1. Home
  2. ਮੌਸਮ

Weather Today: 25 ਤੋਂ 30 ਅਕਤੂਬਰ ਦਰਮਿਆਨ ਮੌਸਮ 'ਚ ਵੱਡਾ ਬਦਲਾਅ, ਇਸ ਦਿਨ ਤੋਂ ਵਧੇਗੀ ਹੱਡ ਭੰਨਵੀਂ ਠੰਡ

ਮੌਸਮ ਵਿਭਾਗ ਮੁਤਾਬਕ ਦੁਸਹਿਰੇ ਤੋਂ ਬਾਅਦ ਪੰਜਾਬ-ਹਰਿਆਣਾ ਸਮੇਤ ਦਿੱਲੀ-ਐੱਨਸੀਆਰ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ, ਮੱਧ ਅਤੇ ਦੱਖਣੀ ਭਾਰਤ ਤੋਂ ਮਾਨਸੂਨ ਦੀ ਵਾਪਸੀ ਜਾਰੀ ਹੈ। ਉੱਤਰ-ਪੱਛਮੀ ਮਾਨਸੂਨ ਦੇ ਵਾਪਸੀ ਦਾ ਅਜੇ ਵੀ ਉੱਤਰ-ਪੂਰਬੀ ਭਾਰਤ 'ਤੇ ਅਸਰ ਪੈ ਰਿਹਾ ਹੈ।

Gurpreet Kaur Virk
Gurpreet Kaur Virk
ਇਸ ਦਿਨ ਤੋਂ ਵਧੇਗੀ ਹੱਡ ਭੰਨਵੀਂ ਠੰਡ

ਇਸ ਦਿਨ ਤੋਂ ਵਧੇਗੀ ਹੱਡ ਭੰਨਵੀਂ ਠੰਡ

Weather Forecast: ਅਕਤੂਬਰ ਦੇ ਦੂਜੇ ਹਫਤੇ ਹੀ ਉੱਤਰਾਖੰਡ 'ਚ ਸੀਤ ਲਹਿਰ ਨੇ ਦਸਤਕ ਦੇ ਦਿੱਤੀ ਹੈ। ਸਿੱਖਾਂ ਦੇ ਪਵਿੱਤਰ ਸਥਾਨ ਹੇਮਕੁੰਟ ਸਾਹਿਬ ਵਿੱਚ ਵੀ ਬਰਫ਼ਬਾਰੀ ਹੋਈ ਹੈ। 10 ਅਕਤੂਬਰ ਨੂੰ ਬਦਰੀਨਾਥ ਧਾਮ ਦੇ ਆਲੇ-ਦੁਆਲੇ ਦੀਆਂ ਪਹਾੜੀਆਂ 'ਤੇ ਹਲਕੀ ਬਰਫਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਹਾੜਾਂ 'ਚ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਆਈਐਮਡੀ ਨੇ 10 ਰਾਜਾਂ ਵਿੱਚ 16 ਅਕਤੂਬਰ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ, ਆਓ ਜਾਣਦੇ ਹਾਂ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼...

ਦਿੱਲੀ-ਐੱਨਸੀਆਰ ਦਾ ਮੌਸਮ

ਅਕਤੂਬਰ ਮਹੀਨੇ ਦੀ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਦਿੱਲੀ-ਐੱਨਸੀਆਰ ਦੇ ਲੋਕਾਂ ਲਈ ਖੁਸ਼ਖਬਰੀ ਹੈ। ਦੱਸ ਦੇਈਏ ਕਿ ਦਿੱਲੀ ਐਨਸੀਆਰ ਦਾ ਘੱਟੋ-ਘੱਟ ਤਾਪਮਾਨ ਹੁਣ ਡਿੱਗਣਾ ਸ਼ੁਰੂ ਹੋ ਗਿਆ ਹੈ। ਸਥਿਤੀ ਇਹ ਹੈ ਕਿ ਦਿੱਲੀ ਦਾ ਘੱਟੋ-ਘੱਟ ਤਾਪਮਾਨ 21 ਤੋਂ 19 ਡਿਗਰੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਲੋਕ ਸ਼ਾਮ ਅਤੇ ਰਾਤ ਨੂੰ ਠੰਡ ਮਹਿਸੂਸ ਕਰਨ ਲੱਗ ਪਏ ਹਨ। ਹਾਲਾਂਕਿ, ਦੁਪਹਿਰ ਸਮੇਂ ਤੇਜ਼ ਧੁੱਪ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਮੌਸਮ ਵਿਭਾਗ ਮੁਤਾਬਕ ਇਸ ਸਮੇਂ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 21 ਤੋਂ 19 ਡਿਗਰੀ ਸੈਲਸੀਅਸ ਤੱਕ ਜਾ ਰਿਹਾ ਹੈ, ਅਜਿਹੇ 'ਚ ਕਿਹਾ ਜਾ ਸਕਦਾ ਹੈ ਕਿ 25 ਤੋਂ 30 ਅਕਤੂਬਰ ਦਰਮਿਆਨ ਮੌਸਮ 'ਚ ਇਕਦਮ ਬਦਲਾਅ ਆਵੇਗਾ।

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਮੁਤਾਬਕ ਠੰਡੀਆਂ ਪਹਾੜੀ ਹਵਾਵਾਂ ਕਾਰਨ ਪੰਜਾਬ-ਹਰਿਆਣਾ ਵਿੱਚ ਤਾਪਮਾਨ ਲਗਾਤਾਰ ਡਿੱਗਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਕੜਾਕੇ ਦੀ ਗਰਮੀ ਤੋਂ ਬਾਅਦ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਦੁਸਹਿਰੇ ਤੋਂ ਬਾਅਦ ਪੰਜਾਬ-ਹਰਿਆਣਾ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ, ਮੱਧ ਅਤੇ ਦੱਖਣੀ ਭਾਰਤ ਤੋਂ ਮਾਨਸੂਨ ਦੀ ਵਾਪਸੀ ਜਾਰੀ ਹੈ। ਉੱਤਰ-ਪੱਛਮੀ ਮੌਨਸੂਨ ਦੇ ਵਾਪਸੀ ਦਾ ਅਜੇ ਵੀ ਉੱਤਰ-ਪੂਰਬੀ ਭਾਰਤ 'ਤੇ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ: Weather Report: ਕੜਾਕੇ ਦੀ ਠੰਡ ਲਈ ਹੋ ਜਾਓ ਤਿਆਰ, ਹੇਠਾਂ ਡਿੱਗਿਆ ਤਾਪਮਾਨ, ਪੰਜਾਬ-ਹਰਿਆਣਾ ਵਿੱਚ ਹੋਈ ਠੰਡ ਦੀ ਐਂਟਰੀ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਨੇ ਅੱਜ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 35 ਡਿਗਰੀ ਸੈਲਸੀਅਸ ਅਤੇ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਨੇ 10 ਰਾਜਾਂ ਵਿੱਚ 16 ਅਕਤੂਬਰ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਅਗਲੇ ਦੋ ਦਿਨਾਂ ਵਿੱਚ ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਬਿਹਾਰ ਅਤੇ ਝਾਰਖੰਡ ਤੋਂ ਹਟਣ ਦੀ ਸੰਭਾਵਨਾ ਹੈ। ਹਾਲਾਂਕਿ, ਬਹੁਤ ਸਾਰੇ ਰਾਜਾਂ, ਖਾਸ ਕਰਕੇ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।

ਦੱਖਣੀ ਰਾਜਾਂ ਲਈ ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ 15 ਅਕਤੂਬਰ ਤੱਕ, ਕੇਰਲ ਵਿੱਚ ਅਗਲੇ ਛੇ ਦਿਨਾਂ ਵਿੱਚ ਅਤੇ ਆਂਧਰਾ ਪ੍ਰਦੇਸ਼ ਵਿੱਚ 16 ਅਕਤੂਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ। ਕਰਨਾਟਕ 'ਚ ਵੀ 14 ਅਕਤੂਬਰ ਤੱਕ ਮੀਂਹ ਪਵੇਗਾ, ਜਦੋਂਕਿ 14 ਅਕਤੂਬਰ ਨੂੰ ਤਾਮਿਲਨਾਡੂ ਅਤੇ ਕੇਰਲ 'ਚ ਭਾਰੀ ਮੀਂਹ ਪੈ ਸਕਦਾ ਹੈ।

Summary in English: Weather Today: there will be a big change in weather, from this day the bitter cold will increase.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters