Monsoon Alert: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਪਹੁੰਚ ਗਿਆ ਹੈ ਅਤੇ ਬਾਰਿਸ਼ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ, ਦਿੱਲੀ, ਹਰਿਆਣਾ, ਪੰਜਾਬ ਸਮੇਤ ਕਈ ਸੂਬੇ ਮਾਨਸੂਨ ਦਾ ਇੰਤਜ਼ਾਰ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਦਸਤਕ ਦੇ ਸਕਦਾ ਹੈ। ਇਸ ਦੌਰਾਨ ਅੱਜ ਯਾਨੀ 28 ਜੂਨ ਨੂੰ ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Delhi-NCR Updated Weather: ਮਾਨਸੂਨ ਦਿੱਲੀ ਅਤੇ ਐੱਨਸੀਆਰ ਤੋਂ ਕੁਝ ਹੀ ਦਿਨਾਂ ਦੀ ਦੂਰੀ 'ਤੇ ਹੈ। ਮੌਸਮ ਵਿਭਾਗ ਮੁਤਾਬਕ ਪਹਿਲੇ 10 ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ (IMD) ਮੁਤਾਬਕ ਦਿੱਲੀ 'ਚ ਅੱਜ (Tuesday) ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਰਾਜਧਾਨੀ ਵਿੱਚ 29 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
Punjab Updated Weather: ਪੰਜਾਬ ਵਿੱਚ ਅੱਜ (Tuesday) ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ ਮਾਨਸੂਨ ਦੇ ਆਉਣ ਵਿੱਚ ਦੇਰੀ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ 5 ਜੁਲਾਈ ਤੋਂ ਬਾਅਦ ਹੀ ਸੂਬੇ ਵਿੱਚ ਪਹੁੰਚੇਗਾ, ਪਰ ਇਸ ਤੋਂ ਪਹਿਲਾਂ ਪ੍ਰੀ-ਮਾਨਸੂਨ ਦੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
Himachal Pradesh Updated Weather: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।
Uttar Pradesh Updated Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਇੱਥੇ ਸਾਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਹੋਵੇਗੀ। ਇੱਥੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ।
Uttarakhand Updated Weather: ਉੱਤਰਾਖੰਡ ਵਿੱਚ ਅੱਜ ਮੀਂਹ ਪਵੇਗਾ। ਦੇਹਰਾਦੂਨ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ।
Bihar Updated Weather: ਇਸ ਦੇ ਨਾਲ ਹੀ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਤੂਫਾਨ ਕਾਰਨ ਲੋਕਾਂ ਲਈ ਮੁਸ਼ਕਿਲਾਂ ਪੈਦਾ ਹੋ ਗਈਆਂ ਹਨ। ਪਟਨਾ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਅੱਜ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹੇਗਾ। ਅੱਜ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Gujrat Updated Weather: ਗੁਜਰਾਤ ਵਿੱਚ ਇਨ੍ਹੀਂ ਦਿਨੀਂ ਭਾਰੀ ਮੀਂਹ ਪੈ ਰਿਹਾ ਹੈ। ਅਹਿਮਦਾਬਾਦ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਮੁਤਾਬਕ ਇੱਥੇ ਤੂਫ਼ਾਨ ਨਾਲ ਮੀਂਹ ਪਵੇਗਾ।
ਇਹ ਵੀ ਪੜ੍ਹੋ : Monsoon Alert: ਅੱਜ ਤੋਂ ਬਦਲ ਸਕਦੈ ਉੱਤਰ ਭਾਰਤ ਦਾ ਮੌਸਮ! ਜਾਣੋ ਆਈ.ਐਮ.ਡੀ. ਅਪਡੇਟ!
Rajasthan Updated Weather: ਰਾਜਸਥਾਨ ਦੇ ਜੈਪੁਰ ਦੀ ਗੱਲ ਕਰੀਏ ਤਾਂ ਇੱਥੇ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਜੈਪੁਰ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪੁੱਜ ਜਾਵੇਗਾ। ਮੌਸਮ ਵਿਭਾਗ ਨੇ ਹਨ੍ਹੇਰੀ ਆਉਣ ਦੀ ਵੀ ਸੰਭਾਵਨਾ ਜਤਾਈ ਹੈ।
Madhya Pradesh Updated Weather: ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਭੋਪਾਲ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
IMD Alert: ਉੱਤਰ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਅੱਜ ਕਈ ਸੂਬਿਆਂ ਵਿੱਚ ਬਾਰਿਸ਼ ਹੋਣ ਵਾਲੀ ਹੈ। ਸਕਾਈਮੇਟ ਮੌਸਮ ਦੇ ਅਨੁਸਾਰ, ਅੱਜ ਉੱਤਰ-ਪੂਰਬੀ ਭਾਰਤ, ਬਿਹਾਰ, ਉੜੀਸਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਗੁਜਰਾਤ, ਰਾਜਸਥਾਨ, ਕੇਰਲ, ਕਰਨਾਟਕ ਆਦਿ ਵਿੱਚ ਮੀਂਹ ਪਵੇਗਾ। ਬੰਗਾਲ, ਤਾਮਿਲਨਾਡੂ, ਝਾਰਖੰਡ, ਯੂਪੀ ਦੇ ਕੁੱਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Weather Today: The heat wave continues! Soon monsoon knocks in these states including Punjab!