Weather Forecast: ਦੇਸ਼ ਭਰ ਦੇ ਮੌਸਮ ਦਾ ਮਿਜਾਜ਼ ਬਾਰ-ਬਾਰ ਆਪਣੇ ਰੰਗ ਬਦਲ ਰਿਹਾ ਹੈ। ਇੱਕ ਪਾਸੇ ਜਿੱਥੇ ਉੱਤਰ ਭਾਰਤ ਦੇ ਸੂਬਿਆਂ ਵਿੱਚ ਤੇਜ਼ੀ ਨਾਲ ਠੰਡ ਵੱਧ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦੱਖਣ ਭਾਰਤ ਦੇ ਸੂਬਿਆਂ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਮੌਸਮ 'ਚ ਇਹ ਬਦਲਾਅ ਪੱਛਮੀ ਗੜਬੜੀ ਦੀ ਸਰਗਰਮੀ ਕਾਰਨ ਦੇਖਿਆ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਨਵੰਬਰ ਦਾ ਅੱਧਾ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਪੈ ਰਿਹਾ ਹੈ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਇੱਕ ਪਾਸੇ ਜਿੱਥੇ ਧੂੰਆਂ ਅਤੇ ਪ੍ਰਦੂਸ਼ਣ ਪੰਜਾਬ-ਹਰਿਆਣਾ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ, ਉੱਥੇ ਹੀ ਦੋਵੇਂ ਸੂਬਿਆਂ 'ਚ ਮੌਸਮ ਦਾ ਮਿਜਾਜ਼ ਠੰਡਾ ਵੀ ਹੋ ਰਿਹਾ ਹੈ। ਮੌਸਮ ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਬਦਲਾਅ ਰਹੇਗਾ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿੱਚ ਠੰਡ ਦਾ ਅਹਿਸਾਸ ਹੋਰ ਵਧ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 24 ਤੋਂ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਚੰਡੀਗੜ੍ਹ ਨੇ ਉੱਤਰ ਭਾਰਤ ਵਿੱਚ 19 ਨਵੰਬਰ, 2023 ਦੇ ਆਸਪਾਸ ਇੱਕ ਤਾਜ਼ਾ ਪੱਛਮੀ ਗੜਬੜ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਜਤਾਈ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤੱਟਵਰਤੀ ਤਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਤੱਟਵਰਤੀ ਆਂਧਰਾ ਪ੍ਰਦੇਸ਼, ਅੰਦਰੂਨੀ ਤਾਮਿਲਨਾਡੂ, ਤੱਟੀ ਓਡੀਸ਼ਾ, ਗੰਗਾ ਪੱਛਮੀ ਬੰਗਾਲ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਹਲਕੀ ਬਾਰਿਸ਼ ਹੋਈ।
● ਮੱਧ ਪ੍ਰਦੇਸ਼ ਅਤੇ ਦੱਖਣੀ ਪੂਰਬੀ ਰਾਜਸਥਾਨ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : Weather Today: ਟੈਮਪ੍ਰੇਚਰ ਦਾ ਟਾਰਚਰ ਸ਼ੁਰੂ, ਹੇਠਾਂ ਡਿੱਗਿਆ ਪਾਰਾ, ਇਸ ਦਿਨ ਤੋਂ ਮੀਂਹ ਦੇ ਆਸਾਰ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਦੱਖਣੀ ਬੰਗਲਾਦੇਸ਼ ਅਤੇ ਦੱਖਣ ਪੂਰਬੀ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਤੱਟਵਰਤੀ ਅਤੇ ਦੱਖਣੀ ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Thick fog started falling in North India from this day, rain caused havoc in South India