Weather Forecast: ਬਰਫੀਲੀਆਂ ਹਵਾਵਾਂ ਕਾਰਨ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬੇ ਠੰਡੇ ਹੋ ਗਏ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਹਾਲੇ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ, ਜਦੋਂਕਿ ਬਾਅਦ ਵਿੱਚ ਸਥਿਤੀ ਵਿੱਚ ਹੌਲੀ-ਹੌਲੀ ਸੁਧਾਰ ਹੋਣ ਦੀ ਉਮੀਦ ਹੈ।
ਫਿਲਹਾਲ, ਮੌਸਮ ਵਿਭਾਗ ਨੇ ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਦੇ ਕੁਝ ਸਥਾਨਾਂ 'ਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ-ਹਰਿਆਣਾ ਦੇ ਕਈ ਹਿੱਸਿਆਂ ਵਿੱਚ ਬਰਫੀਲੀਆਂ ਹਵਾਵਾਂ ਕਾਰਨ ਠੰਡ ਦੀ ਸਥਿਤੀ ਬਣੀ ਰਹੀ। ਜਿੱਥੇ ਕ੍ਰਮਵਾਰ ਗੁਰਦਾਸਪੁਰ ਅਤੇ ਨਾਰਨੌਲ ਸਭ ਤੋਂ ਠੰਢੇ ਸਥਾਨ ਮੰਨੇ ਗਏ ਸਨ। ਪੰਜਾਬ ਦੇ ਗੁਰਦਾਸਪੁਰ 'ਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ, ਹਰਿਆਣਾ ਦੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 7 ਜਨਵਰੀ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਇਸ ਦੌਰਾਨ ਮੌਸਮ ਖੁਸ਼ਕ ਰਹਿਣ ਵਾਲਾ ਹੈ।
ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ 'ਚ ਮੀਂਹ ਦੀ ਸੰਭਾਵਨਾ
ਭਾਰਤੀ ਮੌਸਮ ਵਿਭਾਗ ਨੇ 4 ਜਨਵਰੀ ਨੂੰ ਦੱਖਣੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਮੱਧ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 5 ਜਨਵਰੀ ਤੋਂ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦੀ ਵੀ ਸੰਭਾਵਨਾ ਹੈ, ਜਿਸ ਨਾਲ ਯੂਪੀ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਪੈਦਾ ਹੋ ਸਕਦੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਖ਼ਰਾਬ ਮੌਸਮ ਦੇ ਚਲਦਿਆਂ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜੋ: Weather Forecast: ਸੀਤ ਲਹਿਰ ਤੇ ਸੰਘਣੀ ਧੁੰਦ ਦੀ ਲਪੇਟ 'ਚ ਪੰਜਾਬ, ਇਸ ਦਿਨ ਤੋਂ ਮਿਲੇਗੀ Cold Wave ਤੋਂ ਰਾਹਤ
ਮੌਸਮ ਦੀ ਭਵਿੱਖਬਾਣੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰੀ ਛੱਤੀਸਗੜ੍ਹ, ਅਤੇ ਵਿਦਰਭ ਅਤੇ ਮਰਾਠਵਾੜਾ ਦੇ ਕੁਝ ਹਿੱਸਿਆਂ ਵਿੱਚ ਗਰਜ਼-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੇਰਲ, ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਤੱਟਵਰਤੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੇ ਕਈ ਸਥਾਨਾਂ, ਰਾਜਸਥਾਨ, ਦਿੱਲੀ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਠੰਡ ਦੇ ਦਿਨਾਂ ਤੋਂ ਲੈ ਕੇ ਸਖ਼ਤ ਠੰਡ ਜਾਰੀ ਰਹਿ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਅਲੱਗ-ਥਲੱਗ ਖੇਤਰਾਂ ਵਿੱਚ ਬਹੁਤ ਸੰਘਣੀ ਧੁੰਦ ਸੰਭਵ ਹੈ। ਰਾਜਸਥਾਨ, ਹਰਿਆਣਾ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
Summary in English: Weather Today: Temperature will drop further, Alert in these states of North India on 04 and 05 January