Weather Forecast: ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚ ਤਾਪਮਾਨ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਇਸ ਸਮੇਂ ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਕੜਾਕੇ ਦੀ ਸਰਦੀ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਤੋਂ 4 ਦਿਨਾਂ ਤੱਕ ਪੰਜਾਬ ਤੋਂ ਬਿਹਾਰ ਤੱਕ ਸੀਤ ਲਹਿਰ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਅੱਜ ਯਾਨੀ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇੱਕ ਨਵਾਂ ਮੌਸਮ ਅਪਡੇਟ ਜਾਰੀ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ 23 ਜਨਵਰੀ ਤੱਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਪੰਜਾਬ ਦਾ ਮੌਸਮ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਇੱਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਯਾਨੀ ਸੋਮਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਸੀਤ ਲਹਿਰ ਅਤੇ ਧੁੰਦ ਆਪਣੇ ਸਿਖਰ ’ਤੇ ਰਹੇਗੀ।
ਅੰਮ੍ਰਿਤਸਰ 'ਚ ਹੜ੍ਹ ਭੰਨਵੀਂ ਠੰਡ ਵਿਚਾਲੇ ਸ਼ੋਭਾ ਯਾਤਰਾ
ਮੌਸਮ ਵਿਭਾਗ ਮੁਤਾਬਕ ਅਯੁੱਧਿਆ ਵਿੱਚ ਸਵੇਰੇ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਯੁੱਧਿਆ 'ਚ ਅੱਜ ਕੋਲਡ ਡੇਅ ਵਰਗਾ ਮਾਹੌਲ ਬਣਿਆ ਹੋਇਆ ਹੈ। ਅੱਜ ਘੱਟੋ-ਘੱਟ ਤਾਪਮਾਨ 8 ਅਤੇ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਫਿਲਹਾਲ, 8 ਡਿਗਰੀ ਤਾਪਮਾਨ 'ਚ ਵੀ ਅਯੁੱਧਿਆ 'ਚ ਆਸਥਾ ਦਾ ਨਿੱਘ ਬਣਿਆ ਹੋਇਆ ਹੈ। ਦੱਸ ਦੇਈਏ ਕਿ ਅਯੁੱਧਿਆ 'ਚ ਰਾਮ ਮੰਦਿਰ ਦੇ ਪਾਵਨ ਸਮਾਗਮ ਤੋਂ ਪਹਿਲਾਂ ਪੰਜਾਬ ਦੇ ਅੰਮ੍ਰਿਤਸਰ 'ਚ 'ਸ਼ੋਭਾ ਯਾਤਰਾ' ਕੱਢੀ ਗਈ। ਹੜ੍ਹ ਭੰਨਵੀਂ ਠੰਡ ਵਿਚਾਲੇ ਵੱਡੀ ਗਿਣਤੀ 'ਚ ਲੋਕ 'ਜੈ ਸ਼੍ਰੀ ਰਾਮ' (Jai Shri Ram) ਦੇ ਨਾਅਰੇ ਲਗਾਉਂਦੇ ਹੋਏ ਸੜਕਾਂ 'ਤੇ ਨਜ਼ਰ ਆਏ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਵਿਦਰਭ ਦੇ ਕੁਝ ਹਿੱਸਿਆਂ, ਗੰਗਾ ਪੱਛਮੀ ਬੰਗਾਲ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਇੱਕ ਜਾਂ ਦੋ ਥਾਵਾਂ ਉੱਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਠੰਡੇ ਦਿਨ ਤੋਂ ਗੰਭੀਰ ਠੰਡੇ ਦਿਨ ਦੇ ਹਾਲਾਤ ਹੋ ਸਕਦੇ ਹਨ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸਵੇਰ ਅਤੇ ਰਾਤ ਸਮੇਂ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਹਾਲਾਤ ਬਣ ਸਕਦੇ ਹਨ। ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸ਼ੀਤ ਲਹਿਰ ਤੋਂ ਗੰਭੀਰ ਸੀਤ ਲਹਿਰ ਦੀਆਂ ਸਥਿਤੀਆਂ ਆ ਸਕਦੀਆਂ ਹਨ।
Summary in English: Weather Today: The fury of cold continues in Punjab, 'Shobha Yatra' was taken out in Amritsar before the holy ceremony of Ram Mandir, the warmth of faith in Ayodhya even in 8 degree temperature.