Weather Forecast: ਦੇਸ਼ ਦੇ ਕਈ ਸੂਬੇ ਅੱਤ ਦੀ ਗਰਮੀ ਦੀ ਲਪੇਟ 'ਚ ਹਨ। ਜਦੋਂਕਿ, ਕੁਝ ਹਿੱਸਿਆਂ 'ਚ ਮੀਂਹ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ 25 ਅਪ੍ਰੈਲ ਨੂੰ ਬਿਹਾਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਤੇਲੰਗਾਨਾ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਹਰਿਆਣਾ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਗਿਆ ਹੈ। ਇੱਕ ਹੋਰ ਚੱਕਰਵਾਤੀ ਚੱਕਰ ਕੋਮੋਰਿਨ ਖੇਤਰ ਦੇ ਉੱਪਰ ਹੈ। ਇਸ ਤੋਂ ਇਲਾਵਾ 26 ਅਪ੍ਰੈਲ ਤੋਂ ਪੱਛਮੀ ਹਿਮਾਲੀਅਨ ਖੇਤਰ 'ਤੇ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵਤ ਹੋਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ 25 ਅਪ੍ਰੈਲ ਨੂੰ ਦਿੱਲੀ 'ਚ ਆਸਮਾਨ ਸਾਫ ਰਹੇਗਾ, ਪਰ ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 26 ਅਪ੍ਰੈਲ ਨੂੰ ਦਿੱਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂਕਿ, ਘੱਟੋ-ਘੱਟ ਤਾਪਮਾਨ 21 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਦਾ ਮੌਸਮ
ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਅਤੇ ਕੱਲ ਪੰਜਾਬ ਸਮੇਤ ਚੰਡੀਗੜ੍ਹ ਵਿੱਚ 2 ਦਿਨ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ 26-27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਕਿਉਂਕਿ ਹੁਣ ਵੈਸਟਰਨ ਡਿਸਟਰਬੈਂਸ ਦਾ ਅਸਰ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲੇਗਾ। ਇਸ ਦੌਰਾਨ ਮੌਸਮ 'ਚ ਬਦਲਾਅ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਕਰੀਬ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਇਸ ਦੌਰਾਨ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਹਿਮਾਚਲ ਪ੍ਰਦੇਸ਼ ਦਾ ਮੌਸਮ
ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਅਜੇ ਵੀ ਜਾਰੀ ਹੈ। ਬਰਫਬਾਰੀ ਅਤੇ ਮੀਂਹ ਨੇ ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਸਮੇਤ ਕਈ ਪ੍ਰਮੁੱਖ ਇਲਾਕਿਆਂ 'ਚ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇਸ ਕਾਰਨ ਸੈਲਾਨੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੇਠਲੇ ਅਤੇ ਦਰਮਿਆਨੇ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ : Weather Today: ਇਸ ਦਿਨ ਤੋਂ ਆਵੇਗਾ ਮੌਸਮ ਦੇ ਮਿਜਾਜ਼ 'ਚ ਬਦਲਾਅ, ਜਾਣੋ 24, 25, 26 ਤੇ 27 ਅਪ੍ਰੈਲ ਦਾ ਮੌਸਮ
ਇਨ੍ਹਾਂ ਸੂਬਿਆਂ ਵਿੱਚ ਮੀਂਹ
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ ਉੱਤਰ-ਪੂਰਬੀ ਭਾਰਤ, ਪੱਛਮੀ ਹਿਮਾਲਿਆ, ਕੇਰਲ ਦੇ ਕੁਝ ਹਿੱਸਿਆਂ, ਵਿਦਰਭ ਅਤੇ ਮਰਾਠਵਾੜਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਇਨ੍ਹਾਂ ਸੂਬਿਆਂ ਵਿੱਚ ਹੀਟ ਵੇਵ
ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਧਣ ਦੀ ਸੰਭਾਵਨਾ ਹੈ। ਗੰਗਾ ਦੇ ਪੱਛਮੀ ਬੰਗਾਲ, ਤੱਟਵਰਤੀ ਉੜੀਸਾ, ਅੰਦਰੂਨੀ ਕਰਨਾਟਕ, ਝਾਰਖੰਡ, ਬਿਹਾਰ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਲੂ ਵਰਗੇ ਹਾਲਾਤ ਸੰਭਵ ਹਨ।
Summary in English: Weather Today: Rain alert in Punjab-Haryana, hail may occur in these districts, yellow alert for April 26 and 27