Weather Forecast: ਦੇਸ਼ ਵਿੱਚ ਹੁਣ ਹੌਲੀ-ਹੌਲੀ ਮਾਨਸੂਨ ਦਾ ਪ੍ਰਭਾਵ ਘੱਟ ਰਿਹਾ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਸੂਰਜ ਦੀ ਤਪਸ਼ ਇੱਕ ਵਾਰ ਫਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ। ਫਿਲਹਾਲ, ਪਹਾੜੀ ਸੂਬਿਆਂ ਦਾ ਮੌਸਮ ਸਾਫ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਵੀ ਮਾਨਸੂਨ ਵਿੱਚ ਬਰੇਕ ਲੱਗ ਗਈ ਹੈ।
ਮੌਸਮ ਵਿਭਾਗ ਅਨੁਸਾਰ ਉੱਤਰ ਪ੍ਰਦੇਸ਼ ਵਿੱਚ ਵੀ ਅੱਜ ਮੌਸਮ ਸਾਫ਼ ਰਹੇਗਾ। ਜਦੋਂਕਿ, ਝਾਰਖੰਡ ਅਤੇ ਬਿਹਾਰ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਆਓ ਜਾਣਦੇ ਹਾਂ ਕਿ ਅੱਜ ਦੇਸ਼ ਭਰ ਵਿੱਚ ਮੌਸਮ ਕਿਵੇਂ ਰਹੇਗਾ।
ਦਿੱਲੀ-ਐੱਨਸੀਆਰ ਦਾ ਮੌਸਮ
ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਐਤਵਾਰ ਨੂੰ ਤੇਜ਼ ਧੁੱਪ ਨਿਕਲੀ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਰਾਜਧਾਨੀ ਵਿੱਚ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿੱਲੀ ਦੇ ਕੁਝ ਇਲਾਕਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ, ਪਰ ਇਆ ਦੌਰਾਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੁਪਹਿਰ ਹੁੰਦਿਆਂ ਹੀ ਦਿੱਲੀ 'ਚ ਤੇਜ਼ ਧੁੱਪ ਨਿਕਲ ਸਕਦੀ ਹੈ। ਇਸ ਕਾਰਨ ਰਾਜਧਾਨੀ ਦਿੱਲੀ ਦਾ ਤਾਪਮਾਨ ਵੀ ਵਧ ਸਕਦਾ ਹੈ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਰਹਿ ਸਕਦਾ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮਾਨਸੂਨ ਕਮਜ਼ੋਰ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇਹ ਸਥਿਤੀ 24 ਸਤੰਬਰ ਤੱਕ ਜਾਰੀ ਰਹੇਗੀ। ਜਦੋਂਕਿ, 25 ਸਤੰਬਰ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਪੰਜਾਬ ਤੋਂ ਰਵਾਨਾ ਹੋਣ ਤੋਂ ਪਹਿਲਾਂ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਮਾਨਸੂਨ ਅਜੇ ਕਮਜ਼ੋਰ ਹੈ, ਜਿਸ ਕਾਰਨ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਨਹੀਂ ਪਵੇਗਾ, ਪਰ ਇਸ ਤੋਂ ਬਾਅਦ ਮਾਨਸੂਨ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਹਾਲਾਂਕਿ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਵਾਰ ਵੀ ਮਾਨਸੂਨ ਦੀ ਰਵਾਨਗੀ ਲੇਟ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਤੰਬਰ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਜਾਰੀ ਰਹੇਗਾ।
ਇਹ ਵੀ ਪੜ੍ਹੋ: Punjab-Haryana ਵਿੱਚ ਮਾਨਸੂਨ ਸੁਸਤ, ਮੀਂਹ ਪੈਣ ਦੇ ਕੋਈ ਆਸਾਰ ਨਹੀਂ, ਹੁਣ 25 ਸਤੰਬਰ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ
ਬਿਹਾਰ ਵਿੱਚ ਮੀਂਹ
ਬਿਹਾਰ ਵਿੱਚ ਵੀ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਪਟਨਾ 'ਚ ਅੱਜ ਮੀਂਹ ਪੈ ਸਕਦਾ ਹੈ। ਇਸ ਕਾਰਨ ਭਾਗਲਪੁਰ ਤੱਕ ਦਾ ਮੌਸਮ ਇੱਕ ਵਾਰ ਫਿਰ ਸੁਹਾਵਣਾ ਹੋ ਜਾਵੇਗਾ। ਇਸ ਦੇ ਨਾਲ ਹੀ ਉੱਤਰੀ ਬਿਹਾਰ ਦੇ ਜ਼ਿਲ੍ਹਿਆਂ ਵਿੱਚ ਵੀ ਮੌਸਮ ਵਿੱਚ ਬਦਲਾਅ ਹੋਵੇਗਾ। ਇੱਥੇ ਦੋ-ਤਿੰਨ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਇੱਥੇ ਮੀਂਹ ਪੈ ਸਕਦਾ ਹੈ।
ਉੱਤਰ ਪ੍ਰਦੇਸ਼ ਦਾ ਮੌਸਮ
ਮੌਸਮ ਵਿਗਿਆਨੀਆਂ ਮੁਤਾਬਕ ਯੂਪੀ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਮੌਸਮ ਸੁਹਾਵਣਾ ਰਹੇਗਾ। ਮੀਂਹ ਨਾ ਪੈਣ ਅਤੇ ਵਧਦੇ ਤਾਪਮਾਨ ਕਾਰਨ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਹਾਲਾਂਕਿ, ਮਾਨਸੂਨ ਦੇ ਜਾਣ ਤੋਂ ਪਹਿਲਾਂ ਉੱਤਰ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Temperature started to rise in Punjab, people are sick due to heat, dry weather for 3 days, then big change in weather.