Weather Update: ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਮੀਂਹ ਕਾਰਨ ਦਿੱਲੀ ਸਮੇਤ ਉੱਤਰੀ ਭਾਰਤ ਦੇ ਸਾਰੇ ਸੂਬਿਆਂ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। ਮੌਸਮ ਵਿਭਾਗ (IMD) ਨੇ ਦਿੱਲੀ ਵਿੱਚ 3 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Punjab Updated Weather: ਅੱਜ ਤੋਂ ਪੰਜਾਬ ਦੇ ਮੌਸਮ 'ਤੇ ਮਾਨਸੂਨ ਦੀ ਮਿਹਰਬਾਨੀ ਵਧਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸੋਮਵਾਰ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫ਼ਤੇ ਮੌਸਮ ਦਾ ਇਹ ਮਿਜ਼ਾਜ ਬਣਿਆ ਰਹੇਗਾ।
Delhi-NCR Updated Weather: ਦਿੱਲੀ-ਐੱਨ.ਸੀ.ਆਰ. 'ਚ ਐਤਵਾਰ ਨੂੰ ਦੁਪਹਿਰ ਤੱਕ ਲੋਕ ਗਰਮੀ ਕਾਰਨ ਪਰੇਸ਼ਾਨ ਰਹੇ, ਪਰ ਇਸ ਤੋਂ ਬਾਅਦ ਮੌਸਮ ਨੇ ਕਰਵਟ ਲਈ ਅਤੇ ਤੇਜ਼ ਬਾਰਿਸ਼ ਨਾਲ ਫਿਰ ਤੋਂ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ 6 ਜੁਲਾਈ ਨੂੰ ਦਿੱਲੀ 'ਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
Himachal Pradesh Updated Weather: ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਭਾਰੀ ਮੀਂਹ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਐਤਵਾਰ ਸਵੇਰੇ ਭਾਰੀ ਮੀਂਹ ਕਾਰਨ ਹਾਈਵੇਅ ਆਵਾਜਾਈ ਲਈ ਪੂਰੀ ਤਰ੍ਹਾਂ ਵਿਘਨ ਪਿਆ। ਮੌਸਮ ਵਿਭਾਗ ਮੁਤਾਬਕ ਸੂਬੇ 'ਚ 7 ਜੁਲਾਈ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਅਲਰਟ ਜਾਰੀ ਕੀਤਾ ਗਿਆ ਹੈ।
Uttar Pradesh Updated Weather: ਉੱਤਰ ਪ੍ਰਦੇਸ਼ 'ਚ ਐਤਵਾਰ ਤੋਂ ਹੀ ਕੁਝ ਜ਼ਿਲਿਆਂ 'ਚ ਮੌਸਮ ਸਾਫ ਹੋਣਾ ਸ਼ੁਰੂ ਹੋ ਗਿਆ, ਜਦੋਂਕਿ, ਕੁਝ ਥਾਵਾਂ 'ਤੇ ਬੱਦਲ ਛਾਏ ਰਹੇ। ਇਸ ਤੋਂ ਇਲਾਵਾ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਸ ਹਫ਼ਤੇ ਵੱਖ-ਵੱਖ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹੇਗਾ, ਕਦੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਕੁਝ ਦਿਨ ਮੀਂਹ ਪੈ ਸਕਦਾ ਹੈ।
Uttarakhand Updated Weather: ਉਤਰਾਖੰਡ 'ਚ ਅਗਲੇ 24 ਘੰਟਿਆਂ 'ਚ ਦੂਨ, ਨੈਨੀਤਾਲ ਅਤੇ ਬਾਗੇਸ਼ਵਰ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ, ਮੰਗਲਵਾਰ ਅਤੇ ਬੁੱਧਵਾਰ ਨੂੰ ਦੂਨ, ਟਿਹਰੀ, ਪੌੜੀ ਗੜ੍ਹਵਾਲ, ਨੈਨੀਤਾਲ ਅਤੇ ਚੰਪਾਵਤ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮਾਨਸੂਨ ਕਾਰਨ ਸੂਬੇ ਵਿੱਚ ਇੱਕ ਦਿਨ ਪਹਿਲਾਂ ਬੰਦ ਹੋਈਆਂ 81 ਸੜਕਾਂ ਦੇ ਨਾਲ ਐਤਵਾਰ ਨੂੰ 84 ਸੜਕਾਂ ਬੰਦ ਰਹੀਆਂ। ਜਿਸਦੇ ਚਲਦਿਆਂ ਰਾਹਗੀਰਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।
Bihar Updated Weather: ਬਿਹਾਰ ਦੇ ਪਟਨਾ ਸਮੇਤ ਸਾਰੇ ਜਿਲ੍ਹਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕੁਝ ਇਲਾਕਿਆਂ 'ਚ ਗਰਜ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਪਟਨਾ ਨੇ ਉੱਤਰੀ ਬਿਹਾਰ ਦੇ ਦੋ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : Heavy Snowfall: ਪਹਾੜਾਂ `ਚ ਭਾਰੀ ਬਰਫ਼ਬਾਰੀ ਕਾਰਨ ਆਵਾਜਾਈ ਠੱਪ, ਮੈਦਾਨੀ ਇਲਾਕਿਆਂ `ਚ ਵਧੀ ਠੰਡ
Rajasthan Updated Weather: ਰਾਜਸਥਾਨ ਦੇ ਕਈ ਸ਼ਹਿਰਾਂ 'ਚ ਐਤਵਾਰ ਨੂੰ ਚੰਗੀ ਬਾਰਿਸ਼ ਹੋਈ। ਉਦੈਪੁਰ 'ਚ ਕਰੀਬ ਡੇਢ ਇੰਚ ਤੱਕ ਮੀਂਹ ਪਿਆ। ਭੀਲਵਾੜਾ ਅਤੇ ਚਿਤੌੜਗੜ੍ਹ ਵਿੱਚ ਵੀ ਚੰਗੀ ਬਾਰਿਸ਼ ਹੋਈ। ਅਗਲੇ 24 ਤੋਂ 48 ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
Gujrat Updated Weather: ਗੁਜਰਾਤ 'ਚ ਬਾਰਿਸ਼ ਜਾਰੀ ਹੈ। ਅਗਲੇ ਪੰਜ ਦਿਨਾਂ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਬਨਾਸਕਾਂਠਾ, ਸਾਬਰਕਾਂਠਾ, ਡਾਂਗ, ਤਾਪੀ, ਪੋਰਬੰਦਰ, ਅਮਰੇਲੀ, ਦਵਾਰਕਾ, ਗਿਰ ਸੋਮਨਾਥ, ਕੱਛ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਵਡੋਦਰਾ, ਸੂਰਤ, ਨਵਸਾਰੀ, ਵਲਸਾਡ, ਭਰੂਚ, ਰਾਜਕੋਟ, ਅਮਰੇਲੀ, ਭਾਵਨਗਰ, ਬੋਟਾਦ, ਤਾਪੀ ਵਿੱਚ ਅਗਲੇ ਪੰਜ ਦਿਨਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
IMD Alert: ਦੇਸ਼ ਭਰ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਹਿੱਸਿਆਂ 'ਚ ਬਾਰਿਸ਼ ਹੋ ਰਹੀ ਸੀ, ਹੁਣ ਕਈ ਸੂਬਿਆਂ 'ਚ ਇੱਕੋ ਸਮੇਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹੁਣ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਬਿਹਾਰ, ਝਾਰਖੰਡ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਭਾਰੀ ਬਾਰਿਸ਼ ਹੋਵੇਗੀ। ਨਿੱਜੀ ਮੌਸਮ ਏਜੰਸੀ ਸਕਾਈਮੇਟ ਦੇ ਅਨੁਸਾਰ, ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਚੱਕਰ ਜਾਰੀ ਹੈ। ਇਸ ਦੇ ਪ੍ਰਭਾਵ ਹੇਠ, ਓਡੀਸ਼ਾ ਤੱਟ 'ਤੇ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।
Summary in English: Weather Today: Rain alert for next three days! Find out the weather in your province!