Weather Forecast: ਮੌਸਮ ਨੇ ਮੁੜ ਤੋਂ ਕਰਵਟ ਲੈ ਲਈ ਹੈ। ਉੱਤਰ ਭਾਰਤ ਵਿੱਚ ਬੱਦਲਵਾਈ ਅਤੇ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਗੱਲ ਦਿੱਲੀ-ਐੱਨ.ਸੀ.ਆਰ ਦੀ ਕਰੀਏ ਤਾਂ ਇੱਥੇ ਸਵੇਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ ਅਤੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਜਦੋਂਕਿ, ਹਰਿਆਣਾ-ਪੰਜਾਬ ਵਿੱਚ ਅੱਜ ਫਿਰ ਤੋਂ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 04, 05 ਅਤੇ 06 ਅਗਸਤ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਸੂਬੇ ਵਿੱਚ ਵੀ ਮੌਸਮ ਵਿਭਾਗ ਨੇ ਅੱਜ ਤੋਂ ਮੌਸਮ 'ਚ ਮੁੜ ਬਦਲਾਅ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 04, 05 ਅਤੇ 06 ਅਗਸਤ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: 4 ਦਿਨ ਭਾਰੀ ਮੀਂਹ, ਫਿਰ ਮੀਂਹ ਦਾ ਟਾਰਚਰ ਖ਼ਤਮ
ਦੇਸ਼ਭਰ ਦੇ ਮੌਸਮ ਦਾ ਹਾਲ
● ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਖੇਤਰਾਂ ਵਿੱਚ 04 ਤੋਂ 07 ਅਗਸਤ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
● ਅੱਜ ਅਤੇ ਕੱਲ੍ਹ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ ਪ੍ਰਦੇਸ਼ ਵਿੱਚ 04 ਤੋਂ 07 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।
● ਨਵੀਂ ਦਿੱਲੀ ਵਿੱਚ 05 ਅਗਸਤ ਨੂੰ ਦਰਮਿਆਨੀ ਬਾਰਿਸ਼ ਦੇਖੀ ਜਾ ਸਕਦੀ ਹੈ।
● IMD ਦੀ ਤਾਜ਼ਾ ਭਵਿੱਖਬਾਣੀ ਮੁਤਾਬਕ, ਦੇਸ਼ ਦੇ ਜ਼ਿਆਦਾਤਰ ਹਿੱਸੇ ਅਗਸਤ ਅਤੇ ਸਤੰਬਰ ਵਿੱਚ ਆਮ ਨਾਲੋਂ ਜ਼ਿਆਦਾ ਸੁੱਕੇ ਰਹਿਣਗੇ।
ਸਰੋਤ: ਇਹ ਜਾਣਕਾਰੀ Met Centre Chandigarh ਤੋਂ ਲਈ ਗਈ ਹੈ।
Summary in English: Weather Today: Rain broke records, rain-storm attack till this day