1. Home
  2. ਮੌਸਮ

Weather Today: ਸਰਦੀ ਦੀ ਪਹਿਲੀ ਧੁੰਦ ਦਾ ਆਗਾਜ਼, ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ, ਹੁਣ ਮੀਂਹ ਪੈਣ ਨਾਲ ਵਧਣਗੀਆਂ ਮੁਸ਼ਕਲਾਂ

ਉੱਤਰੀ ਭਾਰਤ ਵਿੱਚ ਜਲਦੀ ਹੀ ਠੰਡ ਵਧਣ ਵਾਲੀ ਹੈ। ਮੌਸਮ ਵਿਭਾਗ ਨੇ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਪ੍ਰਭਾਵ ਕਾਰਨ ਰਾਸ਼ਟਰੀ ਰਾਜਧਾਨੀ ਖੇਤਰ 'ਚ ਵੀ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਹਵਾ 'ਚ ਠੰਡਕ ਮਹਿਸੂਸ ਹੋਵੇਗੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੋਮਵਾਰ ਨੂੰ ਵੀ ਸਵੇਰੇ ਅਤੇ ਰਾਤ ਨੂੰ ਹਲਕੀ ਧੁੰਦ ਅਤੇ ਧੂੰਆਂ ਦੇਖਣ ਨੂੰ ਮਿਲ ਸਕਦਾ ਹੈ। ਜਾਣੋ ਇਸ ਰਿਪੋਰਟ ਵਿੱਚ ਮੌਸਮ ਦਾ ਪੂਰਾ ਹਾਲ।

Gurpreet Kaur Virk
Gurpreet Kaur Virk
ਅੱਜ ਧੁੰਦ ਦਾ ਔਰੇਂਜ ਅਲਰਟ

ਅੱਜ ਧੁੰਦ ਦਾ ਔਰੇਂਜ ਅਲਰਟ

Weather Forecast: ਹਾਲ ਦੇ ਦਿਨਾਂ ਵਿੱਚ ਮੌਸਮ ਵਿੱਚ ਗਰਮਾਹਟ ਮਹਿਸੂਸ ਕੀਤੀ ਜਾ ਰਹੀ ਹੈ, ਪਰ ਤਿੰਨ ਤੋਂ ਚਾਰ ਦਿਨਾਂ 'ਚ ਹਲਕੀ ਠੰਡ ਮਹਿਸੂਸ ਕੀਤੀ ਜਾ ਸਕਦੀ ਹੈ। ਸਕਾਈਮੇਟ ਵੈਦਰ ਦੇ ਮੁਤਾਬਕ, ਇਕ-ਦੋ ਦਿਨਾਂ ਬਾਅਦ ਪਹਾੜਾਂ 'ਤੇ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪਹਾੜਾਂ 'ਤੇ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਅਜਿਹਾ ਹੋਣ ਦੇ ਇੱਕ-ਦੋ ਦਿਨ ਬਾਅਦ ਇਸ ਦਾ ਅਸਰ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਵੀ ਦੇਖਿਆ ਜਾ ਸਕਦਾ ਹੈ। ਜੇਕਰ ਤਾਪਮਾਨ 'ਚ ਅੰਸ਼ਕ ਗਿਰਾਵਟ ਹੁੰਦੀ ਹੈ ਤਾਂ ਹਵਾ 'ਚ ਵੀ ਠੰਡਕ ਮਹਿਸੂਸ ਹੋਣ ਦੀ ਉਮੀਦ ਹੈ।

ਧੁੰਦ ਨਾਲ ਤਾਪਮਾਨ ਵਿੱਚ ਗਿਰਾਵਟ

ਹਿਮਾਚਲ ਪ੍ਰਦੇਸ਼ ਵਿੱਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂਕਿ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਰਾਜਸਥਾਨ ਆਦਿ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਔਸਤ ਨਾਲੋਂ ਤਿੰਨ ਤੋਂ ਪੰਜ ਡਿਗਰੀ ਵੱਧ ਰਹੇਗਾ। ਅਗਲੇ ਪੰਜ ਦਿਨਾਂ ਵਿੱਚ ਪੱਛਮੀ ਹਿਮਾਲੀਅਨ ਖੇਤਰਾਂ, ਖਾਸ ਕਰਕੇ ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਦੀ ਗਿਰਾਵਟ ਆਵੇਗੀ। ਹਾਲਾਂਕਿ, ਬਾਕੀ ਹਿੱਸਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਦਿੱਲੀ ਦਾ ਮੌਸਮ

ਦਿੱਲੀ ਐਨਸੀਆਰ ਵਿੱਚ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਸਮੇਂ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 30-32 ਡਿਗਰੀ ਹੈ, ਜਦਕਿ ਘੱਟੋ-ਘੱਟ ਤਾਪਮਾਨ 15-19 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਸਥਿਤੀ ਹਰਿਆਣਾ ਅਤੇ ਪੰਜਾਬ ਵਿੱਚ ਵੀ ਰਹਿਣ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਨੇ ਹਰਿਆਣਾ-ਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵਿੱਚ ਦਿਨ ਵੇਲੇ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਵੱਧ ਰਹਿ ਸਕਦਾ ਹੈ। ਅਗਲੇ ਪੰਜ ਦਿਨਾਂ ਵਿੱਚ ਪੱਛਮੀ ਹਿਮਾਲੀਅਨ ਖੇਤਰਾਂ, ਖਾਸ ਕਰਕੇ ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਦੀ ਗਿਰਾਵਟ ਆਵੇਗੀ। ਹਾਲਾਂਕਿ, ਬਾਕੀ ਹਿੱਸਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ: Weather Today: ਪੰਜਾਬ-ਹਰਿਆਣਾ ਦੇ ਤਾਪਮਾਨ ਵਿੱਚ ਵੱਡਾ ਬਦਲਾਅ, ਦਿੱਲੀ-ਐੱਨ.ਸੀ.ਆਰ ਦੇ ਮੌਸਮ ਦਾ ਵੀ ਬਦਲ ਰਿਹੈ ਮਿਜਾਜ਼, ਪੜੋ ਇਹ ਵੱਡੀ Update

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਆ ਰਹੀ ਹੈ, ਜੋ ਪਹਾੜਾਂ ਦੀਆਂ ਉੱਚੀਆਂ ਚੋਟੀਆਂ ਨੂੰ ਪ੍ਰਭਾਵਿਤ ਕਰੇਗੀ। ਇਸ ਕਾਰਨ ਕੁਝ ਥਾਵਾਂ 'ਤੇ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ। ਇਸ ਪੱਛਮੀ ਗੜਬੜੀ ਦਾ ਅਸਰ 11-12 ਨਵੰਬਰ ਨੂੰ ਹਰਿਆਣਾ-ਪੰਜਾਬ ਵਿੱਚ ਦਿਖਾਈ ਦੇ ਸਕਦਾ ਹੈ। ਇਸ ਦੌਰਾਨ ਬੱਦਲਵਾਈ ਹੋ ਸਕਦੀ ਹੈ। ਅਕਤੂਬਰ ਤੋਂ ਬਾਅਦ ਮੀਂਹ ਨਹੀਂ ਪਿਆ। ਇਸ ਕਾਰਨ ਅਕਤੂਬਰ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਿਹਾ। ਨਵੰਬਰ ਵਿੱਚ ਵੀ ਅਜਿਹੀਆਂ ਸੰਭਾਵਨਾਵਾਂ ਪ੍ਰਗਟਾਈਆਂ ਜਾ ਰਹੀਆਂ ਹਨ।

Summary in English: Weather Today: The beginning of the first fog of winter, the temperature of Punjab has dropped, now the problems will increase due to rain

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters