Weather Forecast: ਉੱਤਰ ਭਾਰਤ ਦੇ ਸੂਬਿਆਂ 'ਚ ਖੁਸ਼ਕ ਮੌਸਮ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਖੁਸ਼ਕ ਮੌਸਮ ਵਿਚਾਲੇ ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ। ਉੜੀਸਾ ਅਤੇ ਤੇਲੰਗਾਨਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 5 ਸਤੰਬਰ ਤੋਂ ਬਾਅਦ ਮੌਨਸੂਨ ਤੇਜ਼ ਹੋਣ ਦੀ ਉਮੀਦ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 04 ਸਤੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 05, 06 ਅਤੇ 07 ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਫਿਰ ਮੌਸਮ ਖੁਸ਼ਕ ਰਹਿਣ ਦੇ ਆਸਾਰ ਜਤਾਏ ਗਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ 04 ਸਤੰਬਰ ਯਾਨੀ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 05, 06 ਅਤੇ 07 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਫਿਰ ਮੌਸਮ ਖੁਸ਼ਕ ਰਹਿਣ ਦੇ ਆਸਾਰ ਜਤਾਏ ਗਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
12 ਲੋਕਾਂ ਦੀ ਮੌਤ, 14 ਜ਼ਖਮੀ
ਉੜੀਸਾ ਵਿੱਚ ਬਿਜਲੀ ਡਿੱਗਣ ਨਾਲ ਤਬਾਹੀ ਮਚ ਗਈ ਹੈ। ਸ਼ਨੀਵਾਰ ਨੂੰ ਲਗਭਗ ਦੋ ਘੰਟਿਆਂ ਵਿੱਚ ਓਡੀਸ਼ਾ ਵਿੱਚ 61,000 ਬਿਜਲੀ ਡਿੱਗਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਰਾਜਧਾਨੀ ਭੁਵਨੇਸ਼ਵਰ ਵਿੱਚ ਬਿਜਲੀ ਡਿੱਗਣ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ ਹਨ। IMD ਨੇ 7 ਸਤੰਬਰ ਤੱਕ ਸੂਬੇ ਵਿੱਚ ਮੌਸਮ ਖਰਾਬ ਰਹਿਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : Weather Today: ਸਤੰਬਰ ਮਹੀਨੇ 'ਚ ਮੁੜ ਤੋਂ Monsoon ਦਾ ਝਟਕਾ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਟਾਪੂ, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਕੇਰਲ, ਅੰਦਰੂਨੀ ਕਰਨਾਟਕ ਅਤੇ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਪੂਰਬੀ ਬਿਹਾਰ ਦੇ ਕੁਝ ਹਿੱਸਿਆਂ, ਪੂਰਬੀ ਝਾਰਖੰਡ, ਉੜੀਸਾ, ਲਕਸ਼ਦੀਪ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦੱਖਣੀ ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਲੱਦਾਖ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: September Weather Report