Weather Forecast: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੀਂਹ ਦੀ ਬ੍ਰੇਕ ਲੱਗ ਗਈ ਹੈ। ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹਾਲਾਂਕਿ ਕੁਝ ਸੂਬੇ ਅਜਿਹੇ ਵੀ ਹਨ ਜਿੱਥੇ ਮੀਂਹ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਯਾਨੀ 5 ਸਤੰਬਰ ਨੂੰ ਰਾਜਧਾਨੀ ਦਿੱਲੀ ਵਿੱਚ ਬੱਦਲਵਾਈ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ, ਇਸ ਦੇ ਨਾਲ ਹੀ ਰਾਤ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੜੀਸਾ ਅਤੇ ਛੱਤੀਸਗੜ੍ਹ ਵਿੱਚ ਅਗਲੇ 4 ਦਿਨਾਂ ਦੌਰਾਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 05 ਅਤੇ 06 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਹਰਿਆਣਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 05 ਅਤੇ 06 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਫਿਰ ਮੌਸਮ ਖੁਸ਼ਕ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: 2 ਘੰਟਿਆਂ 'ਚ 61 ਹਜ਼ਾਰ ਵਾਰ ਡਿੱਗੀ ਬਿਜਲੀ, ਪੜੋ ਇਹ ਵੱਡੀ Update
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਟਾਪੂ, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਕੇਰਲ, ਅੰਦਰੂਨੀ ਕਰਨਾਟਕ ਅਤੇ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਪੂਰਬੀ ਬਿਹਾਰ ਦੇ ਕੁਝ ਹਿੱਸਿਆਂ, ਪੂਰਬੀ ਝਾਰਖੰਡ, ਉੜੀਸਾ, ਲਕਸ਼ਦੀਪ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦੱਖਣੀ ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਲੱਦਾਖ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Temperature above 40 degrees, rain expected from this day