Weather Forecast: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ, ਜਿਸਦੇ ਚਲਦਿਆਂ ਮੌਸਮ ਲਗਾਤਾਰ ਬਦਲ ਰਿਹਾ ਹੈ। ਬਰਫਬਾਰੀ ਕਾਰਨ ਕਈ ਥਾਵਾਂ 'ਤੇ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਵੀ ਠੰਡ ਦੀ ਤੀਬਰਤਾ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ 25 ਦਸੰਬਰ ਤੱਕ ਉੱਤਰੀ ਭਾਰਤ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਵਿੱਚ 22-24 ਦਸੰਬਰ ਅਤੇ ਉੱਤਰੀ ਪੰਜਾਬ, ਉੱਤਰੀ ਹਰਿਆਣਾ ਅਤੇ ਉੱਤਰਾਖੰਡ ਵਿੱਚ 23 ਦਸੰਬਰ ਨੂੰ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਅਗਲੇ 10 ਦਿਨਾਂ ਤੱਕ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਜਦੋਂਕਿ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਦਾ ਪ੍ਰਕੋਪ ਹੋਵੇਗਾ। ਮੌਸਮ ਵਿਭਾਗ ਦੀ ਮੰਨੀਏ ਤਾਂ 25 ਦਸੰਬਰ ਨੂੰ ਪੰਜਾਬ-ਹਰਿਆਣਾ-ਦਿੱਲੀ ਦਾ ਤਾਪਮਾਨ ਹੋਰ ਘੱਟ ਜਾਵੇਗਾ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋਈ।
● ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਦੇਖੀ ਗਈ।
● ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਹਲਕਾ ਧੁੰਦ ਦੇਖਿਆ ਗਿਆ।
● ਪੰਜਾਬ 'ਚ ਇਕ-ਦੋ ਥਾਵਾਂ 'ਤੇ ਸੀਤ ਲਹਿਰ ਦੇ ਹਾਲਾਤ ਬਣੇ ਹੋਏ ਹਨ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● 22 ਤੋਂ 23 ਦਸੰਬਰ ਦਰਮਿਆਨ ਰਾਜਸਥਾਨ, ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● 22 ਤੋਂ 24 ਦਸੰਬਰ ਦਰਮਿਆਨ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
● 23 ਅਤੇ 24 ਦਸੰਬਰ ਨੂੰ ਉੱਤਰਾਖੰਡ ਦੇ ਉਪਰਲੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।
● ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਹੈ।
● 22 ਤੋਂ 25 ਦਸੰਬਰ ਦਰਮਿਆਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ IMD ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Rain and dense fog alert in Punjab till December 25, know the big update of IMD for these areas of Majha-Malwa-Doaba