1. Home
  2. ਮੌਸਮ

Weather Today: 27 ਨਵੰਬਰ ਤੋਂ ਬਾਅਦ ਤਾਪਮਾਨ ਵਿੱਚ ਆਵੇਗੀ ਭਾਰੀ ਗਿਰਾਵਟ, IMD ਵੱਲੋਂ ਬਰਫਬਾਰੀ ਅਤੇ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਤੋਂ ਪੱਛਮੀ ਹਿਮਾਲੀਅਨ ਖੇਤਰ 'ਤੇ ਨਵੀਂ ਪੱਛਮੀ ਗੜਬੜੀ ਦਾ ਅਸਰ ਪੈ ਸਕਦਾ ਹੈ। ਇਸ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ।

Gurpreet Kaur Virk
Gurpreet Kaur Virk
ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਵੱਡਾ ਬਦਲਾਅ

ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਵੱਡਾ ਬਦਲਾਅ

Weather Forecast: ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਨਾਲ ਮੈਦਾਨੀ ਇਲਾਕਿਆਂ ਵਿੱਚ ਠੰਡ ਵਧੇਗੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਤੋਂ ਪੱਛਮੀ ਹਿਮਾਲੀਅਨ ਖੇਤਰ 'ਤੇ ਨਵੀਂ ਪੱਛਮੀ ਗੜਬੜੀ ਦਾ ਅਸਰ ਪੈ ਸਕਦਾ ਹੈ। ਇਸ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ।

ਅਜਿਹੇ 'ਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦਰਮਿਆਨੀ ਤੋਂ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਦਿੱਲੀ-ਐਨਸੀਆਰ ਦਾ ਮੌਸਮ

ਦਿੱਲੀ-ਐਨਸੀਆਰ ਵਿੱਚ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ ਵਿੱਚ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਰਾਤ ਨੂੰ ਆਸਮਾਨ ਸਾਫ ਰਹਿਣ ਦੇ ਨਾਲ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 25 ਤੋਂ 27 ਨਵੰਬਰ ਤੱਕ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਜਦੋਂਕਿ, ਇਸ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਪੰਜਾਬ-ਚੰਡੀਗੜ੍ਹ ਦਾ ਮੌਸਮ

ਪੰਜਾਬ-ਚੰਡੀਗੜ੍ਹ ਵਿੱਚ ਨਵੰਬਰ ਦਾ ਮਹੀਨਾ ਸੁੱਕਾ ਰਿਹਾ ਹੈ। ਇਸ ਮਹੀਨੇ 99 ਫੀਸਦੀ ਘੱਟ ਬਾਰਿਸ਼ ਹੋਈ ਹੈ, ਜਿਸ ਕਾਰਨ ਇਸ ਵਾਰ ਨਵੰਬਰ 'ਚ ਠੰਡ ਵੀ ਘੱਟ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ 1.2 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 1.9 ਡਿਗਰੀ ਹੇਠਾਂ ਆ ਗਿਆ ਹੈ। ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 2.6 ਡਿਗਰੀ ਵੱਧ ਦੇਖਿਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਧੁੰਦ ਦਾ ਅਲਰਟ ਨਹੀਂ ਹੈ, ਪਰ ਬੁੱਧਵਾਰ ਨੂੰ ਕਈ ਇਲਾਕਿਆਂ 'ਚ ਧੁੰਦ ਦਾ ਅਸਰ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਆਮ ਨਾਲੋਂ ਬਹੁਤ ਘੱਟ ਹੋਈ ਹੈ। ਇਹੀ ਕਾਰਨ ਹੈ ਕਿ ਉੱਤਰੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਵੱਧ ਹੈ।

ਇਹ ਵੀ ਪੜ੍ਹੋ: Weather Today: ਆਫ਼ਤ ਦੇ ਮੀਂਹ ਲਈ ਹੋ ਜਾਓ ਤਿਆਰ! ਮੌਸਮ ਵਿਭਾਗ ਨੇ ਕੜਾਕੇ ਦੀ ਠੰਡ ਵਿਚਕਾਰ ਭਾਰੀ ਮੀਂਹ ਦੀ ਚੇਤਾਵਨੀ ਕੀਤੀ ਜਾਰੀ

ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਚਿਤਾਵਨੀ

ਮੌਸਮ ਵਿਭਾਗ ਨੇ ਉੱਤਰ-ਪੂਰਬ ਅਤੇ ਦੱਖਣੀ ਭਾਰਤ ਦੇ ਤੱਟਵਰਤੀ ਖੇਤਰਾਂ ਵਿੱਚ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਬੰਗਾਲ ਦੀ ਖਾੜੀ ਅਤੇ ਦੱਖਣ-ਪੂਰਬੀ ਤੱਟਾਂ ਵਿੱਚ ਹਵਾ ਦੀ ਰਫ਼ਤਾਰ 70-75 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਦੇ ਤੱਟੀ ਖੇਤਰਾਂ ਵਿੱਚ 25 ਤੋਂ 29 ਨਵੰਬਰ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਸੰਘਣੀ ਧੁੰਦ ਦਾ ਅਲਰਟ

ਮੌਸਮ ਵਿਭਾਗ ਅਨੁਸਾਰ 27 ਤੋਂ 29 ਨਵੰਬਰ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ 25 ਤੋਂ 28 ਨਵੰਬਰ ਤੱਕ ਅਤੇ ਉੱਤਰ ਪ੍ਰਦੇਸ਼ ਵਿੱਚ 28 ਤੋਂ 30 ਨਵੰਬਰ ਤੱਕ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ।

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਤੱਟਵਰਤੀ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਦੋਂਕਿ, ਉੱਤਰੀ ਅਤੇ ਮੱਧ ਸ਼੍ਰੀਲੰਕਾ ਵਿੱਚ ਭਾਰੀ ਤੋਂ ਬਹੁਤ ਭਾਰੀ ਵਰਖਾ ਹੋ ਸਕਦੀ ਹੈ। ਸ਼੍ਰੀਲੰਕਾ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਦਿੱਲੀ ਅਤੇ ਐਨਸੀਆਰ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਹੋ ਸਕਦਾ ਹੈ, ਪਰ ਇਹ ਬਹੁਤ ਮਾੜੀ ਸ਼੍ਰੇਣੀ ਵਿੱਚ ਰਹੇਗਾ।

Summary in English: Weather Today: Temperatures will drop sharply after November 27, IMD warns of snowfall and rain

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters