1. Home
  2. ਮੌਸਮ

Weather Today: ਇਨ੍ਹਾਂ ਸੂਬਿਆਂ 'ਚ ਤਾਪਮਾਨ 40 ਡਿਗਰੀ ਤੋਂ ਪਾਰ, ਇਨ੍ਹਾਂ 'ਚ ਮੀਂਹ ਨਾਲ ਬੁਰਾ ਹਾਲ, 29 ਅਪ੍ਰੈਲ ਤੱਕ ਅਲਰਟ ਜਾਰੀ

ਇੱਕ ਪਾਸੇ ਜਿੱਥੇ ਮੌਸਮ ਵਿਭਾਗ ਨੇ ਅੱਜ Heatwave Alert ਜਾਰੀ ਕਰਦਿਆਂ ਤਾਪਮਾਨ 40 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ IMD ਨੇ ਆਪਣੀ ਰਿਪੋਰਟ ਵਿਚ ਅੱਜ ਤੋਂ 29 ਅਪ੍ਰੈਲ 2024 ਤੱਕ ਕਈ ਸੂਬਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਚੇਤਾਵਨੀ ਵੀ ਦਿੱਤੀ ਹੈ। ਇਹ ਵੀ ਅਨੁਮਾਨ ਲਗਾਇਆ ਗਿਆ ਹੈ ਕਿ ਕਈ ਸੂਬਿਆਂ ਵਿੱਚ ਲੂ ਦਾ ਕਹਿਰ ਅਤੇ ਗਰਮ ਹਵਾਵਾਂ ਚੱਲ ਸਕਦੀਆਂ ਹਨ।

Gurpreet Kaur Virk
Gurpreet Kaur Virk
29 ਅਪ੍ਰੈਲ ਤੱਕ ਅਲਰਟ ਜਾਰੀ

29 ਅਪ੍ਰੈਲ ਤੱਕ ਅਲਰਟ ਜਾਰੀ

Weather Forecast: ਉੱਤਰੀ ਭਾਰਤ ਦੇ ਤਿੰਨ ਵੱਡੇ ਸੂਬਿਆਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਇੱਕ ਪਾਸੇ ਜਿੱਥੇ ਹਿਮਾਚਲ ਪ੍ਰਦੇਸ਼ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਉੱਥੇ ਹੀ ਪੰਜਾਬ ਅਤੇ ਹਰਿਆਣਾ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ। ਦਰਅਸਲ, ਇੱਥੇ ਮੌਸਮ ਵਿਭਾਗ ਨੇ ਮੀਂਹ, ਤੂਫ਼ਾਨ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ 29 ਅਪ੍ਰੈਲ 2024 ਤੱਕ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ ਦਾ ਮੌਸਮ

ਦਿੱਲੀ-ਐਨਸੀਆਰ ਵਿੱਚ ਵੀ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਏਸੀ-ਕੂਲਰ ਵੀ ਗਰਮੀ ਸਾਹਮਣੇ ਫੇਲ ਹੁੰਦੇ ਨਜ਼ਰ ਆ ਰਹੇ ਹਨ। ਦਿੱਲੀ ਦੇ ਨਾਲ-ਨਾਲ ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਵਿਦਰਭ 'ਚ ਵੀ ਪਾਰਾ ਤੇਜ਼ੀ ਨਾਲ ਵੱਧ ਰਿਹਾ ਹੈ। ਲੋਕਾਂ ਨੂੰ ਗਰਮੀ ਦੇ ਮੱਦੇਨਜ਼ਰ ਘਰਾਂ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਨਹੀਂ ਮਿਲੇਗੀ ਅਤੇ ਅਪ੍ਰੈਲ ਦੇ ਅੰਤ ਤੱਕ ਤਾਪਮਾਨ 40 ਡਿਗਰੀ ਤੱਕ ਪਹੁੰਚ ਸਕਦਾ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਲਦ ਹੀ ਮੌਸਮ 'ਚ ਬਦਲਾਅ ਆਉਣ ਵਾਲਾ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਤਾਂ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਪਰ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਮੌਸਮ ਵਿਭਾਗ ਚੰਡੀਗੜ੍ਹ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ 26 ਅਤੇ 27 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਆ ਰਿਹਾ ਹੈ ਅਤੇ ਪੰਜਾਬ ਵਿੱਚ ਭਾਰੀ ਮੀਂਹ, ਤੁਫ਼ੈਲ ਅਤੇ ਗੜੇਮਾਰੀ ਦੇ ਆਸਾਰ ਹਨ। ਇਸ ਦੇ ਨਾਲ ਹੀ 28, 29 ਅਤੇ 30 ਅਪ੍ਰੈਲ ਨੂੰ ਵੀ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਹਰਿਆਣਾ ਵਿੱਚ 26 ਅਤੇ 27 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਓਡੀਸ਼ਾ 'ਚ ਪਾਰਾ 44 ਡਿਗਰੀ

ਬੰਗਾਲ ਅਤੇ ਉੜੀਸਾ ਦੇ ਗੰਗਾ ਤੱਟੀ ਖੇਤਰਾਂ ਵਿੱਚ 15 ਅਪ੍ਰੈਲ ਤੋਂ ਹੀਟ ਵੇਵ ਚੱਲ ਰਹੀ ਹੈ। ਮੌਸਮ ਵਿਭਾਗ (IMD) ਨੇ 13 ਸੂਬਿਆਂ ਵਿੱਚ ਲੂ ਕਾਰਨ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਓਡੀਸ਼ਾ ਦੇ ਬਾਰੀਪਾੜਾ ਵਿੱਚ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਖਣੀ ਸੂਬੇ ਵੀ ਅੱਤ ਦੀ ਗਰਮੀ ਨਾਲ ਜੂਝ ਰਹੇ ਹਨ। ਤੇਲੰਗਾਨਾ ਦੇ ਖੰਮਮ ਵਿੱਚ ਤਾਪਮਾਨ 43.4 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Weather Today: ਪੰਜਾਬ-ਹਰਿਆਣਾ 'ਚ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋ ਸਕਦੀ ਹੈ ਗੜੇਮਾਰੀ, 26 ਅਤੇ 27 ਅਪ੍ਰੈਲ ਲਈ Yellow Alert

ਮੌਸਮ ਦੀ ਗਤੀਵਿਧੀ

ਅਗਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਮੀਂਹ, ਬਰਫ਼ਬਾਰੀ, ਝੱਖੜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਗਲੇ 2 ਤੋਂ 3 ਦਿਨਾਂ ਦੌਰਾਨ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਕਿਤੇ-ਕਿਤੇ ਬਾਰਿਸ਼ ਹੋ ਸਕਦੀ ਹੈ।

ਪੱਛਮੀ ਹਿਮਾਲਿਆ ਵਿੱਚ 26 ਤੋਂ 28 ਅਪ੍ਰੈਲ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਅਤੇ ਬਿਜਲੀ ਦੇ ਨਾਲ ਬਰਫਬਾਰੀ ਸੰਭਵ ਹੈ। ਜੰਮੂ-ਕਸ਼ਮੀਰ 'ਚ 26 ਅਪ੍ਰੈਲ ਨੂੰ ਅਤੇ ਹਿਮਾਚਲ ਪ੍ਰਦੇਸ਼ 'ਚ 26 ਤੋਂ 27 ਅਪ੍ਰੈਲ ਦੇ ਵਿਚਕਾਰ ਗੜੇਮਾਰੀ ਹੋ ਸਕਦੀ ਹੈ।

26 ਅਤੇ 27 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਬਿਜਲੀ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਰਾਜਸਥਾਨ 'ਚ 26 ਅਪ੍ਰੈਲ ਨੂੰ, ਪੱਛਮੀ ਉੱਤਰ ਪ੍ਰਦੇਸ਼ 'ਚ 26 ਅਪ੍ਰੈਲ ਨੂੰ ਅਤੇ ਪੂਰਬੀ ਉੱਤਰ ਪ੍ਰਦੇਸ਼ 'ਚ 27 ਅਪ੍ਰੈਲ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

26 ਅਤੇ 27 ਤਰੀਕ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਹਲਕੀ ਗੜੇਮਾਰੀ ਹੋ ਸਕਦੀ ਹੈ। ਗੰਗਾ ਦੇ ਪੱਛਮੀ ਬੰਗਾਲ, ਓਡੀਸ਼ਾ, ਸਿੱਕਮ ਅਤੇ ਅੰਦਰੂਨੀ ਕਰਨਾਟਕ ਦੇ ਅਲੱਗ-ਥਲੱਗ ਖੇਤਰਾਂ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਤਾਪ ਲਹਿਰ ਦੀਆਂ ਸਥਿਤੀਆਂ ਹੋ ਸਕਦੀਆਂ ਹਨ। ਉਪ-ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ ਅਤੇ ਤਾਮਿਲਨਾਡੂ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਪੈਦਾ ਹੋ ਸਕਦੇ ਹਨ।

Summary in English: Weather Today: Temperature in these states exceeds 40 degrees, bad situation due to rain in these states, alert till April 29

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News