1. Home
  2. ਮੌਸਮ

Weather Today: 46 ਡਿਗਰੀ ਤੋਂ ਪਾਰ ਜਾਵੇਗਾ ਟੈਮਪ੍ਰੇਚਰ, 10 ਜੂਨ ਤੋਂ ਮੌਸਮ 'ਚ ਵੱਡਾ ਬਦਲਾਅ

ਬੀਤੀ ਰਾਤ ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਮੀਂਹ ਪਿਆ, ਮੌਸਮ ਵਿਭਾਗ ਅਨੁਸਾਰ 6 ਅਤੇ 7 ਜੂਨ ਨੂੰ ਵੀ ਪੰਜਾਬ 'ਚ ਧੂੜ ਭਰੀ ਹਨੇਰੀ ਦੇ ਨਾਲ ਮੀਂਹ ਪੈਣ ਦੇ ਆਸਾਰ ਹਨ, 10 ਜੂਨ ਤੋਂ ਮੌਸਮ 'ਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
10 ਜੂਨ ਤੋਂ ਮੌਸਮ 'ਚ ਬਦਲਾਅ

10 ਜੂਨ ਤੋਂ ਮੌਸਮ 'ਚ ਬਦਲਾਅ

Weather Forecast: ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ-ਹਰਿਆਣਾ-ਦਿੱਲੀ-ਐਨਸੀਆਰ ਅਮਿਤ ਇਨ੍ਹਾਂ ਸੂਬਿਆਂ 'ਚ 06 ਅਤੇ 07 ਜੂਨ ਨੂੰ ਧੂੜ ਭਰੀ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ, 08 ਅਤੇ 09 ਜੂਨ ਨੂੰ ਮੌਸਮ ਖੁਸ਼ਕ ਹੋ ਜਾਵੇਗਾ। ਇਸ ਤੋਂ ਬਾਅਦ 10 ਜੂਨ ਤੋਂ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੌਸਮ 'ਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 06 ਜੂਨ ਨੂੰ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

● ਇਸ ਤੋਂ ਬਾਅਦ 07 ਜੂਨ ਨੂੰ ਵੀ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

● ਮੌਸਮ ਵਿਭਾਗ ਨੇ 08 ਅਤੇ 09 ਜੂਨ ਨੂੰ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ।

● ਇਸ ਤੋਂ ਬਾਅਦ 10 ਜੂਨ ਨੂੰ ਇਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਜਾ ਰਿਹਾ ਹੈ, ਇਸ ਦਾ ਅਸਰ ਪੂਰੇ ਪੰਜਾਬ 'ਤੇ ਦੇਖਣ ਨੂੰ ਮਿਲੇਗਾ।

● ਸੂਬੇ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਹੌਲੀ-ਹੌਲੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ : Weather Today: 5 ਜੂਨ ਨੂੰ ਮੌਸਮ ਖੁਸ਼ਕ, 6 ਅਤੇ 10 ਜੂਨ ਨੂੰ ਮੀਂਹ-ਝੱਖੜ-ਤੂਫ਼ਾਨ ਦਾ ਟ੍ਰਿਪਲ ਅਟੈਕ

ਹਰਿਆਣਾ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਨੇ ਹਰਿਆਣਾ 'ਚ ਵੀ ਅੱਜ ਯਾਨੀ 06 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

● ਇਸ ਤੋਂ ਬਾਅਦ 07 ਜੂਨ ਨੂੰ ਸੂਬੇ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

● ਮੌਸਮ ਵਿਭਾਗ ਦਾ ਕਹਿਣਾ ਹੈ ਕਿ 08 ਜੂਨ ਤੋਂ ਹਰਿਆਣਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

● ਸੂਬੇ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਹੌਲੀ-ਹੌਲੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ : Weather Today: 4 ਤੋਂ 7 ਜੂਨ ਤੱਕ ਮੀਂਹ ਦੇ ਆਸਾਰ, ਇਸ ਤੋਂ ਬਾਅਦ ਟੈਮਪ੍ਰੇਚਰ ਦਾ ਟਾਰਚਰ ਸ਼ੁਰੂ

ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather

● ਉੱਤਰ-ਪੱਛਮੀ ਰਾਜਸਥਾਨ ਅਤੇ ਆਸ-ਪਾਸ ਦੇ ਇਲਾਕਿਆਂ 'ਤੇ ਚੱਕਰਵਾਤੀ ਚੱਕਰਵਾਤ ਬਣਿਆ ਹੋਇਆ ਹੈ।
● ਇੱਕ ਹੋਰ ਚੱਕਰਵਾਤੀ ਸਰਕੂਲੇਸ਼ਨ ਦੱਖਣ-ਪੱਛਮੀ ਰਾਜਸਥਾਨ ਉੱਤੇ ਬਣਿਆ ਹੋਇਆ ਹੈ।
● ਇੱਕ ਚੱਕਰਵਾਤੀ ਸਰਕੂਲੇਸ਼ਨ ਦੱਖਣੀ ਛੱਤੀਸਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਜਾਰੀ ਹੈ ਅਤੇ ਇਸ ਚੱਕਰਵਾਤੀ ਸਰਕੂਲੇਸ਼ਨ ਦਾ ਇੱਕ ਟਰਫ ਤੇਲੰਗਾਨਾ, ਰਾਇਲਸੀਮਾ ਅਤੇ ਦੱਖਣੀ ਅੰਦਰੂਨੀ ਕਰਨਾਟਕ ਤੋਂ ਅੰਦਰੂਨੀ ਤਾਮਿਲਨਾਡੂ ਤੱਕ ਫੈਲਿਆ ਹੋਇਆ ਹੈ।
● ਇਕ ਹੋਰ ਟਰਫ ਉੱਤਰ-ਪੂਰਬੀ ਬਿਹਾਰ ਤੋਂ ਛਤੀਸਗੜ੍ਹ ਤੋਂ ਹੋ ਕੇ ਝਾਰਖੰਡ ਤੱਕ ਫੈਲਿਆ ਹੋਇਆ ਹੈ।
● ਦੱਖਣ-ਪੂਰਬੀ ਅਰਬ ਸਾਗਰ 'ਤੇ ਚੱਕਰਵਾਤੀ ਚੱਕਰ ਦਾ ਵਿਕਾਸ ਹੋਇਆ ਹੈ, ਇਸ ਦੇ ਪ੍ਰਭਾਵ ਹੇਠ ਅੱਜ ਯਾਨੀ 06 ਜੂਨ ਤੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਤਾਮਿਲਨਾਡੂ, ਕੇਰਲ, ਲਕਸ਼ਦੀਪ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਕਰਨਾਟਕ, ਸਿੱਕਮ, ਅਸਾਮ, ਮੇਘਾਲਿਆ ਅਤੇ ਪੱਛਮੀ ਹਿਮਾਲਿਆ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਰਾਜਸਥਾਨ ਦੇ ਕੁਝ ਹਿੱਸਿਆਂ, ਪੰਜਾਬ ਦੇ ਕੁਝ ਹਿੱਸਿਆਂ, ਹਰਿਆਣਾ ਅਤੇ ਦਿੱਲੀ ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਅਤੇ ਮੀਂਹ ਦੀ ਸੰਭਾਵਨਾ ਹੈ।
● ਬਿਹਾਰ, ਪੱਛਮੀ ਬੰਗਾਲ, ਸਿੱਕਮ, ਝਾਰਖੰਡ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Temperature will cross 45 degrees, Big change in weather from June 10

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters