Weather Forecast: ਉੱਤਰ ਭਾਰਤ ਦੇ ਮੌਸਮ ਵਿੱਚ ਬਾਰ-ਬਾਰ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਬੁੱਧਵਾਰ ਨੂੰ ਜਿੱਥੇ ਸਵੇਰੇ ਗੁਲਾਬੀ ਠੰਡ ਅਤੇ ਦਿਨ 'ਚ ਹਲਕੀ ਗਰਮੀ ਦੇਖਣ ਨੂੰ ਮਿਲੀ। ਉਥੇ ਹੀ ਅੱਜ ਯਾਨੀ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਮੁੜ ਤੋਂ ਤਾਪਮਾਨ ਵਿੱਚ ਵਾਧਾ ਹੋਵੇਗਾ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਦੇ ਆਸ-ਪਾਸ ਰਹੇਗਾ। ਸ਼ੁੱਕਰਵਾਰ ਤੋਂ ਬੱਦਲਵਾਈ ਕਾਰਨ ਤਾਪਮਾਨ ਵਧਣ ਦੇ ਆਸਾਰ ਹਨ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅਗਲੇ 05 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਫਿਰ ਮੌਸਮ ਖੁਸ਼ਕ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਆਉਂਦੇ 05 ਦਿਨਾਂ ਲਈ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਫਿਰ ਮੌਸਮ ਖੁਸ਼ਕ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਮੌਸਮ ਹੋਇਆ ਠੰਡਾ, ਸ਼ੁਰੂ ਹੋਣ ਵਾਲਾ ਹੈ ਸਰਦੀ ਦਾ ਸਿਤਮ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਪੱਛਮੀ ਬੰਗਾਲ, ਸਿੱਕਮ ਅਤੇ ਅਸਾਮ ਦੇ ਪੱਛਮੀ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਬਿਹਾਰ, ਝਾਰਖੰਡ, ਉੱਤਰੀ ਉੜੀਸਾ ਅਤੇ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੱਤਰੀ ਛੱਤੀਸਗੜ੍ਹ, ਉੱਤਰ-ਪੂਰਬੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਗੋਆ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਅਤੇ ਮੱਧ ਉੱਤਰ ਪ੍ਰਦੇਸ਼, ਮੱਧ ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਰਾਇਲਸੀਮਾ, ਲਕਸ਼ਦੀਪ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Rain before cold, Read IMD report