Weather Forecast: ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਯੂਪੀ ਵਿੱਚ 18 ਅਗਸਤ ਯਾਨੀ ਅੱਜ ਭਾਰੀ ਮੀਂਹ ਪੈਣ ਦੇ ਆਸਾਰ ਹਨ। ਗੱਲ ਰਾਜਧਾਨੀ ਦਿੱਲੀ ਦੀ ਕਰੀਏ ਤਾਂ ਇੱਥੇ ਮੌਸਮ ਵਿਭਾਗ ਨੇ ਆਸਮਾਨ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਮੌਸਮ ਦਾ ਹਾਲ...
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਪੰਜਾਬ ਵਿੱਚ 23 ਅਗਸਤ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ IMD ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਹਰਿਆਣਾ ਵਿੱਚ ਵੀ 23 ਅਗਸਤ ਤੱਕ ਮੀਂਹ ਪੈਣ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਦਾ ਕਹਿਣ ਹੈ ਕਿ ਹਾਲੇ ਮੌਨਸੂਨ ਦੀਆਂ ਗਤੀਵਿਧੀਆਂ ਕੁਝ ਦਿਨ ਹੋਰ ਜਾਰੀ ਰਹਿਣਗੀਆਂ, ਜਿਸਦੇ ਚਲਦਿਆਂ ਵੱਖ-ਵੱਖ ਅਲਰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : Weather Today: ਬੂੰਦਾਂ-ਬਾਂਦੀ ਨਾਲ ਹੁੰਮਸ ਵਾਲੀ ਗਰਮੀ, ਪੜੋ 22 August ਤੱਕ ਦੀ ਇਹ Big Update
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤੇਲੰਗਾਨਾ, ਦੱਖਣ-ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਪੱਛਮੀ ਹਿੱਸੇ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ, ਪੂਰਬੀ ਰਾਜਸਥਾਨ, ਛੱਤੀਸਗੜ੍ਹ, ਉੱਤਰ-ਪੂਰਬੀ ਭਾਰਤ ਅਤੇ ਗੁਜਰਾਤ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਜੰਮੂ ਅਤੇ ਕਸ਼ਮੀਰ, ਅੰਦਰੂਨੀ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Rain from Himachal to Punjab, big trouble is coming on this day