Weather Forecast: ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਹੈ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪਹਾੜੀ ਸੂਬਿਆਂ 'ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ, ਜਦੋਂਕਿ ਕਈ ਸੂਬਿਆਂ ਨੂੰ ਹੁੰਮਸ ਭਰੀ ਗਰਮੀ ਝੱਲਣੀ ਪੈ ਰਹੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅੱਜ ਯਾਨੀ 22 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ ਅੱਜ ਯਾਨੀ 22 ਅਗਸਤ ਲਈ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: 23 ਅਗਸਤ ਤੋਂ ਮੌਸਮ 'ਚ ਵੱਡੀ ਤਬਦੀਲੀ, ਹੁਣ ਵਧਦਾ ਪਾਰਾ ਕਰੇਗਾ ਪਰੇਸ਼ਾਨ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰਾਖੰਡ, ਬਿਹਾਰ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਕਿਤੇ-ਕਿਤੇ ਭਾਰੀ ਮੀਂਹ ਪੈ ਸਕਦਾ ਹੈ।
● ਉੱਤਰ-ਪੂਰਬੀ ਭਾਰਤ, ਉੜੀਸਾ ਅਤੇ ਗੰਗਾ ਦੇ ਪੱਛਮੀ ਬੰਗਾਲ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰੀ-ਪੱਛਮੀ ਭਾਰਤ ਅਤੇ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਛਿੜਕਾਅ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Rain forecast again amid rising temperatures