸੱਭ ਤੋਂ ਵੱਧ ਤਾਪਮਾਨ ਮੁਹਾਲੀ ਵਿਚ 14.7 ਦਰਜ ਕੀਤਾ ਗਿਆ ਹੈ। ਹਰਿਆਣਾ ਵਿੱਚ ਵੀ ਅਜਿਹਾ ਮੌਸਮ ਰਹਿਣ ਦੇ ਆਸਾਰ ਹਨ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਤਾਮਿਲਨਾਡੂ ਦੇ ਉੱਤਰੀ ਤੱਟ ਅਤੇ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਭਾਰੀ ਮੀਂਹ ਪਿਆ।

● ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।

● ਗੰਗਾ ਦੇ ਪੱਛਮੀ ਬੰਗਾਲ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ, ਅੰਦਰੂਨੀ ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋਈ।

ਇਹ ਵੀ ਪੜ੍ਹੋ : Weather Today: ਨਵੀਂ ਪੱਛਮੀ ਗੜਬੜੀ ਸਰਗਰਮ, ਇਸ ਦਿਨ ਤੋਂ ਮੀਂਹ ਦੀ ਖ਼ਬਰ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਤਾਮਿਲਨਾਡੂ, ਦੱਖਣੀ ਕਰਨਾਟਕ ਅਤੇ ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

● ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਉੜੀਸਾ ਦੇ ਦੱਖਣੀ ਤੱਟ, ਦੱਖਣੀ ਛੱਤੀਸਗੜ੍ਹ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● 23 ਨਵੰਬਰ ਨੂੰ ਪੱਛਮੀ ਹਿਮਾਲੀਅਨ ਪਹਾੜੀਆਂ ਦੇ ਉੱਪਰਲੇ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Punjab in the grip of cold wave, Mercury fell to 8 degrees

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News