
ਮੌਸਮ ਦੇ ਵੱਖ-ਵੱਖ ਰੰਗ
Weather Forecast: ਉੱਤਰ ਭਾਰਤ ਤੋਂ ਉੱਤਰ-ਪੂਰਬ ਤੱਕ ਲਗਾਤਾਰ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਅਗਲੇ 7 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇੱਥੇ ਬੱਦਲ ਫਟਣ ਕਾਰਨ ਹੋਈ ਤਬਾਹੀ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ।
ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਕਈ ਇਲਾਕਿਆਂ ਵਿੱਚ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਰਾਜਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਰਾਜਧਾਨੀ ਦਿੱਲੀ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਹੈ। ਹਾਲਾਂਕਿ, ਬਾਰਿਸ਼ ਨੇ ਗਰਮੀ ਅਤੇ ਨਮੀ ਤੋਂ ਰਾਹਤ ਦਿੱਤੀ ਹੈ, ਪਰ ਪਾਣੀ ਭਰਨ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਬਾਰਿਸ਼ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ ਹੈ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਕਈ ਥਾਵਾਂ 'ਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਮੌਸਮ ਵਿਭਾਗ ਅਨੁਸਾਰ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 13 ਜੁਲਾਈ ਤੱਕ ਭਾਰੀ ਬਾਰਿਸ਼ ਜਾਰੀ ਰਹੇਗੀ।
ਪਹਾੜੀ ਸੂਬਿਆਂ ਵਿੱਚ ਤਬਾਹੀ
ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਵਰਗੇ ਪਹਾੜੀ ਰਾਜਾਂ ਵਿੱਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਇਨ੍ਹਾਂ ਖੇਤਰਾਂ ਵਿੱਚ ਜ਼ਮੀਨ ਖਿਸਕਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਸੜਕਾਂ ਬੰਦ ਹਨ ਅਤੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਦਿੱਲੀ ਵਰਗੇ ਮੈਦਾਨੀ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਉੱਤਰਾਖੰਡ ਦੇ ਕਈ ਖੇਤਰਾਂ ਵਿੱਚ ਅੱਜ ਯਾਨੀ 11 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 14 ਤੋਂ 16 ਜੁਲਾਈ ਤੱਕ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸੇ ਤਰ੍ਹਾਂ, ਹਿਮਾਚਲ ਪ੍ਰਦੇਸ਼ ਵਿੱਚ ਵੀ 11 ਤੋਂ 16 ਜੁਲਾਈ ਤੱਕ ਮੀਂਹ ਪੈਣ ਦੀ ਉਮੀਦ ਹੈ।
ਇਹ ਵੀ ਪੜ੍ਹੋ: Weather Today: ਅੱਜ ਵੀ ਪਵੇਗਾ ਭਾਰੀ ਮੀਂਹ, Punjab ਵਿੱਚ ਯੈਲੋ ਅਤੇ Chandigarh ਵਿੱਚ ਔਰੇਂਜ ਅਲਰਟ
ਪੰਜਾਬ ਤੋਂ ਰਾਜਸਥਾਨ ਤੱਕ ਦਾ ਮੌਸਮ
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣ ਲੱਗੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਿਰਫ਼ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਅਗਲੇ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਘੱਟ ਰਹੇਗੀ ਅਤੇ ਇਸ ਦੌਰਾਨ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋ ਸਕਦਾ ਹੈ। ਵਿਭਾਗ ਦਾ ਅਨੁਮਾਨ ਹੈ ਕਿ 16 ਜੁਲਾਈ ਤੋਂ ਮਾਨਸੂਨ ਦੁਬਾਰਾ ਸਰਗਰਮ ਹੋ ਸਕਦਾ ਹੈ, ਜਿਸ ਨਾਲ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਹਾਲਾਂਕਿ, ਮੌਸਮ ਵਿਭਾਗ ਨੇ 11 ਤੋਂ 16 ਜੁਲਾਈ ਦੇ ਵਿਚਕਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੇ ਆਸਾਰ ਵੀ ਜਤਾਏ ਹਨ। ਇਸ ਦੇ ਨਾਲ ਹੀ, 12 ਤੋਂ 16 ਜੁਲਾਈ ਦੇ ਵਿਚਕਾਰ ਪੱਛਮੀ ਰਾਜਸਥਾਨ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
Summary in English: Weather Today: Punjab Weather, Monsoon Active, Delhi Weather, Heavy Rain Forecast, Weather Forecast, Delhi NCR