Weather Forecast: ਉੱਤਰੀ ਭਾਰਤ ਵਿੱਚੋਂ ਮਾਨਸੂਨ ਦੇ ਰਵਾਨਾ ਹੋਏ ਇੱਕ ਹਫ਼ਤੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਅਕਤੂਬਰ ਮਹੀਨੇ 'ਚ ਲੋਕਾਂ ਨੂੰ ਉਮੀਦ ਸੀ ਕਿ ਮਾਨਸੂਨ ਦੇ ਰਵਾਨਾ ਹੁੰਦੇ ਹੀ ਠੰਡ ਸ਼ੁਰੂ ਹੋ ਜਾਵੇਗੀ, ਪਰ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ। ਫਿਲਹਾਲ, ਦਿੱਲੀ-ਐਨਸੀਆਰ, ਉੱਤਰਾਖੰਡ, ਹਿਮਾਚਲ, ਪੰਜਾਬ, ਰਾਜਸਥਾਨ ਅਤੇ ਹਰਿਆਣਾ ਵਰਗੇ ਸੂਬੇ ਦਿਨ ਵੇਲੇ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ।
ਹੁੰਮਸ ਵਾਲੀ ਗਰਮੀ ਕਾਰਨ ਰਾਤ ਨੂੰ ਵੀ ਲੋਕਾਂ ਦੇ ਏ.ਸੀ ਅਤੇ ਕੂਲਰ ਬੰਦ ਨਹੀਂ ਹੋ ਰਹੇ। ਆਮ ਤੌਰ 'ਤੇ ਇਸ ਮੌਸਮ 'ਚ ਸਵੇਰੇ-ਸ਼ਾਮ ਲੋਕਾਂ ਨੂੰ ਹਲਕੀ ਠੰਡ ਮਹਿਸੂਸ ਹੋਣ ਲੱਗਦੀ ਹੈ, ਪਰ ਇਸ ਵਾਰ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ। ਹਾਲਾਂਕਿ, ਕਸ਼ਮੀਰ 'ਚ ਐਤਵਾਰ ਨੂੰ ਸੀਜ਼ਨ ਦੀ ਪਹਿਲੀ ਬਰਫਬਾਰੀ ਜ਼ਰੂਰ ਹੋਈ ਹੈ।
ਪਹਾੜਾਂ 'ਚ ਬਰਫਬਾਰੀ
ਕਸ਼ਮੀਰ ਵਰਗੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਸੈਰ-ਸਪਾਟਾ ਵਧਣ ਦੀ ਸੰਭਾਵਨਾ ਜਤਾਈ ਗਈ ਹੈ। ਬੱਚਿਆਂ ਲਈ ਦੁਸਹਿਰੇ ਦੀ ਛੁੱਟੀ ਹੋਣ ਕਾਰਨ ਸੈਲਾਨੀ ਘਾਟੀ ਵੱਲ ਜਾ ਸਕਦੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਬਰਫਬਾਰੀ ਜਾਰੀ ਰਹਿਣ ਦੀ ਉਮੀਦ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਮੈਦਾਨੀ ਖੇਤਰ ਦੇ ਮੌਸਮ ਵਿੱਚ ਵੀ ਕੁਝ ਬਦਲਾਅ ਆਉਣ ਦੀ ਉਮੀਦ ਕੀਤੀ ਜਾ ਸਕਦੀ ਹੈ। ਹਾਲਾਂਕਿ, ਉੱਤਰ ਭਾਰਤ ਦੇ ਲੋਕਾਂ ਨੂੰ ਘੱਟੋ-ਘੱਟ ਇੱਕ ਹਫ਼ਤੇ ਤੱਕ ਇਸ ਗਰਮੀ ਨੂੰ ਸਹਿਣਾ ਪਵੇਗਾ।
ਮੈਦਾਨੀ ਇਲਾਕਿਆਂ 'ਚ ਵਧੀ ਗਰਮੀ
ਪੰਜਾਬ, ਹਰਿਆਣਾ ਸਮੇਤ ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਐਨਸੀਆਰ ਵਿੱਚ ਹੁੰਮਸ ਵਾਲੀ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਇੱਥੇ ਦਿਨ ਦਾ ਤਾਪਮਾਨ 35 ਤੋਂ 36 ਡਿਗਰੀ ਦੇ ਕਰੀਬ ਦਰਜ ਕੀਤਾ ਜਾ ਰਿਹਾ ਹੈ। ਸੂਰਜ ਦੇ ਸਿੱਧੇ ਸੰਪਰਕ ਵਿੱਚ ਆਉਣ ਵਾਲੇ ਲੋਕ ਜੂਨ ਅਤੇ ਜੁਲਾਈ ਵਰਗੀ ਗਰਮੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ। ਰਾਤ ਨੂੰ ਵੀ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਨਹੀਂ ਮਿਲ ਰਹੀ। ਇਹੀ ਕਾਰਨ ਹੈ ਕਿ ਅਕਤੂਬਰ ਦਾ ਦੂਸਰਾ ਹਫ਼ਤਾ ਆ ਗਿਆ ਹੈ ਅਤੇ ਲੋਕਾਂ ਨੂੰ ਏਸੀ ਅਤੇ ਕੂਲਰਾਂ ਦੇ ਬੰਦ ਹੋਣ ਵੱਲ ਧਿਆਨ ਨਹੀਂ ਹੋ ਰਿਹਾ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਕਤੂਬਰ ਦੇ ਤੀਜੇ ਹਫ਼ਤੇ ਤੋਂ ਸਵੇਰੇ ਅਤੇ ਸ਼ਾਮ ਨੂੰ ਮੌਸਮ ਵਿੱਚ ਕੁਝ ਠੰਢਕ ਮਹਿਸੂਸ ਕੀਤੀ ਜਾ ਸਕਦੀ ਹੈ। ਉੱਤਰੀ ਭਾਰਤ ਦੇ ਲੋਕ ਪਹਾੜਾਂ 'ਤੇ ਬਰਫਬਾਰੀ ਦਾ ਲਾਭ ਲੈ ਸਕਦੇ ਹਨ।
ਇਹ ਵੀ ਪੜ੍ਹੋ: Weather Today: ਅੱਜ ਮਿਲ ਸਕਦੀ ਹੈ ਗਰਮੀ ਤੋਂ ਰਾਹਤ, ਇਨ੍ਹਾਂ ਸੂਬਿਆਂ ਵਿੱਚ ਅੱਜ ਮੀਂਹ ਪੈਣ ਦੇ ਆਸਾਰ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ, ਤੱਟਵਰਤੀ ਕਰਨਾਟਕ, ਉਪ-ਹਿਮਾਲਿਆ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਤੇਲੰਗਾਨਾ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਉੱਤਰੀ ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਹਿਮਾਲਿਆ, ਉੜੀਸਾ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Rain alert in these states today, know the latest update from IMD