Weather Forecast: ਉੱਤਰ ਭਾਰਤ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੇ ਵੀਕੈਂਡ ਦਾ ਆਨੰਦ ਮਾਣਿਆ। ਮੌਸਮ ਵਿਭਾਗ ਮੁਤਾਬਕ ਸੋਮਵਾਰ ਯਾਨੀ ਅੱਜ ਤੋਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ, ਜਿਸ ਤੋਂ ਬਾਅਦ 21 ਸਤੰਬਰ ਨੂੰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ 'ਚ ਉਤਰਾਅ-ਚੜ੍ਹਾਅ ਕਾਰਨ ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 20 ਸਤੰਬਰ ਤੱਕ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। IMD ਦਾ ਕਹਿਣਾ ਹੈ ਕਿ ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਨਾਲ ਹੀ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਦੀ ਮੰਨੀਏ ਤਾਂ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਦਾ ਕਿਸਾਨਾਂ ਨੂੰ ਫਾਇਦਾ ਹੋ ਰਿਹਾ ਹੈ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗੂ ਹਰਿਆਣਾ 'ਚ ਵੀ ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਹੋ ਰਹੀ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਤਾਂ ਗਰਮੀ ਤੋਂ ਰਾਹਤ ਮਿਲੀ ਹੈ, ਪਰ ਕਿਸਾਨਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਦਰਅਸਲ, ਝੋਨੇ ਅਤੇ ਬਾਜਰੇ ਦੀਆਂ ਫ਼ਸਲਾਂ ਪੱਕ ਕੇ ਤਿਆਰ ਹਨ। ਅਜਿਹੇ 'ਚ ਬਾਰਿਸ਼ ਕਾਰਨ ਫਸਲਾਂ ਦੇ ਨੁਕਸਾਨ ਦਾ ਡਰ ਬਣਿਆ ਹੋਇਆ ਹੈ। ਹਾਲਾਂਕਿ, ਕਿਸਾਨਾਂ ਲਈ ਖੁਸ਼ਖਬਰੀ ਇਹ ਹੈ ਕਿ ਮੌਸਮ ਵਿਭਾਗ ਨੇ ਹੁਣ ਸੂਬੇ 'ਚ ਬਾਰਿਸ਼ ਦੀਆਂ ਗਤੀਵਿਧੀਆਂ 'ਚ ਕਮੀ ਆਉਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : Weather Today: ਅਗਲੇ 24 ਘੰਟਿਆਂ ਦੋਰਾਨ ਮਾੜਾ ਹਾਲ, ਪੜੋ Weekend 'ਤੇ ਮੌਸਮ ਦਾ ਹਾਲ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਦੱਖਣ-ਪੂਰਬੀ ਰਾਜਸਥਾਨ, ਉੱਤਰੀ ਗੁਜਰਾਤ ਅਤੇ ਦੱਖਣ-ਪੱਛਮੀ ਮੱਧ ਪ੍ਰਦੇਸ਼ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਕੇਰਲ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਅਲੱਗ-ਥਲੱਗ ਭਾਰੀ ਮੀਂਹ ਪੈ ਸਕਦਾ ਹੈ।
● ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉੜੀਸਾ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਪੰਜਾਬ, ਹਰਿਆਣਾ, ਅੰਦਰੂਨੀ ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ, ਮੱਧ ਪ੍ਰਦੇਸ਼, ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਵਿਦਰਭ, ਮੱਧ ਮਹਾਰਾਸ਼ਟਰ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਉੱਤਰ ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Temperature dropped, Rain expected till October