Weather Forecast: ਸਾਵਣ ਦਾ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼ ਦੇ ਲਗਭਗ ਸਾਰੇ ਸੂਬਿਆਂ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਦਿੱਲੀ, ਹਰਿਆਣਾ ਅਤੇ ਹੋਰ ਕਈ ਸੂਬਿਆਂ ਵਿੱਚ ਹੋ ਰਹੀ ਬਾਰਿਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਅਜਿਹੇ 'ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ 27 ਜੁਲਾਈ ਤੱਕ ਗੋਆ, ਮੱਧ ਮਹਾਰਾਸ਼ਟਰ ਅਤੇ ਗੁਜਰਾਤ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਮੁਤਾਬਕ ਅਗਲੇ 4-5 ਦਿਨਾਂ ਦੌਰਾਨ ਮਾਨਸੂਨ ਦੇ ਹਾਲਾਤ ਆਮ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਅਗਲੇ 5 ਦਿਨਾਂ ਦੌਰਾਨ ਮੱਧ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਅੱਜ ਦਾ ਮੌਸਮ ਕਿਹੋ ਜਿਹਾ ਰਹੇਗਾ।
ਦਿੱਲੀ ਦਾ ਮੌਸਮ
ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਦਿੱਲੀ-ਐੱਨਸੀਆਰ ਨੂੰ ਹੁਣ ਬਾਰਿਸ਼ ਤੋਂ ਕਾਫੀ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਰਾਹਤ ਪੂਰਾ ਹਫ਼ਤਾ ਬਣੀ ਰਹੇਗੀ। ਅਗਲੇ 7 ਦਿਨਾਂ ਤੱਕ ਦਿੱਲੀ-ਐਨਸੀਆਰ ਦੇ ਲੋਕਾਂ ਲਈ ਮੌਸਮ ਸੁਹਾਵਣਾ ਰਹਿਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ 31 ਜੁਲਾਈ ਤੱਕ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ।
ਪੰਜਾਬ ਦਾ ਮੌਸਮ
ਪਿਛਲੇ ਦਿਨਾਂ ਦੇ ਮੁਕਾਬਲੇ ਇਨ੍ਹੀਂ ਦਿਨੀਂ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ, ਪਰ ਅੱਤ ਦੀ ਗਰਮੀ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਹੁੰਦੀ ਜਾ ਰਹੀ ਹੈ ਅਤੇ ਰੋਜ਼ਾਨਾ ਦੇ ਕੰਮਕਾਜ ਵੀ ਪ੍ਰਭਾਵਿਤ ਹੁੰਦੇ ਨਜ਼ਰ ਆ ਰਹੇ ਹਨ। ਇਸ ਨਮੀ ਦੇ ਮੌਸਮ ਵਿੱਚ ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹਨ। ਮੌਸਮ ਵਿਗਿਆਨੀਆਂ ਅਨੁਸਾਰ ਗੁਆਂਢੀ ਸੂਬਿਆਂ ਵਿੱਚ ਹੋ ਰਹੀ ਬਾਰਿਸ਼ ਕਾਰਨ ਪੰਜਾਬ ਵਿੱਚ ਹਵਾ ਵਿੱਚ ਨਮੀ ਵੱਧ ਗਈ ਹੈ, ਜਿਸ ਕਾਰਨ ਨਮੀ ਵਾਲਾ ਮੌਸਮ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਪਠਾਨਕੋਟ 38.3 ਡਿਗਰੀ ਦੇ ਨਾਲ ਸਭ ਤੋਂ ਗਰਮ ਸ਼ਹਿਰ ਰਿਹਾ।
ਇਹ ਵੀ ਪੜ੍ਹੋ: Weather Today: ਪੰਜਾਬ 'ਚ ਅੱਜ ਭਾਰੀ ਮੀਂਹ ਦੀ ਭਵਿੱਖਬਾਣੀ, ਕਈ ਥਾਵਾਂ 'ਤੇ ਬਿਜਲੀ ਡਿੱਗਣ ਦੇ ਆਸਾਰ, ਮੌਸਮ ਵਿਭਾਗ ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਐਡਵਾਈਜ਼ਰੀ ਜਾਰੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਗੁਜਰਾਤ, ਕੋਂਕਣ ਅਤੇ ਗੋਆ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਮੱਧ ਮਹਾਰਾਸ਼ਟਰ, ਤੇਲੰਗਾਨਾ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਿੱਕਮ, ਉੱਤਰ-ਪੂਰਬੀ ਭਾਰਤ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਇੱਕ ਜਾਂ ਦੋ ਭਾਰੀ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਮਰਾਠਵਾੜਾ, ਤੇਲੰਗਾਨਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਰਾਜਸਥਾਨ ਦੇ ਪੱਛਮੀ ਹਿੱਸਿਆਂ, ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Punjab is in trouble due to heat, yellow alert of storm and heavy rain from IMD