Weather Forecast: ਦੇਸ਼ ਭਰ 'ਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਕੁਝ ਸੂਬਿਆਂ 'ਚ ਜਿੱਥੇ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ ਹੈ, ਉੱਥੇ ਹੀ ਕੁਝ ਸੂਬਿਆਂ 'ਚ ਅੱਤ ਦੀ ਗਰਮੀ ਲੋਕਾਂ ਦੀ ਹਾਲਤ ਤਰਸਯੋਗ ਕਰ ਰਹੀ ਹੈ। ਜੀ ਹਾਂ, ਦੇਸ਼ ਦੇ ਰਾਜਸਥਾਨ, ਗੁਜਰਾਤ, ਆਸਾਮ ਵਰਗੇ ਸੂਬੇ ਮੀਂਹ ਕਾਰਨ ਤਬਾਹੀ ਦੀ ਸਥਿਤੀ 'ਚ ਹਨ, ਉਥੇ ਹੀ ਯੂਪੀ, ਬਿਹਾਰ 'ਚ ਵੱਧ ਰਹੀ ਗਰਮੀ ਲੋਕਾਂ ਲਈ ਘਾਤਕ ਸਾਬਤ ਹੋ ਰਹੀ ਹੈ। ਆਓ ਜਾਣਦੇ ਹਾਂ ਉੱਤਰੀ ਭਾਰਤ ਦੇ ਸੂਬਿਆਂ ਦੇ ਮੌਸਮ ਦੀ ਸਥਿਤੀ।
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅੱਜ ਤੋਂ ਯਾਨੀ 20 ਜੂਨ ਤੋਂ ਕਈ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂਕਿ ਕੂਚ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਇਸ ਤੋਂ ਬਾਅਦ 23 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਪੰਜਾਬ ਦੇ ਬਾਕੀ ਸਮੇਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
● ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Weather Today: 21 ਜੂਨ ਤੱਕ ਮੌਸਮ ਖੁਸ਼ਕ, ਇਸ ਦਿਨ ਤੋਂ Pre-Monsoon ਦੀ ਐਂਟਰੀ
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਹਰਿਆਣਾ ਵਿੱਚ ਇਸ ਸਮੇਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
● ਹਰਿਆਣਾ ਵਿੱਚ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਨਾਲ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਹਰਿਆਣਾ-ਪੰਜਾਬ ਪਹੁੰਚਣ ਵਾਲਾ ਹੈ ਬਿਪਰਜੋਏ ਤੂਫਾਨ, 20 ਜੂਨ ਤੱਕ ALERT
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਪੱਛਮੀ ਮੱਧ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਬਿਹਾਰ, ਤੱਟਵਰਤੀ ਉੜੀਸਾ, ਤਾਮਿਲਨਾਡੂ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ ਅਤੇ ਪੱਛਮੀ ਹਿਮਾਲਿਆ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਭਾਰਤ, ਤੱਟਵਰਤੀ ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ, ਲਕਸ਼ਦੀਪ, ਦਿੱਲੀ ਐਨਸੀਆਰ, ਪੂਰਬੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Temperature will increase in the next 4 days, Weather will start changing from June 24