Weather Forecast: ਦੇਸ਼ ਭਰ ਵਿੱਚ ਮਾਨਸੂਨ ਦੀਆਂ ਸਰਗਰਮੀਆਂ ਜਾਰੀ ਹਨ। ਕਈ ਸੂਬਿਆਂ ਵਿੱਚ ਜਿੱਥੇ ਭਾਰੀ ਮੀਂਹ ਪੈਣ ਨਾਲ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਕਈ ਸੂਬਿਆਂ ਵਿੱਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਵੀ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਰਹੀਆਂ ਹਨ। ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਪਹਾੜੀ ਇਲਾਕਿਆਂ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਨਾਲ ਹੀ ਲੋਕਾਂ ਨੂੰ ਸੁਚੇਤ ਰਹਿਣ ਦੀ ਵੀ ਗੱਲ ਕਹੀ ਹੈ।
ਜਦੋਂਕਿ ਰਾਜਧਾਨੀ ਦਿੱਲੀ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇੱਥੇ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਨਸੀਬ ਹੋਈ ਹੈ, ਪਰ ਥਾਂ-ਥਾਂ ਪਾਣੀ ਖੜ੍ਹਾਂ ਹੋਣ ਕਾਰਨ ਲੋਕ ਖੱਜਲ-ਖੁਆਰ ਵੀ ਹੋ ਰਹੇ ਹਨ।
ਦਿੱਲੀ ਦਾ ਮੌਸਮ
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ 'ਚ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਤਿੰਨ ਦਿਨ ਫਿਰ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। IMD ਨੇ ਵੀ ਤਿੰਨਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਵੀ ਬਾਰਿਸ਼ ਹੋਵੇਗੀ। ਵਿਭਾਗ ਦਾ ਕਹਿਣਾ ਹੈ ਕਿ ਘੱਟ ਅਤੇ ਜ਼ਿਆਦਾ ਮੀਂਹ ਦਾ ਇਹ ਸਿਲਸਿਲਾ 19 ਅਗਸਤ ਨੂੰ ਵੀ ਜਾਰੀ ਰਹੇਗਾ।
ਪੰਜਾਬ ਦਾ ਮੌਸਮ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਦਰਅਸਲ, ਸੂਬੇ 'ਚ ਇਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵਿਭਾਗ ਵਲੋਂ 3 ਜ਼ਿਲਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਪਹਾੜੀ ਇਲਾਕਿਆਂ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 4.4 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਕਾਰਨ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਪਰ ਹੁਣ ਇਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਹੈ। ਇਸ ਕਾਰਨ ਦਿਨ ਵੇਲੇ ਤਾਪਮਾਨ ਅਤੇ ਨਮੀ ਵਧਣ ਲੱਗੀ ਹੈ।
ਇਹ ਵੀ ਪੜ੍ਹੋ: Weather Today: ਹੋ ਜਾਓ ਤਿਆਰ! ਮੁੜ ਪੈਣ ਵਾਲੀ ਹੈ ਮੁਸੀਬਤ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਹਰਿਆਣਾ, ਦਿੱਲੀ, ਪੂਰਬੀ ਅਤੇ ਉੱਤਰੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਕੇਰਲ, ਅੰਦਰੂਨੀ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਦੱਖਣੀ ਕਰਨਾਟਕ, ਦੱਖਣ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਭਾਰੀ ਮੀਂਹ ਪੈ ਸਕਦਾ ਹੈ।
ਜਦੋਂਕਿ, ਬਿਹਾਰ, ਝਾਰਖੰਡ, ਉੱਤਰ-ਪੂਰਬੀ ਭਾਰਤ, ਵਿਦਰਭ, ਤੇਲੰਗਾਨਾ, ਤੱਟੀ ਆਂਧਰਾ ਪ੍ਰਦੇਸ਼, ਪੰਜਾਬ, ਜੰਮੂ ਅਤੇ ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਸੌਰਾਸ਼ਟਰ ਅਤੇ ਕੱਛ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ, ਤੱਟਵਰਤੀ ਤਾਮਿਲਨਾਡੂ, ਲੱਦਾਖ ਅਤੇ ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: The third phase of monsoon is going to start from this day, yellow alert in these 3 districts of Punjab.