Weather Forecast: ਇਸ ਵਾਰ ਮਾਨਸੂਨ ਨੇ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਤਬਾਹੀ ਮਚਾਈ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ 'ਚ ਅੱਜ ਬੱਦਲ ਛਾਏ ਰਹਿਣਗੇ ਅਤੇ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਦੱਸ ਦੇਈਏ ਕਿ ਮਾਨਸੂਨ ਦੇ ਹਟਣ 'ਚ ਅਜੇ ਕਰੀਬ ਦੋ ਹਫ਼ਤੇ ਬਾਕੀ ਹਨ।
ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਦਾ ਖੇਤਰ ਡੂੰਘੇ ਦਬਾਅ ਵਿੱਚ ਬਦਲ ਗਿਆ ਹੈ। ਇਸ ਕਾਰਨ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਅੱਜ ਪੂਰਬੀ ਮੱਧ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਛੱਤੀਸਗੜ੍ਹ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਦੇਖੀ ਜਾ ਸਕਦੀ ਹੈ।
ਉੱਤਰਾਖੰਡ ਦਾ ਮੌਸਮ
ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਰਿਆਣਾ ਵਿੱਚ ਬੱਦਲਵਾਈ ਰਹੇਗੀ। ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ, ਤੱਟਵਰਤੀ ਆਂਧਰਾ, ਕੇਰਲ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਕਈ ਰਾਜਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਤੰਬਰ ਦੇ ਅਖੀਰਲੇ ਦਿਨਾਂ ਵਿੱਚ ਕੁਝ ਥਾਵਾਂ 'ਤੇ ਫਿਰ ਤੋਂ ਘੱਟ ਦਬਾਅ ਵਾਲੇ ਹਾਲਾਤ ਬਣ ਸਕਦੇ ਹਨ। ਇਸ ਕਾਰਨ ਕੁਝ ਰਾਜਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪਿਛਲੇ ਕਈ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਲੋਕਾਂ ਨੂੰ ਫਿਰ ਤੋਂ ਹੁੰਮਸ ਭਰੀ ਗਰਮੀ ਨੇ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਹਫਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਤੋਂ ਬਾਅਦ ਮੌਸਮ 'ਚ ਬਦਲਾਅ ਆਇਆ ਸੀ, ਪਰ ਹੁਣ ਗਰਮੀ ਨੇ ਫਿਰ ਤੋਂ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਆਉਣ ਵਾਲੇ ਹਫ਼ਤੇ ਦੌਰਾਨ ਨਮੀ ਵਾਲੀ ਗਰਮੀ ਤੁਹਾਨੂੰ ਸਤਾਉਂਦੀ ਰਹੇਗੀ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਭਗ ਅੱਠ ਡਿਗਰੀ ਦਾ ਅੰਤਰ ਹੈ।
ਇਹ ਵੀ ਪੜ੍ਹੋ: Weather Today: ਪੰਜਾਬ 'ਚ ਮਾਨਸੂਨ ਸੁਸਤ, ਤਾਪਮਾਨ ਵਧਿਆ, ਮੀਂਹ ਦੀ ਕੋਈ ਚਿਤਾਵਨੀ ਨਹੀਂ, 14 ਸਤੰਬਰ ਤੱਕ ਮੌਸਮ ਖੁਸ਼ਕ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਦੱਖਣੀ ਉੱਤਰ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਰਾਜਸਥਾਨ, ਪੂਰਬੀ ਗੁਜਰਾਤ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਅੰਡੇਮਾਨ-ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦਿੱਲੀ, ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਲੱਦਾਖ, ਅੰਦਰੂਨੀ ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Summer season has started again in Punjab, Monsoon will be active from this day